News

ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ :

Continue Reading

ਪਰਾਲੀ ਸਾੜਨ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਸਰਕਾਰਾਂ ਨੂੰ 10 ਦਿਨਾਂ ਦਾ ਅੰਕੜਾ ਦੇਣ ਦੇ ਹੁਕਮ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਅੱਜ ਸੋਮਵਾਰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ 10 ਦਿਨਾਂ ਦਾ ਅੰਕੜਾ ਹਲਫੀਆ ਬਿਆਨ ਸਮੇਤ ਅਗਲੀ ਤਰੀਕ ‘ਤੇ ਦੇਣ ਲਈ ਕਿਹਾ ਗਿਆ ਹੈ। ਅੱਜ ਜਸਟਿਸ ਅਭੈ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਇਸ […]

Continue Reading

ਅਬੋਹਰ ‘ਚ ਤੇਜ਼ ਰਫ਼ਤਾਰ ਸਕਾਰਪੀਓ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ ਦੀ ਮੌਤ ਪਤਨੀ ਗੰਭੀਰ ਜ਼ਖਮੀ

ਅਬੋਹਰ, 4 ਨਵੰਬਰ, ਦੇਸ਼ ਕਲਿਕ ਬਿਊਰੋ :ਅਬੋਹਰ ਦੇ ਪਿੰਡ ਰੂਪਨਗਰ ਬਰੇੰਕਾ ਵਿੱਚ ਭਾਈ ਦੂਜ ਦਾ ਤਿਉਹਾਰ ਮਨਾ ਕੇ ਪਰਤ ਰਹੇ ਜੋੜੇ ਦੇ ਮੋਟਰਸਾਈਕਲ ਨੂੰ ਅੱਜ ਦੁਪਹਿਰ ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ ਇਲਾਜ […]

Continue Reading

ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

ਮਾਨਸਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ :ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ […]

Continue Reading

ਆਊਟਲੈਂਡ ਐਕਸਪਰਟ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਮੋਹਾਲੀ, 04 ਨਵੰਬਰ 2024: ਦੇਸ਼ ਕਲਿੱਕ ਬਿਓਰੋ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਆਊਟਲੈਂਡ ਐਕਸਪਰਟ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਆਊਟਲੈਂਡ ਐਕਸਪਰਟ ਕੰਸਲਟੈਂਸੀ ਫਰਮ ਸ਼ੋਅ ਰੂਮ ਨੰ:84/5, ਗਰਾਊਂਡ ਫਲੋਰ, […]

Continue Reading

50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ SHO ਤੇ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

Continue Reading

ਖੇਡਾਂ ਵਤਨ ਪੰਜਾਬ ਦੀਆਂ ਦੇ ਪਟਿਆਲਾ ਵਿਖੇ ਸੂਬਾ ਪੱਧਰੀ ਮੁਕਾਬਲੇ ਸ਼ੁਰੂ

ਪਟਿਆਲਾ, 4 ਨਵੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸਭਿਆਚਾਰ ਵਿਕਸਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਗਈਆਂ ’ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਦੇ ਪਟਿਆਲਾ ਵਿਖੇ ਸੂਬਾ ਪੱਧਰੀ ਮੁਕਾਬਲੇ ਸ਼ੁਰੂ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਫੋਗਿੰਗ ‘ਚ ਤੇਜੀ ਲਿਆਉਣ ਦੇ ਦਿੱਤੇ ਆਦੇਸ਼

ਪਟਿਆਲਾ 4 ਨਵੰਬਰ: ਦੇਸ਼ ਕਲਿੱਕ ਬਿਓਰੋ                    ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਮੱਛਰ ਪੈਦਾ ਹੋਣ ਵਾਲੇ  ਫੋਗਿੰਗ ‘ਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਹਨ । ਉਹਨਾਂ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਅਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ: ਜਤਿੰਦਰ ਕਾਂਸਲ, ਐਪੀਡਿਮੋਲੋਜਿਸਟ ਡਾ: ਸੁਮਿਤ ਸਿੰਘ , ਐਸ.ਐਮ.ਓਜ਼ , ਸਮੂਹ ਕਾਰਜ ਸਾਧਕ ਅਫਸਰ, ਸਮੂਹ ਬੀ.ਡੀ.ਪੀ.ਓਜ਼ ਸਮੇਤ ਹੋਰ ਅਧਿਕਾਰੀਆਂ ਨਾਲ ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਸਬੰਧੀ ਇਕ ਬੈਠਕ ਕੀਤੀ । ਉਹਨਾਂ ਕਿਹਾ ਕਿ ਸ਼ਹਿਰ ਵਿੱਚ ਮੱਛਰਾਂ ਦੇ ਵੱਧ ਜਾਣ ਕਾਰਨ ਡੇਂਗੂ ਤੇ ਚਿਕਨਗੁਨੀਆ ਬੁਖਾਰ ਦੇ ਕੇਸ ਵਧ ਰਹੇ ਹਨ ਜਿਸ ਦੀ ਰੋਕਥਾਮ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਫਾਗਿੰਗ ਵਿੱਚ ਕੋਈ ਕਸਰ ਨਾ ਛੱਡੀ ਜਾਵੇ ।                    ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਮੂਹ ਐਸ.ਐਮ.ਓਜ਼ ਤੋਂ ਡੇਂਗੂ ਦੇ ਕੇਸਾਂ ਬਾਰੇ ਜਾਣਕਾਰੀ ਪ੍ਰਾਪਤ ਕਰਦਿਆਂ ਹਦਾਇਤ ਕੀਤੀ ਕਿ ਪ੍ਰਭਾਵਿਤ ਖੇਤਰਾਂ ਵਿੱਚ ਫਾਗਿੰਗ ਦੇ ਨਾਲ ਨਾਲ ਲੋਕਾਂ ਨੂੰ ਮੱਛਰਾਂ ਦੇ ਕੱਟਣ ਤੋ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਵੀ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੱਛਰ ਦੀ ਪੈਦਾਵਾਰ ਆਮ ਜਨਤਾ ਦੀ ਮਦਦ ਨਾਲ ਹੀ ਖਤਮ ਕੀਤੀ ਜਾ ਸਕਦੀ ਹੈ । ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਤਾਂ ਜੋ ਮੱਛਰਾਂ ਦਾ ਲਾਰਵਾ ਨਾ ਪੈਦਾ ਹੋਵੇ । ਉਹਨਾਂ ਕਿਹਾ ਕਿ  ਘਰਾਂ ਵਿੱਚ ਖੜ੍ਹੇ ਸਾਫ ਪਾਣੀ ਨਾਲ ਹੀ ਮੱਛਰ ਪੈਦਾ ਹੁੰਦਾ ਹੈ ਜਿਸ ਤੋ ਡੇਂਗੂ , ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ ।                    ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਨਾਲ ਮਿਲਕੇ ਡੇਂਗੂ ਵਿਰੁੱਧ ਮੁਹਿੰਮ ਚਲਾਈ ਗਈ ਹੈ । ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੱਛਰਾਂ ਤੋਂ ਬਚਾਅ ਲਈ ਅਤੇ ਮੱਛਰਾਂ ਦੇ ਕੱਟਣ ਤੋ ਬਚਣ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖਣ ।                   ਮੀਟਿੰਗ ਦੌਰਾਨ ਸਿਵਲ ਸਰਜਨ ਡਾ: ਜਤਿੰਦਰ ਕਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਖੜੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ।

Continue Reading

ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

ਮੋਹਾਲੀ,  4 ਨਵੰਬਰ, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਆਖਿਆ ਕਿ ਅੱਜਕਲ ਡੇਂਗੂ ਬੁਖ਼ਾਰ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। […]

Continue Reading

ਫਗਵਾੜਾ ’ਚ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਕਸਟਮ ਵਿਭਾਗ ਦੇ ਸਹਾਇਕ ਕਮਿਸ਼ਨਰ ਦੀ ਮੌਤ

ਫਗਵਾੜਾ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਕਸਟਮ ਵਿਭਾਗ ਦੇ ਇੱਕ ਸਹਾਇਕ ਕਮਿਸ਼ਨਰ ਰੈਂਕ ਦੇ ਅਧਿਕਾਰੀ ਦੀ ਮੌਤ ਹੋ ਗਈ। ਮ੍ਰਿਤਕ ਅਧਿਕਾਰੀ ਦੀ ਪਹਿਚਾਣ ਸੇਵਾ ਰਾਮ ਵਜੋਂ ਹੋਈ ਹੈ, ਜੋ ਸ੍ਰੀ ਗੁਰੂ ਰਵਿਦਾਸ ਨਗਰ ਜਲੰਧਰ ਦੇ ਰਹਿਣ ਵਾਲੇ ਸਨ। ਇਹ ਹਾਦਸੇ ਬੀਤੇ ਕੱਲ੍ਹ ਫਗਵਾੜਾ-ਜਲੰਧਰ ਨੰਗਲ ਰੇਲਵੇ ਫਾਟਕੇ ਨੇੜੇ ਵਾਪਰਿਆ। […]

Continue Reading