News

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਵੱਖ ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਓਰੋ ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਖਨਊ ਤੋਂ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਬਦਨਾਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੂਟਰ ਪੰਜਾਬ ਵਿੱਚ ਵੱਖ-ਵੱਖ ਸਨਸਨੀਖੇਜ਼ ਕਤਲ ਕੇਸਾਂ ਵਿੱਚ ਲੋੜੀਂਦੇ ਸਨ। […]

Continue Reading

ਪੰਜਾਬ ਸਰਕਾਰ ਸਟ੍ਰੋਕ ਦੇ ਮਰੀਜ਼ਾਂ ਨੂੰ 6 ਲੱਖ ਰੁਪਏ ਦਾ ਟਰਸ਼ਰੀ ਕੇਅਰ ਟ੍ਰੀਟਮੈਂਟ ਮੁਫ਼ਤ ਮੁਹੱਈਆ ਕਰਵਾਏਗੀ: ਡਾ. ਬਲਬੀਰ ਸਿੰਘ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਓਰੋ ਵਿਸ਼ਵ ਸਟ੍ਰੋਕ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ, ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐੱਮ.ਸੀ.) ਲੁਧਿਆਣਾ ਅਤੇ ਇੰਡੀਆ ਮੈਡਟ੍ਰੋਨਿਕ ਪ੍ਰਾਈਵੇਟ ਲਿਮਟਿਡ ਦਰਮਿਆਨ ਸਾਂਝੇਦਾਰੀ ਦਾ ਐਲਾਨ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਇਸ ਨਿਵੇਕਲੀ ਪਹਿਲਕਦਮੀ ਦਾ ਉਦੇਸ਼ ਜਨਤਕ-ਨਿੱਜੀ ਭਾਈਵਾਲੀ ਤਹਿਤ […]

Continue Reading

ਡਰਾਈਵਰਾਂ ਅਤੇ ਕੰਡਕਟਰਾਂ ਨੂੰ ਛੇਤੀ ਮਿਲੇਗੀ ਖੁਸ਼ਖਬਰੀ

ਟਰਾਂਸਪੋਰਟ ਮੰਤਰੀ ਵੱਲੋਂ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਤਿਆਰ ਕਰਕੇ ਕੈਬਨਿਟ ਪ੍ਰਵਾਨਗੀ ਲਈ ਭੇਜਣ ਦੀ ਹਦਾਇਤ ਲਾਲਜੀਤ ਸਿੰਘ ਭੁੱਲਰ ਵੱਲੋਂ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਛੇਤੀ ਹੀ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ […]

Continue Reading

ਭਲਕੇ ‘ਆਪ’ ਕਰੇਗੀ ਭਾਜਪਾ ਦਫਤਰ ਦਾ ਘਿਰਾਓ

ਪੰਜਾਬ ਦੇ ਜਨਰਲ ਸਕੱਤਰ ਹਰਚੰਦ ਬਰਸਟ ਨੇ ਲੋਕਾਂ ਨੂੰ ਵੱਡੀ ਗਿਣਤੀ ‘ਚ ਪਹੁੰਚਣ ਦੀ ਕੀਤੀ ਅਪੀਲ  ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ :  ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਨਾਜ ਦੀ ਧੀਮੀ ਲਿਫਟਿੰਗ ਕਾਰਨ ਪੰਜਾਬ ਦੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਲਾਂ […]

Continue Reading

ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

28 ਨਵੰਬਰ ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਕੀਤੇ ਜਾ ਸਕਣਗੇ ਦਾਇਰ ਅੰਤਿਮ ਵੋਟਰ ਸੂਚੀ 6 ਜਨਵਰੀ 2025 ਨੂੰ ਕੀਤੀ ਜਾਵੇਗੀ ਪ੍ਰਕਾਸ਼ਿਤ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ […]

Continue Reading

ਬਰਨਾਲਾ ਜ਼ੋਨਲ ਰੋਸ ਪ੍ਰਦਰਸ਼ਨ ‘ਚ ਭਰਵੀਂ ਸ਼ਮੂਲੀਅਤ ਕਰਨਗੇ ਅਧਿਆਪਕ : ਡੀ.ਟੀ.ਐੱਫ

ਮੁੱਖ ਮੰਤਰੀ ਫੀਲਡ ਅਫਸਰ ਨਵਦੀਪ ਸਿੰਘ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਗਿਆ ‘ਸਵਾਲਨਾਮਾ’ ਪਟਿਆਲਾ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ : ਡੈਮੋਕਰੇਟਿਕ ਟੀਚਰਜ਼ ਫਰੰਟ ਪਟਿਆਲਾ ਵਲੋਂ ਅੱਜ ਮੁੱਖ ਮੰਤਰੀ ਦੇ ਫੀਲਡ ਅਫਸਰ ਨਵਦੀਪ ਸਿੰਘ ਰਾਹੀਂ ਆਪਣੀਆਂ ਮੰਗਾਂ ਸੰਬੰਧੀ ਇੱਕ ‘ਸਵਾਲਨਾਮਾ’ ਤਿਆਰ ਕਰਕੇ ਮੁੱਖ ਮੰਤਰੀ ਨੂੰ ਭੇਜਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਟੀਐੱਫ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ […]

Continue Reading

ਤਿਉਹਾਰਾਂ ਮੌਕੇ ਮਾਤਮ ਪਸਰਿਆ, ਰਾਜਸਥਾਨ ਵਿਖੇ ਬੱਸ ਹਾਦਸੇ ‘ਚ 11 ਲੋਕਾਂ ਦੀ ਮੌਤ 30 ਤੋਂ ਵੱਧ ਜ਼ਖਮੀ

ਜੈਪੁਰ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਲਕਸ਼ਮਣਗੜ੍ਹ ਵਿੱਚ ਇੱਕ ਨਿੱਜੀ ਬੱਸ ਇੱਕ ਪੁਲੀ ਨਾਲ ਟਕਰਾ ਗਈ। ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ। 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਲਕਸ਼ਮਣਗੜ੍ਹ ਅਤੇ ਸੀਕਰ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ।ਇਹ ਹਾਦਸਾ ਅੱਜ ਮੰਗਲਵਾਰ ਦੁਪਹਿਰ ਕਰੀਬ 2 […]

Continue Reading

ਕੈਨੇਡਾ ‘ਚ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਦੇ ਦੋਸ਼ ਵਿੱਚ ਮਾਂ-ਪੁੱਤਰਾਂ ਸਮੇਤ ਪੰਜ ਪੰਜਾਬੀ ਗ੍ਰਿਫ਼ਤਾਰ

ਓਟਾਵਾ, 29 ਅਕਤੂਬਰ, ਦੇਸ਼ ਕਲਿਕ ਬਿਊਰੋ :ਕੈਨੇਡਾ ‘ਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਇਕ ਔਰਤ ਸਮੇਤ ਪੰਜ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਅਤੇ ਉਸ ਦੇ ਦੋ ਪੁੱਤਰ ਸ਼ਾਮਲ ਹਨ। ਔਰਤ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮਾਂ ਦੀ ਉਮਰ 20 ਤੋਂ 22 ਸਾਲ ਦਰਮਿਆਨ ਹੈ।ਮੁਲਜ਼ਮਾਂ […]

Continue Reading

ਪੰਜਾਬ ਸਕੱਤਰੇਤ ਅਤੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਨੇ ਹੱਕੀ ਮੰਗਾਂ ਲਈ ਵਾਕਆਊਟ ਕਰਕੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਚੰਡੀਗੜ: 29 ਅਕਤੂਬਰ, 2024: ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ ਦੇ ਸਮੂਹ ਡਾਇਰੈਕਟੋਰੇਟਾਂ ਨੇ ਇੱਕਜੁੱਟ ਹੋ ਕੇ ਆਪਣੇ ਦਫਤਰਾਂ ਵਿੱਚ ਵਾਕਆਊਟ ਕੀਤਾ ਅਤੇ ਸਰਕਾਰੀ ਕੰਮ ਕਾਜ ਠੱਪ ਕਰਕੇ ਸਰਕਾਰ ਵਿਰੁੱਧ ਰੋਸ ਜਾਹਿਰ ਕੀਤਾ। ਜ਼ਿਕਰਯੋਗ ਹੈ ਕਿ ਦੀਵਾਲੀ ਮੌਕੇ ਹਰ ਸਰਕਾਰ ਆਪਣੇ ਮੁਲਾਜਮਾਂ ਨੂੰ ਡੀ.ਏ ਦੀ ਕਿਸ਼ਤ ਜਾਰੀ ਕਰਦੀ ਹੁੰਦੀ ਹੈ ਪ੍ਰੰਤੂ ਇਸ […]

Continue Reading

ਜ਼ਿਲ੍ਹਾ ਜੇਲ੍ਹ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਨਾਲ ਦੀਵਾਲੀ ਦਾ ਤਿਉਹਾਰ ਅਤੇ ਨਸ਼ਾ ਨਾ ਕਰਨ ਸਬੰਧੀ ਪ੍ਰੋਗਰਾਮ ਆਯੋਜਨ

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜ ਕੁਮਾਰ ਅਤੇ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬਵਿੱਚ ਬੰਦ ਕੈਦੀਆਂ/ਹਵਾਲਾਤੀਆਂ ਨਾਲ ਦੀਵਾਲੀ ਦਾ ਤਿਉਹਾਰ ਅਤੇ ਨਸ਼ਾ […]

Continue Reading