News

ਪਾਕਿਸਤਾਨ ‘ਚ ਇਮਰਾਨ ਖਾਨ ਦੀ ਰਿਹਾਈ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ, ਛੇ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਸੌ ਜ਼ਖਮੀ

ਇਸਲਾਮਾਬਾਦ, 26 ਨਵੰਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਹੁਣ ਹਿੰਸਕ ਹੋ ਗਿਆ ਹੈ। ਜੀਓ ਟੀਵੀ ਮੁਤਾਬਕ ਇਮਰਾਨ ਖ਼ਾਨ ਦੇ ਸੈਂਕੜੇ ਸਮਰਥਕ ਇਸਲਾਮਾਬਾਦ ਵਿੱਚ ਦਾਖ਼ਲ ਹੋ ਗਏ ਹਨ। ਫੌਜ ਨੇ ਸ਼ਿਪਿੰਗ ਕੰਟੇਨਰ ਰੱਖ ਕੇ ਰਾਜਧਾਨੀ ਵੱਲ ਜਾਣ ਵਾਲੇ […]

Continue Reading

ਮਰਨ ਵਰਤ ‘ਤੇ ਬੈਠਣ ਤੋਂ ਪਹਿਲਾਂ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਚੁੱਕਿਆ

ਖਨੌਰੀ, 26 ਨਵੰਬਰ, ਦੇਸ਼ ਕਲਿਕ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੋਂ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਸਨ। ਉਨ੍ਹਾਂ ਨੇ ਇਹ ਐਲਾਨ 4 ਨਵੰਬਰ ਨੂੰ ਹੀ ਕਰ ਦਿੱਤਾ ਸੀ। ਕੁਝ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ, ਜਿਵੇਂ ਹੀ ਤਰੀਕ ਆਈ, ਪੁਲਿਸ ਨੇ ਉਨ੍ਹਾਂ ਨੂੰ ਤੜਕੇ 3.45 ‘ਤੇ ਹੀ […]

Continue Reading

ਚੰਡੀਗੜ੍ਹ ‘ਚ ਦੋ ਥਾਂਈਂ ਧਮਾਕੇ, ਦਹਿਸ਼ਤ ਦਾ ਮਾਹੌਲ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ‘ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਘਟਨਾ ਤੋਂ ਬਾਅਦ ਐੱਸਐੱਸਪੀ ਸਮੇਤ ਕਈ […]

Continue Reading

ਸੰਵਿਧਾਨ ਦੀ 75ਵੀਂ ਵਰ੍ਹੇਗੰਢ ਮੌਕੇ ਰਾਸ਼ਟਰਪਤੀ ਦੋਵੇਂ ਸਦਨਾਂ ਨੂੰ ਸੰਬੋਧਨ ਕਰਨਗੇ, ਸਿੱਕਾ ਤੇ ਡਾਕ ਟਿਕਟ ਹੋਣਗੇ ਜਾਰੀ

ਨਵੀਂ ਦਿੱਲੀ, 26 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਦੇ ਸੰਵਿਧਾਨ ਦੇ 75 ਸਾਲ ਪੂਰੇ ਹੋਣ ‘ਤੇ ਅੱਜ ਮੰਗਲਵਾਰ ਨੂੰ ਪੁਰਾਣੀ ਸੰਸਦ ਦੇ ਸੈਂਟਰਲ ਹਾਲ ‘ਚ ਇਕ ਪ੍ਰੋਗਰਾਮ ਹੋਵੇਗਾ।ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸਾਰੇ ਸੰਸਦ ਮੈਂਬਰ ਇਸ ‘ਚ ਮੌਜੂਦ ਰਹਿਣਗੇ।ਪ੍ਰੋਗਰਾਮ […]

Continue Reading

ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤਾ ਨਵਾਂ ਅਪਡੇਟ

ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ-ਚੰਡੀਗੜ੍ਹ ਵਿੱਚ ਨਵੰਬਰ ਦਾ ਮਹੀਨਾ ਸੁੱਕਾ ਰਿਹਾ। ਇਸ ਮਹੀਨੇ 99 ਫੀਸਦੀ ਘੱਟ ਬਾਰਿਸ਼ ਹੋਈ। ਜਿਸ ਕਾਰਨ ਇਸ ਨਵੰਬਰ ਮਹੀਨੇ ਠੰਡ ਵੀ ਘੱਟ ਰਹੀ ਹੈ। ਬੀਤੇ ਦਿਨ ਪੰਜਾਬ ਦੇ ਤਾਪਮਾਨ ਵਿੱਚ 1.2 ਡਿਗਰੀ ਅਤੇ ਚੰਡੀਗੜ੍ਹ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 2.6 […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਭੁੱਖ ਹੜਤਾਲ ਸ਼ੁਰੂ ਕਰਨਗੇ

ਖਨੌਰੀ, 26 ਨਵੰਬਰ, ਦੇਸ਼ ਕਲਿਕ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ (26 ਨਵੰਬਰ) ਤੋਂ ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਤੋਂ ਪਹਿਲਾਂ ਉਹ ਕਿਸਾਨਾਂ ਨੂੰ ਸੰਬੋਧਨ ਕਰਨਗੇ। 4 ਨਵੰਬਰ ਨੂੰ ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਉਹ ਸੰਸਦ ਦਾ ਸੈਸ਼ਨ ਸ਼ੁਰੂ ਹੁੰਦੇ ਹੀ ਭੁੱਖ ਹੜਤਾਲ ਕਰਨਗੇ। ਇਸ ਤੋਂ ਬਾਅਦ ਕਿਸਾਨ […]

Continue Reading

ਅੱਜ ਦਾ ਇਤਿਹਾਸ

ਦੇਸ਼ ਦਾ ਸਰਵਉੱਚ ਕਾਨੂੰਨ ਸਾਡਾ ਸੰਵਿਧਾਨ 26 ਨਵੰਬਰ 1949 ਨੂੰ ਅਪਣਾਇਆ ਗਿਆ ਸੀਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 26 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ ਦੀ ਕੋਸ਼ਿਸ਼ ਕਰਾਂਗੇ 26 ਨਵੰਬਰ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ 26 ਨਵੰਬਰ 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੧੧ ਮੱਘਰ (ਸੰਮਤ ੫੫੬ ਨਾਨਕਸ਼ਾਹੀ)26-11-2024 ਧਨਾਸਰੀ ਮਹਲਾ ੫॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਚੰਡੀਗੜ੍ਹ, 25 ਨਵੰਬਰ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 5 ਸੀਨੀਅਰ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading