News

ਪੰਜਾਬ ਸਰਕਾਰ ਨਗਰ ਨਿਗਮਾਂ ਤੇ ਕੌਂਸਲਾਂ ਦੀਆਂ ਚੋਣਾਂ 15 ਦਿਨਾਂ ‘ਚ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰੇ: ਹਾਈਕੋਰਟ

ਚੰਡੀਗੜ੍ਹ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਿਊਂਸਪਲ ਕਾਰਪੋਰੇਸ਼ਨਾਂ ਤੇ ਮਿਉਂਸਪਲ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਬਾਰੇ 15 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕਹਿ ਦਿੱਤਾ ਹੈ ਕਿ ਚੋਣਾਂ ਪੁਰਾਣੀ ਵਾਰਡਬੰਦੀ ਦੇ ਆਧਾਰ ‘ਤੇ ਹੀ ਕਰਵਾਈਆਂ ਜਾਣ।ਹਾਈਕੋਰਟ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ […]

Continue Reading

ਛੇਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 20 ਅਕਤੂਬਰ ਨੂੰ; ਸਾਰੇ ਪ੍ਰਬੰਧ ਮੁਕੰਮਲ

ਦਲਜੀਤ ਕੌਰ  ਸੰਗਰੂਰ, 19 ਅਕਤੂਬਰ, 2024: ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਇੱਕ ਮੀਟਿੰਗ  ਜੋਨ ਜਥੇਬੰਦਕ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨਾਲ ਸਾਂਝੀ ਕਰਦਿਆਂ ਤਰਕਸ਼ੀਲ ਆਗੂ ਸੀਤਾ ਰਾਮ ਬਾਲਦ ਕਲਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ […]

Continue Reading

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ, 19 ਅਕਤੂਬਰ-ਦੇਸ਼ ਕਲਿੱਕ ਬਿਓਰੋਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ […]

Continue Reading

ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ  ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 19 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬੇ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਅੱਪਗ੍ਰੇਡ ਕਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਭਰ ਦੇ ਫੋਕਲ ਪੁਆਇੰਟਾਂ ਦਾ ਦੌਰਾ […]

Continue Reading

ਦੁਆਬਾ ਬਿਜ਼ਨਸ ਸਕੂਲ ਵੱਲੋਂ ਉੱਦਮਤਾ ਅਤੇ ਮਾਨਸਿਕ ਸਿਹਤ ਤੇ ਸੈਮੀਨਾਰ ਦਾ ਆਯੋਜਨ

ਮੋਹਾਲੀ :19 ਅਕਤੂਬਰ, ਦੇਸ਼ ਕਲਿੱਕ ਬਿਓਰੋ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੇ ਦੁਆਬਾ ਬਿਜ਼ਨਸ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਇੱਕ ਸਫਲ ਉਦਮੀ ਬਣਾਉਣ ਦੇ ਮਨੋਰਥ ਤਹਿਤ ‘ ਉੱਦਮਤਾ ਅਤੇ ਮਾਨਸਿਕ ਸਿਹਤ’  ਵਿਸ਼ੇ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ  ਦੋਆਬਾ ਬਿਜ਼ਨਸ ਸਕੂਲ ਦੇ ਪੈਰਾ ਮੈਡੀਕਲ ਵਿਭਾਗ ਦੇ ਮੁਖੀ ਰੋਜ਼ੀ ਗੁੱਲ […]

Continue Reading

ਮੰਡੀਆਂ ‘ਚ ਦੋ ਦਿਨਾਂ ‘ਚ ਸਾਰੀਆਂ ਮੁਸ਼ਕਲਾਂ ਹੱਲ ਕਰਾਂਗੇ: ਮੁੱਖ ਮੰਤਰੀ

ਮੁੱਖ ਮੰਤਰੀ ਨੂੰ ਚਾਰ ਦਿਨ ਦਿੱਤੇ ਜੇਕਰ ਹੱਲ ਨਾ ਨਿੱਕਲਿਆ ਤਾਂ ਕਾਰਵਾਈ ਕਰਾਂਗੇ: ਰਾਜੇਵਾਲਚੰਡੀਗੜ੍ਹ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਰਕਾਰ ਦੋ ਦਿਨਾਂ ਵਿੱਚ ਸਾਰੇ ਮਸਲੇ ਹੱਲ ਕਰੇਗੀ ਤੇ ਮੰਡੀਆਂ ‘ਚ ਝੋਨੇ ਦੀ ਖ੍ਰੀਦ ਬਾਰੇ ਕੋਈ ਦਿੱਕਤ ਨਹੀਂ ਆਵੇਗੀ।32 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ […]

Continue Reading

ਏਂਜਲਸ ਵਰਲਡ ਸਕੂਲ ਮੋਰਿੰਡਾ ਵੱਲੋਂ  ਸਲਾਨਾ ਸਮਾਗਮ The Legacy ਕਰਵਾਇਆ ਗਿਆ

ਮੋਰਿੰਡਾ 19 ਅਕਤੂਬਰ ( ਭਟੋਆ )  ਏਂਜਲਸ ਵਰਲਡ ਸਕੂਲ ਮੋਰਿੰਡਾ ਦਾ ਸਲਾਨਾ ਸਮਾਗਮ ਲੀਗੈਸੀ  ਦੇ ਬੈਨਰ ਹੇਠ  ਟੈਗੋਰ ਥੀਏਟਰ ਸੈਕਟਰ 18 ਚੰਡੀਗੜ੍ਹ ਵਿਖੇ ਕਰਵਾਇਆ ਗਿਆ । ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਯੂ.ਐਸ. ਢਿੱਲੋ  ਅਤੇ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਅਮਨਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਸ਼ਰਮਾ  ,  […]

Continue Reading

ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਮੋਹਾਲੀ : 19 ਅਕਤੂਬਰ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ […]

Continue Reading

20 ਤੋਂ ਵੱਧ ਭਾਰਤੀ ਹਵਾਈ ਉਡਾਨਾਂ ਨੂੰ ਬੰਬ ਦੀ ਧਮਕੀ, ਐਮਰਜੈਂਸੀ ਲੈਂਡਿੰਗ ਕਰਾਈ

ਚੰਡੀਗੜ੍ਹ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਹੈਦਰਾਬਾਦ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਵਿੱਚ ਬੰਬ ਦੀ ਧਮਕੀ ਨਾਲ ਯਾਤਰੀਆਂ ਅਤੇ ਅਧਿਕਾਰੀਆਂ ਵਿੱਚ ਹਫੜਾ ਦਫੜੀ ਦਾ ਮਾਹੌਲ ਬਣ ਗਿਆ। ਫਲਾਈਟਾਂ ‘ਚ ਬੰਬ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਇੰਡੀਅਨ ਏਅਰਲਾਈਨਜ਼ ਦੀਆਂ 20 ਤੋਂ ਵੱਧ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਕਾਰਨ ਦਹਿਸ਼ਤ […]

Continue Reading

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 19 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ […]

Continue Reading