ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਕਲਾਸ ਲਈ ਪ੍ਰਯੋਗੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ
ਐੱਸ .ਏ.ਐੱਸ ਨਗਰ, 01 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ, 2025 ਵੋਕੇਸ਼ਨਲ ਅਤੇ ਐਨ.ਐਸ.ਕਿਊ.ਐਫ ਵਿਸ਼ਿਆਂ ਦੀਆਂ ਸਾਲਾਨਾ ਪ੍ਰਯੋਗੀ ਪਰੀਖਿਆਵਾਂ ਮਿਤੀ 27-01-2025 ਤੋਂ 04-02-2025 ਤੱਕ ਕਰਵਾਈਆਂ ਜਾ ਰਹੀਆਂ ਹਨ। ਸਕੂਲ ਮੁਖੀ ਇਨ੍ਹਾਂ ਵਿਸ਼ਿਆਂ ਦੇ ਪਰੀਖਿਆਰਥੀਆਂ ਨੂੰ ਨੋਟ ਕਰਵਾ ਦੇਣ ਤਾਂ ਜੋ ਕੋਈ ਪਰੀਖਿਆਰਥੀ ਪਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬੱਧ ਹੈ ਅਤੇ ਲੋੜ ਸਮੇਂ ਈ-ਮੇਲ srsecconduct.pseb@punjab.gov.in ਤੇ ਸੰਪਰਕ ਕੀਤਾ ਜਾਵੇ।
Continue Reading