News

‘ਸਟੇਟ ਹੈਲਥ ਏਜੰਸੀ ਪੰਜਾਬ’ ਮੋਬਾਈਲ ਐਪ ਨਾਲ ਬੀਮਾ ਯੋਜਨਾ ਲਈ ਯੋਗਤਾ ਅਤੇ ਸੂਚੀਬੱਧ ਹਸਪਤਾਲਾਂ ਬਾਰੇ ਮਿਲੇਗੀ ਜਾਣਕਾਰੀ

ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਐਂਡਰੌਇਡ ਮੋਬਾਈਲ ਐਪਲੀਕੇਸ਼ਨ ‘ਸਟੇਟ ਹੈਲਥ ਏਜੰਸੀ ਪੰਜਾਬ’ ਲਾਂਚ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ […]

Continue Reading

ਡੀ ਸੀ ਵੱਲੋਂ 31 ਦਸੰਬਰ 2024 ਦੀ ਸ਼ਾਮ ਨੂੰ ਦੇਰ ਰਾਤ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਨਿਰਧਾਰਤ

ਮੋਹਾਲੀ, 31 ਦਸੰਬਰ 2024: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਜ਼ਿਲ੍ਹੇ ਵਿੱਚ ਸਥਿਤ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾ, ਸੜਕ ਤੇ ਖੜੀਆਂ ਰੇੜੀਆ-ਫੜੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਮਿਤੀ 31-12-2024 ਅਤੇ 01-01-2025 ਦੀ ਦਰਮਿਆਨੀ […]

Continue Reading

ਪੰਜਾਬ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ: ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਓਰੋ ਸਾਲ 2024 ਦੇ ਅੰਤ ਵੱਲ ਵਧਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਸੂਬੇ ਵਿੱਚ ਵਾਪਰੇ ਸਾਰੇ ਵੱਡੇ ਅਤੇ ਹਾਈ-ਪ੍ਰੋਫਾਈਲ ਅਪਰਾਧਾਂ ਨੂੰ ਸਫ਼ਲਤਾਪੂਰਵਕ ਹੱਲ ਕਰਨ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ […]

Continue Reading

ਬੀਤਿਆ ਸਾਲ: ਪੰਜਾਬ ‘ਚ ਪਾਰਟੀਆਂ ਦਾ ਹਾਲ

ਕੋਈ ਡੁੱਬੀ, ਕੋਈ ਬਚੀ ਕੋਈ ਫਸੀ ਮੰਝਧਾਰ ਸੁਖਦੇਵ ਸਿੰਘ ਪਟਵਾਰੀ ਚੰਡੀਗੜ੍ਹ, 31 ਦਸੰਬਰ: ਸਾਲ 2024 ਨੇ ਖਤਮ ਹੋਣ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡੇ ਧਮਾਕੇ ਕਰਕੇ ਕਈ ਪਾਰਟੀਆਂ ਨੂੰ ਡੂੰਘੇ ਟੋਇਆਂ ਵਿੱਚ, ਕਈਆਂ ਨੂੰ ਔਜੜ ਰਾਹਾਂ ‘ਤੇ ਅਤੇ ਕਈਆਂ ਨੂੰ ਵਿੰਗ ਵਲੇਵੇਂ ਪਾਉਂਦਿਆਂ ਸੜਕ ‘ਤੇ ਚਾੜ੍ਹਿਆ ਹੈ।ਇਸ ਸਾਲ ਨੇ ਸਿਆਸੀ ਖੇਤਰ ਵਿੱਚ ਸਭ ਤੋਂ […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਮੋਹਾਲੀ ਸਬ ਡਵੀਜ਼ਨ ਵਿਖੇ 03 ਜਨਵਰੀ ਨੂੰ ਮਨੌਲੀ ਸੂਰਤ, 14 ਨੂੰ ਧਰਮਗੜ੍ਹ ਅਤੇ 24 ਨੂੰ ਸਨੇਟਾ ਵਿਖੇ ਕੈਂਪ ਲੱਗਣਗੇ-ਐਸ.ਡੀ.ਐਮ. ਦਮਨਦੀਪ ਕੌਰ

ਮੋਹਾਲੀ, 31 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ […]

Continue Reading

ਸਾਲ 2024 ਦੌਰਾਨ ਔਰਤਾਂ ਨੇ 14.88 ਕਰੋੜ ਤੋਂ ਵੱਧ ਮੁਫ਼ਤ ਬੱਸ ਯਾਤਰਾਵਾਂ ਦਾ ਲਿਆ ਲਾਭ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦਫ਼ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ […]

Continue Reading

ਪੰਜਾਬ ਸਰਕਾਰ ਨੇ ਲੋਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਪਹੁੰਚ ਅਪਣਾਈ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਲੋਕਾਂ ਲਈ ਕੁਸ਼ਲ, ਇਮਾਨਦਾਰ, ਜਵਾਬਦੇਹੀ ਵਾਲਾ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਲਿਆਂਦੇ ਹਨ ਤਾਂ ਜੋ ਸੂਬੇ ਨੂੰ ਅਸਲ ਮਾਇਨਿਆਂ ਵਿੱਚ ਡਿਜ਼ੀਟਲ ਤੌਰ ‘ਤੇ ਸਮਰੱਥ ਸਮਾਜ ਵਿੱਚ ਬਦਲਿਆ ਜਾ ਸਕੇ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਅਹਿਮ ਪਹਿਲਕਦਮੀਆਂ ਦਾ […]

Continue Reading

ਸਾਲ 2024: ਜੰਗਲਾਤ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਾਲ

ਚੰਡੀਗੜ੍ਹ, 31 ਦਸੰਬਰ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਸਾਲ ਦੌਰਾਨ ਵੱਖ-ਵੱਖ ਸਕੀਮਾਂ ਜਿਵੇਂ ਕਿ ਸਟੇਟ ਅਥਾਰਟੀ ਕੈਂਪਾ ਅਤੇ ਹਰਿਆਲੀ ਪੰਜਾਬ ਮਿਸ਼ਨ ਤਹਿਤ 2.84 ਲੱਖ […]

Continue Reading

ਸਕੂਲ ਵਿੱਚ ਅਧਿਆਪਕਾ ਨਾਲ ਕੁੱਟਮਾਰ, ਚੁੰਨੀ ਨਾਲ ਗਲਾ ਘੋਟਣ ਦੀ ਕੋਸ਼ਿਸ਼, ਪਰਚਾ ਦਰਜ

ਲੁਧਿਆਣਾ, 31 ਦਸੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਇੱਕ ਨਿੱਜੀ ਸਕੂਲ ਵਿੱਚ ਇੱਕ ਅਧਿਆਪਕਾ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਨਾਲ ਹੀ ਚੁੰਨੀ ਨਾਲ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸ ਨੂੰ ਬਿਨਾਂ ਨੋਟਿਸ ਦਿੱਤੇ ਨੌਕਰੀ ਤੋਂ ਕੱਢ ਦਿੱਤਾ ਗਿਆ। ਅੱਜ ਇੱਕ ਹਫ਼ਤੇ ਬਾਅਦ ਪੁਲੀਸ ਨੇ ਮਹਿਲਾ ਅਧਿਆਪਕ ਦੀ ਸ਼ਿਕਾਇਤ ’ਤੇ ਸਕੂਲ ਮੁਖੀ, […]

Continue Reading

ਪੰਜਾਬ ‘ਚ ਨਵੇਂ ਸਾਲ ਦੀ ਪਾਰਟੀ ਦੌਰਾਨ ਬੰਬ ਧਮਾਕੇ ਦੀ ਧਮਕੀ

ਜਲੰਧਰ, 31 ਦਸੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਭ ਤੋਂ ਵੱਡੇ ਵਾਟਰ ਪਾਰਕਾਂ ਵਿੱਚੋਂ ਇੱਕ ਜਲੰਧਰ ਦੇ ਵੰਡਰਲੈਂਡ ਨੂੰ ਬੰਬ ਦੀ ਧਮਕੀ ਮਿਲੀ ਹੈ। ਇਕ ਮੀਡੀਆ ਸੰਸਥਾ ਨੂੰ ਭੇਜੇ ਗਏ ਪੱਤਰ ‘ਚ ਕਿਹਾ ਗਿਆ ਹੈ ਕਿ ਅੱਜ ਯਾਨੀ 31 ਦਸੰਬਰ ਦੀ ਰਾਤ ਨੂੰ ਅਸੀਂ ਵੰਡਰਲੈਂਡ ‘ਚ ਹੋਣ ਵਾਲੀ ਪਾਰਟੀ ‘ਚ ਧਮਾਕਾ ਕਰਾਂਗੇ। ਨਾਲ ਹੀ ਪੱਤਰ […]

Continue Reading