ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਓਰੋ :
ਪੰਜਾਬ ਕੈਬਨਿਟ ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।ਭਲਕੇ 27 ਜੁਲਾਈ ਨੂੰ ਹੋਣ ਵਾਲੀ ਇਹ ਮੀਟਿੰਗ ਹੁਣ 29 ਜੁਲਾਈ ਨੂੰ ਹੋਵੇਗੀ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ ਸਾਢੇ 11 ਵਜੇ ਹੋਵੇਗੀ। ਮੀਟਿੰਗ ਏਜੰਡੇ ਬਾਰੇ ਅਜੇ ਖੁਲਾਸਾ ਹੋਣਾ ਬਾਕੀ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਸੂਚਨਾ ਅਨੁਸਾਰ 27 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਹੁਣ 29 ਜੁਲਾਈ ਨੂੰ ਸਵੇਰੇ ਸਾਢੇ ਗਿਆਰਾਂ ਵਜੇ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ, ਪਰ ਚਰਚਾ ਹੈ ਕਿ ਮੀਟਿੰਗ 'ਚ ਹੜ੍ਹ ਨਾਲ ਹੋਏ ਨੁਕਸਾਨ ਬਾਰੇ ਸਰਕਾਰ ਫੈਸਲਾ ਲੈ ਸਕਦੀ ਹੈ।