Hindi English Sunday, 08 September 2024 🕑

ਹਰਿਆਣਾ

More News

ਹਰਿਆਣਾ ਦੇ ਯਮੁਨਾਨਗਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਹੋਰ ਲੋਕਾਂ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 24 ਹੋਈ

Updated on Tuesday, November 14, 2023 07:11 AM IST

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :

ਹਰਿਆਣਾ ਦੇ ਯਮੁਨਾਨਗਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਮਾਂਡੇਬਾੜੀ ਪਿੰਡ ਦਾ ਰਮੇਸ਼ ਉਰਫ ਭਿੰਡੀ-32 ਵੀ ਸ਼ਾਮਲ ਹੈ, ਜਿਸ ਨੂੰ ਯਮੁਨਾਨਗਰ ਪੁਲਸ ਨੇ 9 ਨਵੰਬਰ ਨੂੰ ਮਾਂਡੇਬਾੜੀ ਪਿੰਡ 'ਚ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਰਮੇਸ਼ ਨੇ ਜ਼ਹਿਰੀਲੀ ਸ਼ਰਾਬ ਵੀ ਪੀ ਲਈ ਸੀ। ਗ੍ਰਿਫਤਾਰੀ ਦੇ ਬਾਅਦ ਤੋਂ ਹੀ ਉਸਦੀ ਸਿਹਤ ਠੀਕ ਨਹੀਂ ਸੀ।ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪਿੰਡ ਸਾਰਨ ਦੇ ਸੁਸ਼ੀਲ ਦੀ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ। ਇਸ ਤੋਂ ਇਲਾਵਾ ਬਿਲਾਸਪੁਰ ਸੈਕਸ਼ਨ ਦੇ ਪਿੰਡ ਬਿਜੌਲੀ 'ਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਦੋ ਵਿਅਕਤੀਆਂ ਦੀ ਮੌਤ ਦੱਸੀ ਜਾ ਰਹੀ ਹੈ, ਜਿਨ੍ਹਾਂ ਦੀ ਪਛਾਣ ਰਵੀ-23 ਅਤੇ ਸੰਜੂ-42 ਵਜੋਂ ਹੋਈ ਹੈ। ਹਾਲਾਂਕਿ ਸ਼ਨੀਵਾਰ ਨੂੰ ਬਿਜੌਲੀ 'ਚ ਹੋਈਆਂ ਦੋ ਮੌਤਾਂ ਦੀ ਸੂਚਨਾ ਪੁਲਸ ਨੂੰ ਨਹੀਂ ਦਿੱਤੀ ਗਈ ਸੀ ਅਤੇ ਪਰਿਵਾਰਕ ਮੈਂਬਰਾਂ ਨੇ ਚੁੱਪਚਾਪ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਸੀ।ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਯਮੁਨਾਨਗਰ 'ਚ ਹੀ ਮਰਨ ਵਾਲਿਆਂ ਦੀ ਗਿਣਤੀ 22 ਤੱਕ ਪਹੁੰਚ ਗਈ ਹੈ, ਜਦਕਿ ਅੰਬਾਲਾ 'ਚ ਵੀ ਦੋ ਫੈਕਟਰੀ ਕਰਮਚਾਰੀਆਂ ਦੀ ਮੌਤ ਹੋ ਗਈ ਹੈ, ਮਤਲਬ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ।

ਵੀਡੀਓ

ਹੋਰ
Have something to say? Post your comment
ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

: ਹਰਿਆਣਾ ਵਿਧਾਨ ਸਭਾ ਚੋਣ ਲਈ ਭਾਜਪਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

: ਹਰਿਆਣਾ ‘ਚ ਭਾਰੀ ਮੀਂਹ ਦੌਰਾਨ ਕੰਧ ਡਿੱਗਣ ਕਾਰਨ ਕਾਰਾਂ ਦਬੀਆਂ, ਨੈਸ਼ਨਲ ਹਾਈਵੇਅ ‘ਤੇ ਪਾਣੀ ਭਰਿਆ

 ਹਰਿਆਣਾ ਦੀ ਵਿਧਾਇਕਾ ਕਿਰਨ ਚੌਧਰੀ ਨੇ ਦਿੱਤਾ ਅਸਤੀਫਾ

: ਹਰਿਆਣਾ ਦੀ ਵਿਧਾਇਕਾ ਕਿਰਨ ਚੌਧਰੀ ਨੇ ਦਿੱਤਾ ਅਸਤੀਫਾ

ਸੂਬਾ ਸਰਕਾਰ ਨੇ ਵਿਨੇਸ਼ ਫੋਗਾਟ ਨੂੰ ਦਿੱਤੇ 4 ਕਰੋੜ ਰੁਪਏ

: ਸੂਬਾ ਸਰਕਾਰ ਨੇ ਵਿਨੇਸ਼ ਫੋਗਾਟ ਨੂੰ ਦਿੱਤੇ 4 ਕਰੋੜ ਰੁਪਏ

ਕਾਨਪੁਰ ‘ਚ ਰਾਤੀਂ ਵਾਪਰਿਆ ਰੇਲ ਹਾਦਸਾ

: ਕਾਨਪੁਰ ‘ਚ ਰਾਤੀਂ ਵਾਪਰਿਆ ਰੇਲ ਹਾਦਸਾ

ਬਦਮਾਸ਼ਾਂ ਵੱਲੋਂ ਗੋਲ਼ੀਆਂ ਮਾਰ ਕੇ ਨੌਜਵਾਨ ਦੀ ਹੱਤਿਆ, ਤਿੰਨ ਗੰਭੀਰ ਜ਼ਖਮੀ

: ਬਦਮਾਸ਼ਾਂ ਵੱਲੋਂ ਗੋਲ਼ੀਆਂ ਮਾਰ ਕੇ ਨੌਜਵਾਨ ਦੀ ਹੱਤਿਆ, ਤਿੰਨ ਗੰਭੀਰ ਜ਼ਖਮੀ

ਨਾਮਧਾਰੀਆਂ ਦੇ ਦੋ ਗੁੱਟਾਂ ‘ਚ ਹਿੰਸਕ ਝੜਪ, 8 ਲੋਕਾਂ ਨੂੰ ਗੋਲ਼ੀਆਂ ਲੱਗੀਆਂ

: ਨਾਮਧਾਰੀਆਂ ਦੇ ਦੋ ਗੁੱਟਾਂ ‘ਚ ਹਿੰਸਕ ਝੜਪ, 8 ਲੋਕਾਂ ਨੂੰ ਗੋਲ਼ੀਆਂ ਲੱਗੀਆਂ

ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ, 4 ਲੋਕਾਂ ਦੀ ਮੌਤ 6 ਜ਼ਖ਼ਮੀ

: ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ, 4 ਲੋਕਾਂ ਦੀ ਮੌਤ 6 ਜ਼ਖ਼ਮੀ

ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ

: ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ

12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

: 12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

X