Hindi English Sunday, 19 May 2024 🕑
BREAKING
ਅਰਵਿੰਦ ਕੇਜਰੀਵਾਲ ਅੱਜ APP ਆਗੂਆਂ ਨੂੰ ਨਾਲ ਲੈ ਕੇ BJP ਹੈੱਡਕੁਆਰਟਰ ਜਾਣਗੇ ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ

ਪੰਜਾਬ

More News

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ

Updated on Monday, November 20, 2023 14:06 PM IST

ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਨੌਂ ਅਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀ

ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।

ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਉਤੇ ਲੱਗੀ ਮੋਹਰ

ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।

ਵੀਡੀਓ

ਹੋਰ
Have something to say? Post your comment
ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

: ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

: ਜੰਮੂ-ਕਸ਼ਮੀਰ ‘ਚ ਦੋ ਅੱਤਵਾਦੀ ਹਮਲੇ, BJP ਆਗੂ ਦੀ ਮੌਤ, ਪਤੀ-ਪਤਨੀ ਗੰਭੀਰ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  19-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-05-24

ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

: ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ : ਭਗਵੰਤ ਮਾਨ

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ

ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

X