Hindi English Sunday, 08 September 2024 🕑

ਪੰਜਾਬ

More News

ਕਿਸਾਨ ਯੂਨੀਅਨ ਸ਼ੇਰ ਏ ਪੰਜਾਬ ਜਥੇਬੰਦੀ ਵਲੋਂ ਮੰਗਾਂ ਅਤੇ ਸਮੱਸਿਆਵਾਂ ਸੰਬੰਧੀ ਐੱਸ ਡੀ ਐਮ ਮੋਰਿੰਡਾ ਨੂੰ ਸੋਂਪਿਆ ਮੰਗ ਪੱਤਰ

Updated on Monday, November 20, 2023 18:01 PM IST

 
ਮੋਰਿੰਡਾ 20 ਨਵੰਬਰ  ( ਭਟੋਆ)
 
  ਕਿਸਾਨ ਯੂਨੀਅਨ ਸ਼ੇਰ ਏ ਪੰਜਾਬ ਦੇ ਮੋਰਿੰਡਾ ਬਲਾਕ ਪ੍ਰਧਾਨ ਮਲਕੀਤ ਸਿੰਘ ਸੇਖੋਂ ਕਕਰਾਲੀ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ/18 ਕਿਸਾਨ ਜਥੇਬੰਦੀਆਂ ਉੱਤਰੀ ਭਾਰਤ ਦੇ ਸੱਦੇ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਪ੍ਰਤੀ ਵੱਖ ਵੱਖ ਸਮਿਆਂ ਤੇ ਹੋਈਆ ਚਰਚਾਵਾਂ ਅਤੇ ਮੰਨੀਆਂ ਜਾ ਚੁੱਕੀਆਂ ਮੰਗਾਂ ਅਤੇ ਉਸ ਤੋ ਉਪਰੰਤ ਬਾਅਦ ਵਿੱਚ ਕਿਸਾਨਾਂ ਸਾਹਮਣੇ ਆ ਰਾਹੀਆ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਲਈ ਐਸ ਡੀ ਐਮ ਮੋਰਿੰਡਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਗਿਆ,
     ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਇਸ ਮੰਗ ਪੱਤਰ ਦੀਆਂ ਮੁੱਖ ਮੰਗਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਕਿ ਪਰਾਲੀ ਦਾ ਠੋਸ ਹੱਲ ਕੀਤਾ ਜਾਵੇ। ਪਰਾਲੀ ਸਾੜਨ ਤੇ ਕੀਤੇ ਗਏ ਪਰਚੇ ਅਤੇ ਜਮੀਨ ਦੀ ਫਰਦ ਵਿੱਚ ਕੀਤੀਆਂ ਰੈੱਡ ਐਂਟਰੀਆਂ ਅਤੇ ਆਦਿ ਜੁਰਮਾਨੇ ਰੱਦ ਕੀਤੇ ਜਾਣ। ਪਾਸਪੋਰਟ ਰੱਦ ਕਰਨ, ਹਥਿਆਰਾਂ ਦੇ ਲਾਇਸੈਂਸ ਰੱਦ ਕਰਨ, ਸਬਸਿਡੀਆਂ ਰੱਦ ਕਰਨ ਸਮੇਤ ਹੋਰ ਸਰਕਾਰੀ ਸਹੂਲਤਾਂ ਰੱਦ ਕਰਨ ਦੇ ਦਿੱਤੇ ਨਿਰਦੇਸ਼ ਵਾਪਿਸ ਲਏ ਜਾਣ। 
ਨਿੱਜੀਕਰਨ ਨੂੰ ਵਡਾਵਾ ਦੇਣ ਵਾਲੀ ਨੀਤੀ ਤਹਿਤ ਪ੍ਰੀਪੇਡ ਮੀਟਰ ਲਗਾਉਣੇ ਬੰਦ ਕੀਤੇ ਜਾਣ, ਸੜੇ ਮੀਟਰਾਂ ਦੀ ਜਗ੍ਹਾ ਪਹਿਲਾਂ ਚੱਲ ਰਹੇ ਮੀਟਰ ਲਗਾਏ ਜਾਣ ਅਤੇ ਐਵਰੇਜ਼ ਅਨੁਸਾਰ ਬਿੱਲ ਭੇਜਣੇ ਬੰਦ ਕੀਤੇ ਜਾਣ। ਭਾਰਤ ਮਾਲਾ ਯੋਜਨਾ ਸਮੇਤ ਸਾਰੇ ਪ੍ਰੋਜੈਕਟਾਂ ਤਹਿਤ ਕੱਢੀਆ ਜਾ ਰਹੀਆ ਸੜਕਾਂ ਲਈ ਜਮੀਨਾ ਅਕੁਆਇਰ ਕਰਨਾ ਬੰਦ ਕੀਤਾ ਜਾਵੇ। ਭਾਰਤ ਦਾ ਹਰ ਪਿੰਡ ਕਸਬਾ ਸ਼ਹਿਰ ਸੜਕ ਤੇ ਰੇਲ ਮਾਰਗਾਂ ਰਾਹੀਂ ਜੁੜੇ ਹੋਏ ਹਨ, ਇਸ ਲਈ ਸਿਰਫ ਕਾਰਪੋਰੇਟ ਨੂੰ ਫਾਇਦਾ ਪਹੁੰਚਾਉਣ ਵਾਲੇ ਇਸ ਪ੍ਰੋਜੈਕਟ ਨੂੰ ਬੰਦ ਕੀਤਾ ਜਾਵੇ। ਜਿਹੜੇ ਕਿਸਾਨ ਰਜਾਮੰਦੀ ਨਾਲ ਜਮੀਨਾ ਦੇਣਾ ਚਾਹੁੰਦੇ ਹਨ ਓਹਨਾ ਨੂੰ ਮਾਰਕੀਟ ਰੇਟ ਤੋਂ 6 ਗੁਣਾ ਵੱਧ ਮੁਆਵਜਾ ਦਿੱਤਾ ਜਾਵੇ ।ਅਰਬਿਟਰੇਸ਼ਨ ਵਿੱਚ ਚੱਲ ਰਹੇ ਕੇਸ ਤੁਰੰਤ ਨਿਪਟਾਏ ਜਾਣ ਅਤੇ ਰੱਦ ਕੀਤੇ ਗਏ ਕੇਸ ਤੁਰੰਤ ਬਹਾਲ ਕਰਕੇ ਯੋਗ ਮੁਆਵਜਾ ਦਿੱਤਾ ਜਾਵੇ। ਮਸਲੇ ਦੇ ਹੱਲ ਤੋਂ ਪਹਿਲਾ ਪੰਜਾਬ ਸਰਕਾਰ ਪੁਲਿਸ ਬਲ ਦੇ ਜ਼ੋਰ ਨਾਲ ਜਮੀਨਾ ਤੇ ਕਬਜ਼ੇ ਕਰਨ ਦੀਆ ਕੋਸ਼ਿਸ਼ਾ ਬੰਦ ਕਰੇ। ਅਤਿ ਜਰੂਰੀ ਹਾਲਾਤ ਵਿੱਚ ਸੜਕ ਮਾਰਗ ਬਣਾਉਣ ਲਈ ਪੁਰਾਣੀ ਤਕਨੀਕ ਬਦਲ ਕੇ ਪਿੱਲਰਾ ਵਾਲੇ ਸੜਕੀ ਮਾਰਗ ਬਣਾਏ ਜਾਣ ਤਾਂ ਜੋ ਹੜ੍ਹਾ ਵਰਗੀ ਸਥਿਤੀ ਵਿੱਚ ਪਾਣੀ ਦਾ ਕੁਦਰਤੀ ਵਹਾਅ ਪ੍ਰਭਾਵਿਤ ਨਾਂ ਹੋਵੇ ਅਤੇ ਖੇਤੀਯੋਗ ਜ਼ਮੀਨ ਵੀ ਘੱਟ ਤੋਂ ਘੱਟ ਬਰਬਾਦ ਹੋਵੇ ਅਤੇ ਆਮ ਜਨਤਾ ਦੀ ਆਵਾਜਾਈ ਲਈ ਪ੍ਰੈਲਲ ਸੜਕ ਦਿੱਤੀ ਜਾਵੇ। ਪੰਜਾਬ ਵਿੱਚ ਪੂਰਨ ਰੂਪ ਵਿੱਚ ਨਸ਼ਾਬੰਦੀ ਕੀਤੀ ਜਾਵੇ ਅਤੇ ਕਿਸੇ ਵਿਅਕਤੀ ਦੀ ਨਸ਼ੇ ਦੀ ਓਵਰ੍ਡੋਜ਼ ਨਾਲ ਮੌਤ ਹੋਣ ਦੀ ਸੂਰਤ ਵਿਚ ਉਸ ਇਲਾਕੇ ਦੇ ਐਮ.ਐਲ.ਏ, ਐਸ.ਐਸ.ਪੀ, ਡੀ.ਐਸ.ਪੀ,ਐਸ.ਐਚ.ਓ ਤੇ ਪਰਚਾ ਦਰਜ ਕੀਤਾ ਜਾਵੇ, ਗੰਨਾ ਮਿੱਲਾਂ ਤੁਰੰਤ ਚਾਲੂ ਕੀਤੀਆਂ ਜਾਣ ਅਤੇ ਗੰਨੇ ਦੇ ਭਾਅ ਵਿੱਚ 120 ਰੁਪਏ ਦਾ ਵਾਧਾ ਕੀਤਾ ਜਾਵੇ ਅਤੇ ਗੰਨੇ ਦੀ 238 ਕਿਸਮ ਦੇ ਬਿਮਾਰੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇ। 
 ਇਸ ਮੌਕੇ ਨਰਿੰਦਰ ਸਿੰਘ ਦੁਗਰੀ, ਕੁਲਵਿੰਦਰ ਸਿੰਘ ਭਾਗੋਮਾਜਰਾ,ਭਾਗ ਸਿੰਘ ਦੁਗਰੀ, ਪ੍ਰੀਤਮ ਸਿੰਘ ਦੁਗਰੀ, ਚਰਨਪ੍ਰੀਤ ਸਿੰਘ ਰੁੜਕੀ ਹੀਰਾਂ ਅਮਨਪ੍ਰੀਤ ਸਿੰਘ ਚਿੰਤਗੜ ਅਤੇ ਹੋਰ ਵੱਡੀ ਗਿਣਤੀ ਵਿੱਚ ਜਥੇਬੰਦੀ ਮੈਂਬਰ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

: ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

X