Hindi English Sunday, 08 September 2024 🕑

ਪੰਜਾਬ

More News

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

Updated on Wednesday, November 29, 2023 21:14 PM IST

 
ਹਾਈ ਕੋਰਟ ਵੱਲੋਂ ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ 
 
ਚੰਡੀਗੜ੍ਹ, 29 ਨਵੰਬਰ: ਦੇਸ਼ ਕਲਿੱਕ ਬਿਓਰੋ
 
ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ  ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ  ਅਪੀਲ ਉੱਤੇ ਅੱਜ  29 ਨਵੰਬਰ, 2023 ਨੂੰ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।
 
ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੇਸ਼ ਹੋਏ  ਵਕੀਲ ਨੇ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 472 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਗਈ 
 
ਸਰਕਾਰ ਦੇ ਵਕੀਲ ਨੇ ਮਾਣਯੋਗ  ਚੀਫ਼ ਜਸਟਿਸ ਰੀਤੂ ਬਾਹਰੀ ਦੀ ਅਗਵਾਈ ਵਾਲੇ ਡਬਲ ਬੈਂਚ ਨੂੰ ਦੱਸਿਆ ਗਿਆ ਕਿ ਸਰਕਾਰੀ ਕਾਲਜਾਂ ਵਿਚ ਲੰਮੇ ਸਮੇਂ ਬਾਅਦ ਭਰਤੀ ਪ੍ਰਕਿਰਿਆ ਆਰੰਭੀ ਗਈ ਸੀ ਜਿਸ ਸਬੰਧੀ ਇਮਤਿਹਾਨ ਲੈਣ ਦੀ ਪ੍ਰਕਿਰਿਆ ਉਪਰੰਤ ਚੁਣੇ ਗਏ 607 ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਸੀ ਜਿਨ੍ਹਾਂ ਵਿਚੋਂ 135 ਉਮੀਦਵਾਰਾਂ ਨੂੰ ਸਟੇਸ਼ਨ ਵੀ ਅਲਾਟ ਕਰ ਦਿੱਤੇ ਗਏ ਸਨ ਅਤੇ ਉਹ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਜਦਕਿ 472 ਸਹਾਇਕ ਪ੍ਰੋਫੈਸਰ ਨੂੰ ਸਟੇਸ਼ਨ ਅਲਾਟ ਕਰਨ ਦੀ ਪ੍ਰੀਕਿਰਿਆ ਰਹਿੰਦੀ ਸੀ ਜਿਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਵਲੋਂ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਸੀ।
 
ਸਿੰਗਲ ਬੈਂਚ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਵੱਲੋਂ ਸੀ.ਐਮ.ਫਾਈਲ ਕੀਤੀ ਗਈ ਹੈ ਇਸ ਲਈ ਜਦੋਂ ਤੱਕ ਇਸ ਕੇਸ ਦਾ ਫ਼ੈਸਲਾ ਨਹੀਂ ਹੋ ਜਾਂਦਾ ਉਸ ਸਮੇਂ ਲਈ ਜਿਨ੍ਹਾਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰਨ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰ ਦੀ ਬਹੁਤ ਘਾਟ ਹੈ।
 
ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵਕੀਲ ਵਲੋਂ ਕੇਸ ਦੇ ਜਲਦ ਨਿਪਟਾਰੇ ਲਈ ਅਗਲੀ ਸੁਣਵਾਈ ਜਲਦ ਕਰਨ ਦੀ ਵੀ ਮੰਗ ਕੀਤੀ ਗਈ। ਜਿਸ ਨੂੰ ਪ੍ਰਵਾਨ ਕਰਦਿਆਂ ਕੋਰਟ ਨੇ ਵਿਰੋਧੀ ਧਿਰਾਂ ਨੂੰ ਨੋਟਿਸ ਜਾਰੀ ਕਰਨ ਦਾ ਹੁਕਮ ਸੁਣਾਉਂਦਿਆਂ ਅਗਲੀ ਸੁਣਵਾਈ 13 ਦਸੰਬਰ 2023 ਨੂੰ ਰੱਖੀ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

: ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

X