Hindi English Sunday, 08 September 2024 🕑

ਰਾਸ਼ਟਰੀ

More News

ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ

Updated on Thursday, November 30, 2023 07:06 AM IST

ਹੈਦਰਾਬਾਦ, 30 ਨਵੰਬਰ, ਦੇਸ਼ ਕਲਿਕ ਬਿਊਰੋ :

ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਸੂਬੇ ਵਿੱਚ 3.17 ਕਰੋੜ ਤੋਂ ਵੱਧ ਵੋਟਰ ਹਨ। ਇਨ੍ਹਾਂ ਵਿੱਚੋਂ 8 ਲੱਖ ਲੋਕ ਪਹਿਲੀ ਵਾਰ ਵੋਟ ਪਾਉਣਗੇ। ਇਹ 3 ਹਜ਼ਾਰ 948 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। 3 ਦਸੰਬਰ ਨੂੰ ਨਤੀਜੇ ਆਉਣਗੇ। ਤੇਲੰਗਾਨਾ ਵਿਧਾਨ ਸਭਾ ਦਾ ਕਾਰਜਕਾਲ 16 ਜਨਵਰੀ 2024 ਨੂੰ ਖਤਮ ਹੋਣ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਪਿਛਲੀ ਵਾਰ ਦਸੰਬਰ 2018 ਵਿੱਚ ਹੋਈਆਂ ਸਨ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਨੇ ਸਰਕਾਰ ਬਣਾਈ ਸੀ।ਚੰਦਰਸ਼ੇਖਰ ਰਾਓ ਦੂਜੀ ਵਾਰ ਮੁੱਖ ਮੰਤਰੀ ਬਣੇ ਸਨ। ਟੀਆਰਐਸ ਦਾ ਨਾਮ ਹੁਣ ਬੀਆਰਐਸ (ਭਾਰਤ ਰਾਸ਼ਟਰ ਸਮਿਤੀ) ਹੋ ਗਿਆ ਹੈ।ਇਸ ਵਾਰ ਚੋਣਾਂ ਵਿੱਚ ਸੱਤਾਧਾਰੀ ਬੀਆਰਐਸ ਅਤੇ ਕਾਂਗਰਸ ਵਿੱਚ ਸਿੱਧਾ ਮੁਕਾਬਲਾ ਹੈ। ਭਾਜਪਾ ਵੀ ਇਸ ਵਾਰ ਯਤਨ ਕਰ ਰਹੀ ਹੈ। ਸਾਲ 2018 ਵਿੱਚ ਬੀਆਰਐਸ ਨੂੰ 88 ਤੇ ਕਾਂਗਰਸ ਨੂੰ 19 ਸੀਟਾਂ ਮਿਲੀਆਂ ਸਨ। ਇਸ ਦੇ ਨਾਲ ਹੀ ਭਾਜਪਾ ਦੇ ਖਾਤੇ ਵਿੱਚ ਸਿਰਫ਼ ਇੱਕ ਸੀਟ ਆਈ ਸੀ।

ਵੀਡੀਓ

ਹੋਰ
Have something to say? Post your comment
X