Hindi English Sunday, 08 September 2024 🕑

ਪੰਜਾਬ

More News

ਤਰਕਸ਼ੀਲ ਸੁਸਾਇਟੀ ਵੱਲੋਂ ਧਾਰਾ 295 ਅਤੇ ਧਾਰਾ 295 ਏ ਰੱਦ ਕਰਵਾਉਣ ਲਈ ਕਨਵੈਨਸ਼ਨ 27 ਫਰਵਰੀ ਨੂੰ

Updated on Saturday, February 24, 2024 18:25 PM IST

ਰੋਪੜ, 24,ਫਰਵਰੀ (ਮਲਾਗਰ ਖਮਾਣੋਂ) :

ਧਾਰਾ 295, 295 ਏ, ਯੂਏਪੀਏ ਅਤੇ ਜਮਹੂਰੀ ਹੱਕਾਂ ਦਾ ਗਲਾ ਘੁਟਣ ਵਾਲੇ ਹੋਰ ਕਾਲੇ ਕਾਨੂੰਨ ਵਾਪਸ ਕਰਵਾਉਣ, ਦਰਜ਼ ਨਜਾਇਜ਼ ਪਰਚੇ ਰੱਦ ਕਰਾਉਣ, ਧਾਰਮਿਕ ਭਾਵਨਾਵਾਂ ਨੂੰ ਠੇਸ ਲੱਗਣ ਦੇ ਬਹਾਨੇ ਪਰਚੇ ਦਰਜ਼ ਕਰਵਾਉਣ ਵਾਲੀਆਂ ਫ਼ਿਰਕੂ ਤਾਕਤਾਂ ਦੇ ਧੱਕੜ ਮਨਸੂਬਿਆਂ ਨੂੰ ਅਸਫ਼ਲ ਬਣਾਉਣ ਅਤੇ ਧਰਮ ਨੂੰ ਨਿੱਜੀ ਮਸਲਾ ਸਮਝਦੇ ਹੋਏ ਇਸ ਦੀ ਸਿਆਸੀ ਮੁਫਾਦਾਂ ਲਈ ਵਰਤੋਂ ਬੰਦ ਕਰਵਾਉਣ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਅਤੇ ਜਮਹੂਰੀ ਅਧਿਕਾਰ ਸਭਾ ਵੱਲੋਂ ਹੋਰਨਾਂ ਭਰਾਤਰੀ ਜਥੇਬੰਦੀਆਂ ਦੇ ਭਰਵੇਂ ਸਹਿਯੋਗ ਨਾਲ 27 ਫ਼ਰਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਇੱਕ ਸਾਂਝੀ ਕਨਵੈਨਸ਼ਨ ਕਰਵਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੁਬਾਈ ਆਗੂ ਅਜੀਤ ਪ੍ਰਦੇਸੀ, ਰੋਪੜ ਇਕਾਈ ਮੁਖੀ ਅਸ਼ੋਕ ਕੁਮਾਰ,ਪਵਨ ਰੱਤੋਂ, ਕਰਮਜੀਤ ਮਲਿਕਪੁਰੀ ਅਤੇ ਇਕਬਾਲ ਬੇਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਨਵੈਨਸ਼ਨ ਵਿੱਚ ਕਿਸਾਨ ਯੂਨੀਅਨਾਂ, ਪੰਜਾਬ ਸਟੂਡੈਂਟਸ ਯੂਨੀਅਨਾਂ,ਲੋਕ ਸੱਭਿਆਚਾਰਕ ਮੰਚ, ਨੌਜਵਾਨ ਭਾਰਤ ਸਭਾ, ਇਨਕਲਾਬੀ ਮਜ਼ਦੂਰ ਕੇਂਦਰ,ਡੀਟੀਐਫ਼, ਜਰਨਲਿਸਟ ਯੂਨੀਅਨ, ਲੇਖਕ ਸਭਾਵਾਂ, ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਅਤੇ ਹੋਰ ਲੋਕ ਪੱਖੀ ਤੇ ਜ਼ਮਹੂਰੀ ਜਥੇਬੰਦੀਆਂ ਸ਼ਾਮਲ ਹਨ। ਇਨ੍ਹਾਂ ਆਗੂਆਂ ਨੇ ਇਹ ਵੀ ਦੱਸਿਆ ਕਿ ਕਨਵੈਨਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗੀ ਤੇ ਰੋਸ ਮੁਜ਼ਾਹਰਾ ਵੀ ਕੀਤਾ ਜਾਵੇਗਾ। ਇਨ੍ਹਾਂ ਆਗੂਆਂ ਨੇ ਸੁਸਾਇਟੀ ਮੈਂਬਰਾਂ, ਹਮਦਰਦਾਂ ਤੇ ਸਮੂਹ ਜ਼ਮਹੂਰੀ ਜਥੇਬੰਦੀਆਂ ਨੂੰ ਹੁੰਮ-ਹੁੰਮਾ ਕੇ ਕਨਵੈਨਸ਼ਨ ਨੂੰ ਕਾਮਯਾਬ ਕਰਨ ਦੀ ਅਪੀਲ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

: ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

X