Hindi English Sunday, 08 September 2024 🕑

ਪੰਜਾਬ

More News

ਮੋਹਾਲੀ : ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਬੈਂਕ ਮੈਨੇਜਰ ਗ੍ਰਿਫਤਾਰ

Updated on Saturday, February 24, 2024 18:26 PM IST

ਸਾਹਿਬਜਾਦਾ ਅਜੀਤ ਸਿੰਘ ਨਗਰ, 24 ਫਰਵਰੀ 2024, ਦੇਸ਼ ਕਲਿੱਕ ਬਿਓਰੋ :
ਜਿਲ੍ਹਾ ਐਸ.ਏ.ਐਸ ਨਗਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਕੱਦਮਾ ਨੰਬਰ 16 ਮਿਤੀ 14-02-24 ਅ/ਧ 381, 409, 120-ਬੀ ਆਈ.ਪੀ.ਸੀ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਫਰਾਰ ਮੁੱਖ ਦੋਸ਼ੀ ਗੌਰਵ ਸ਼ਰਮਾ (ਬੈਂਕ ਮੈਨੇਜਰ, ਬ੍ਰਾਂਚ ਬਾਂਸੇਪੁਰ) ਪੁੱਤਰ ਅਜੇ ਕੁਮਾਰ ਵਾਸੀ ਪਿੰਡ ਭੋਆ, ਤਹਿ: ਤੇ ਜਿਲ੍ਹਾ ਪਠਾਨਕੋਟ, ਹਾਲ ਵਾਸੀ # 302, ਤੀਜੀ ਮੰਜਲ, ਟਾਵਰ ਪ੍ਰਾਈਮਰੋਜ-ਏ, ਅੰਬੀਕਾ ਫਲੋਰੈਂਸ ਪਾਰਕ, ਨਿਊ ਚੰਡੀਗੜ ਜੋ ਕਿ ਆਪਣੀ ਹੀ ਬ੍ਰਾਂਚ ਦੇ ਵਿੱਚ ਵੱਖ ਵੱਖ ਕਸਟਮਰਾਂ ਵੱਲੋਂ ਖੁਲਵਾਏ ਗਏ ਖਾਤਿਆਂ ਵਿੱਚੋਂ ਐਫ.ਡੀ ਅਤੇ ਸੇਵਿੰਗ ਦੇ ਤੌਰ ਤੇ ਜਮ੍ਹਾਂ ਪਈ ਕਰੋੜਾਂ ਰੁਪਏ ਦੀ ਰਕਮ ਖਾਤੇਧਾਰਕਾ ਦੀ ਮੰਨਜੂਰੀ/ਮਰਜੀ ਤੋਂ ਬਿਨਾਂ ਆਪਣੇ ਪੱਧਰ ਤੇ ਹੀ ਆਪਣੇ ਜਾਣਕਾਰਾਂ/ਰਿਸ਼ਤੇਦਾਰਾਂ ਦੇ ਵੱਖ ਵੱਖ ਬੈਂਕ ਖਾਤਿਆਂ ਵਿੱਚੋਂ ਕਰੋੜਾਂ ਰੁਪਏ ਤਬਦੀਲ/ ਨਿਕਾਸੀ ਕਰਕੇ ਫਰਾਰ ਹੋ ਗਿਆ ਸੀ, ਨੂੰ ਕੱਲ੍ਹ ਮਿਤੀ 23-02-24 ਨੂੰ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਪਾਰਟੀ ਵੱਲੋਂ ਟੈਕਨੀਕਲ ਤੌਰ ਤੇ ਕੀਤੀ ਜਾ ਰਹੀ ਤਫਤੀਸ਼ ਅਤੇ ਹਿਊਮਨ ਇੰਟੈਲੀਜੈਂਸ ਦੀ ਸਹਾਇਤਾ ਨਾਲ ਨੇਪਾਲ ਬਾਰਡਰ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਗਿਆ।
ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਮੁਕੱਦਮਾ ਦੇ ਦੋਸ਼ੀਅਨ ਨੂੰ ਗ੍ਰਿਫਤਾਰ ਕਰਨ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਤੁਸ਼ਾਰ ਗੁਪਤਾ, ਕਪਤਾਨ ਪੁਲਿਸ (ਸਥਾਨਕ), ਜਿਲ੍ਹਾ ਐਸ.ਏ.ਐਸ ਨਗਰ ਅਤੇ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਜਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਧਰਮਵੀਰ ਸਿੰਘ, ਉਪ ਕਪਤਾਨ ਪੁਲਿਸ, ਸਬ ਡਵੀਜਨ ਖਰੜ-2 (ਮੁੱਲਾਂਪੁਰ) ਦੀ ਨਿਗਰਾਨੀ ਹੇਠ ਇੰਸਪੈਕਟਰ ਸਿਮਰਨਜੀਤ ਸਿੰਘ (ਮੁੱਖ ਅਫਸਰ, ਥਾਣਾ ਮੁੱਲਾਂਪੁਰ ਗਰੀਬਦਾਸ) ਦੀ ਅਗਵਾਈ ਵਿੱਚ ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਅਤੇ ਇਹ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਉਸ ਵੱਲੋਂ ਮਾਰੀ ਗਈ ਠੱਗੀ ਦੀ ਰਕਮ ਕਿੱਥੇ ਕਿੱਥੇ ਵਰਤੀ ਗਈ ਹੈ ਅਤੇ ਇਸ ਠੱਗੀ ਵਿੱਚ ਉਸ ਦੇ ਨਾਲ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਲ ਹਨ।
ਦੌਰਾਨੇ ਤਫਤੀਸ਼ ਕਰੀਬ 67 ਖਾਤਾ ਧਾਰਕਾਂ ਦੀਆਂ ਦਰਖਾਸਤਾਂ ਮੌਸੂਲ ਹੋਈਆਂ ਹਨ ਜੋ ਮੁਕੱਦਮਾ ਹਜਾ ਦੀ ਤਫਤੀਸ਼ ਜਾਰੀ ਹੈ। ਦੋਸ਼ੀ ਗੌਰਵ ਸ਼ਰਮਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਰਿਮਾਂਡ ਦੋਸ਼ੀ ਪਾਸੋਂ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਦੋਸ਼ੀ ਦਾ ਵੇਰਵਾ :

ਦੋਸ਼ੀ ਗੌਰਵ ਸਰਮਾ (ਬੈਂਕ ਮੈਨੇਜਰ, ਬ੍ਰਾਂਚ ਬਾਂਸੇਪੁਰ) ਪੁੱਤਰ ਅਜੈ ਕੁਮਾਰ ਵਾਸੀ ਪਿੰਡ ਭੋਆ, ਤਹਿ: ਤੇ ਜ਼ਿਲ੍ਹਾ ਪਠਾਨਕੋਟ, ਹਾਲ ਵਾਸੀ # 302, ਤੀਜੀ ਮੰਜਲ, ਟਾਵਰ ਪ੍ਰਾਈਮਰੋਜ-ਏ, ਅੰਬੀਕਾ ਫਲੋਰੈਂਸ ਪਾਰਕ, ਨਿਊ ਚੰਡੀਗੜ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X