ਨਵੀਂ ਦਿੱਲੀ: 8 ਮਾਰਚ, ਦੇਸ਼ ਕਲਿੱਕ ਬਿਓਰੋ
ਕੇਂਦਰ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੇ ਡੀ ਏ ਵਿੱਚ ਚਾਰ ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਇੱਕ ਜਨਵਰੀ 2024 ਤੋਂ ਲਾਗੂ ਹੋਵੇਗਾ। ਇਸ ਵਾਧੇ ਦੇ ਐਲਾਨ ਨਾਲ ਇਕ ਕਰੋੜ ਤੋਂ ਵੱਧ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਕੇਂਦਰ ਸਰਕਾਰ ਨੇ ਮਹਿੰਗਾਈ ਭੱਤੇ ਦੇ ਵਾਧੇ ਦੇ ਨਾਲ ਨਾਲ ਟਰਾਂਸਪੋਰਟ ਭੱਤੇ, ਕੈਂਟੀਨ ਭੱਤੇ ਤੇ ਡੈਪੂਟੇਸ਼ਨ ਭੱਤੇ ਸਣੇ ਹੋਰ ਭੱਤਿਆਂ ਵਿੱਚ 25 ਫੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਮਕਾਨ ਕਿਰਾਇਆ ਭੱਤਾ ਮੁਢਲੀ ਤਨਖਾਹ ਦਾ 27 ਫੀਸਦੀ ਅਤੇ ਗਰੈਚੁਟੀ ਤਹਿਤ ਲਾਭ ਵਿੱਚ 25 ਫੀਸਦੀ ਵਾਧਾ ਹੋਇਆ ਹੈ ਅਤੇ ਮੌਜੂਦਾ 20 ਲੱਖ ਤੋਂ ਵਧਾ ਕੇ 25 ਲੱਖ ਰੁਪਏ ਕਰ ਦਿੱਤੀ ਹੈ।