Hindi English Sunday, 08 September 2024 🕑

ਪੰਜਾਬ

More News

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Updated on Tuesday, May 28, 2024 20:37 PM IST

ਪਟਿਆਲਾ, 28 ਮਈ, 2024, ਦੇਸ਼ ਕਲਿੱਕ ਬਿਓਰੋ : 
 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜ਼ਿਲਾ ਪਟਿਆਲਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ। ਉਸ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਲੈ ਰਿਹਾ ਸੀ। ਇਸ ਸਬੰਧੀ ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐਸ.ਆਈ. ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨਾਂ ਨੂੰ ਨਾਮਜ਼ਦ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

: ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

X