Hindi English Sunday, 08 September 2024 🕑

ਪੰਜਾਬ

More News

ਜ਼ਿਲ੍ਹੇ ਦੀਆਂ ਬਾਈਓ ਗੈਸ ਫ਼ੈਕਟਰੀਆਂ ਬੰਦ ਕਰਾਓਣ ਨੂੰ ਲੈਕੇ ਤਾਲਮੇਲ ਕਮੇਟੀ ਵੱਲੋਂ ਡੀ ਸੀ ਦਫ਼ਤਰ ਦਾ ਘਿਰਾਓ

Updated on Tuesday, June 11, 2024 18:34 PM IST

 
ਦਲਜੀਤ ਕੌਰ 
 
ਲੁਧਿਆਣਾ, 11 ਜੂਨ, 2024:  ਅੱਜ ਲੁਧਿਆਣਾ ਜਿਲੇ ਚ ਘੁੰਗਰਾਲੀ ਰਾਜਪੂਤਾਂ ਚ ਚੱਲ ਰਹੀ ਅਤੇ ਭੂੰਦੜੀ, ਅਖਾੜਾ, ਮੁਸ਼ਕਾਬਾਦ, ਪਾਇਲ, ਸੇਹ, ਗੋਹ ਵਿਖੇ ਉਸਾਰੀ ਅਧੀਨ ਪ੍ਰਦੂਸ਼ਿਤ ਗੈਸ ਫ਼ੈਕਟਰੀਆਂ ਬੰਦ ਕਰਾਉਣ ਦੀ ਮੰਗ ਨੂੰ ਲੈ ਕੇ ਡੀ ਸੀ ਲੁਧਿਆਣਾ ਦੇ ਦਫ਼ਤਰ ਦਾ ਹਜ਼ਾਰਾਂ ਦੀ ਗਿਣਤੀ 'ਚ ਮਰਦ ਔਰਤਾਂ ਨੇ ਰੋਸ ਧਰਨਾ ਦਿੱਤਾ। ਵੱਖ ਵੱਖ ਥਾਵਾਂ ਤੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਦਿਨ-ਰਾਤ ਦੇ ਸੰਘਰਸ਼ ਮੋਰਚਿਆਂ ਦੀ ਤਾਲਮੇਲ ਕਮੇਟੀ ਦੀ ਅਗਵਾਈ 'ਚ ਤਪਦੀ ਗਰਮੀ ਚ ਦਿੱਤੇ ਇਸ ਵਿਸ਼ਾਲ ਰੋਸ ਧਰਨੇ ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਾਰਖਾਨਾ ਮਜਦੂਰ ਯੂਨੀਅਨ, ਜਮਹੂਰੀ ਕਿਸਾਨ ਸਭਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਦਸਮੇਸ ਕਿਸਾਨ ਮਜਦੂਰ ਯੂਨੀਅਨ, ਲੱਖੋਵਾਲ, ਰਾਜੇਵਾਲ, ਸਿੱਧੂਪੁਰ ਦੇ ਵਰਕਰਾਂ ਨੇ ਭਾਗ ਲਿਆ। 
 
ਇਸ ਸਮੇਂ ਬੋਲਦਿਆਂ ਕਿਸਾਨ ਆਗੂਆਂ ਜਗਤਾਰ ਸਿੰਘ ਦੇਹੜਕਾ, ਸੁਦਾਗਰ ਸਿੰਘ ਘੁਡਾਣੀ, ਰਘਬੀਰ ਸਿੰਘ ਬੈਨੀਪਾਲ, ਕੰਵਲਜੀਤ ਖੰਨਾ, ਗੁਰਦਿਅਲ ਸਿੰਘ ਤਲਵੰਡੀ, ਗੁਰਪ੍ਰੀਤ ਸਿੰਘ ਗੁਰੀ, ਰੂਪ ਸਿੰਘ ਮੁਸ਼ਕਾਬਾਦ, ਕੈਪਟਨ ਹਰਜਿੰਦਰ ਸਿੰਘ ਟੱਪਰੀਆਂ, ਜਸਵੰਤ ਜੀਰਖ, ਸੁਰਿੰਦਰ ਸ਼ਰਮਾਂ, ਮਜਦੂਰ ਆਗੂ ਹਰਜਿੰਦਰ ਸਿੰਘ, ਬਲਵੰਤ ਸਿੰਘ ਅਖਾੜਾ,  ਡਾ. ਬਲਵਿੰਦਰ ਔਲਖ, ਤਰਸੇਮ ਸਿੰਘ ਬੱਸੂਵਾਲ, ਭਿੰਦਰ ਸਿੰਘ ਭਿੰਦੀ ਭੂੰਦੜੀ, ਗੁਰਤੇਜ ਸਿੰਘ ਅਖਾੜਾ ਨੇ ਸੰਬੋਧਨ ਕੀਤਾ। ਮੰਚ ਸੰਚਾਲਨ ਕਮੇਟੀ ਦੇ ਆਗੂ ਸੁਖਦੇਵ ਸਿੰਘ ਭੂੰਦੜੀ ਨੇ ਕੀਤਾ।ਬੁਲਾਰਿਆਂ ਨੇ ਅਪਣੇ ਸੰਬੋਧਨ ਚ ਕਿਹਾ ਕਿ ਲੋਕ ਸਭਾ ਚੋਣਾਂ ਚ ਸੰਬੰਧਿਤ ਪਿੰਡਾਂ ਦੇ ਲੋਕਾਂ ਨੇ ਵੋਟਾਂ ਦਾ ਪੂਰਨ ਬਾਈਕਾਟ ਕਰਕੇ ਸਭ ਤੋਂ ਤਿੱਖਾ ਤੇ ਵਿਸ਼ਾਲ ਰੋਸ ਜ਼ਾਹਰ ਕੀਤਾ ਹੈ ਪਰ ਇਸ ਦੇ ਬਾਵਜੂਦ ਅਜੇ ਤੱਕ ਪੰਜਾਬ ਸਰਕਾਰ ਦਾ ਕੰਨ ਤੇ ਜੂੰ ਨਹੀਂ ਸਰਕੀ। ਬੁਲਾਰਿਆਂ ਨੇ ਕਿਹਾ ਕਿ ਘੁੰਗਰਾਲੀ ਰਾਜਪੂਤਾਂ ਦੇ ਲੋਕ ਗੈਸ ਫੈਕਟਰੀ ਦੀ ਬਦਬੂ ਦੇ ਨਰਕ ਚ ਦਿਨ ਰਾਤ ਤੜਪ ਰਹੇ ਹਨ। ਉਸਾਰੀ ਅਧੀਨ ਫ਼ੈਕਟਰੀਆਂ ਦੇ ਖ਼ਿਲਾਫ਼ ਲੜ ਰਹੇ ਲੋਕ ਇਹ ਫੈਕਟਰੀਆ ਪੱਕੇ ਤੋਰ ਤੇ ਬੰਦ ਕਰਾਉਣ ਤੱਕ ਸੰਘਰਸ਼ ਜਾਰੀ ਰੱਖਣਗੇ।
 
ਇਸ ਮੌਕੇ ਐੱਸਡੀਐੱਮ ਵੈਸਟ ਨੇ ਧਰਨੇ 'ਚ ਆ ਕੇ ਮੰਗਪੱਤਰ ਹਾਸਲ ਕੀਤਾ। ਤਾਲਮੇਲ ਕਮੇਟੀ ਦੀ ਬਚਤ ਭਵਨ 'ਚ ਡੀ ਸੀ ਲੁਧਿਆਣਾ ਨਾਲ ਚੱਲੀ ਲੰਮੀ ਮੀਟਿੰਗ 'ਚ ਇਸ ਗੰਭੀਰ ਮੁੱਦੇ ਦੇ ਸਾਰੇ ਪੱਖਾਂ ਬਾਰੇ ਖੁਲ ਕੇ ਵਿਚਾਰ-ਵਟਾਂਦਰਾ ਹੋਇਆ ਡੀ ਸੀ ਨੇ ਪੂਰੀ ਗੱਲਬਾਤ ਤੋਂ ਬਾਅਦ ਇਕ ਹਫਤੇ 'ਚ ਇਸ ਮਸਲੇ ਤੇ ਪੂਰੀ ਰਿਪੋਰਟ ਤਿਆਰ ਕਰਕੇ ਤਾਲਮੇਲ ਕਮੇਟੀ ਨਾਲ ਵਿਚਾਰਨ ਉਪਰੰਤ ਪੰਜਾਬ ਸਰਕਾਰ ਨੂੰ ਭੇਜਣ, ਸਾਰੀਆਂ ਫੈਕਟਰੀਆਂ ਦੀ ਪੈਦਾਵਾਰ ਅਤੇ ਉਸਾਰੀ ਦਾ ਕੰਮ ਬੰਦ ਕਰਨ ਅਤੇ ਮੁੱਖਮੰਤਰੀ ਨਾਲ ਮੀਟਿੰਗ ਕਰਾਉਣ ਦਾ ਫੈਸਲਾ ਲਿਆ ਗਿਆ। ਤਾਲਮੇਲ ਕਮੇਟੀ ਨੇ ਜੋਰ ਦੇ ਕੇ ਕਿਹਾ ਕਿ ਇਹ ਸਾਰੀਆਂ ਗੈਸ ਫੈਕਟਰੀਆਂ ਪੱਕੇ ਤੌਰ ਤੇ ਬੰਦ ਕਰਾਉਣ ਤਕ ਸੰਘਰਸ ਜਾਰੀ ਰਹੇਗਾ। ਮੰਗਾਂ ਨਾ ਮੰਨਣ ਦੀ ਸੂਰਤ ਚ ਸੰਘਰਸ ਹੋਰ ਤਿੱਖਾ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X