Hindi English Sunday, 08 September 2024 🕑

ਪੰਜਾਬ

More News

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Updated on Tuesday, June 11, 2024 18:36 PM IST

ਚੰਡੀਗੜ੍ਹ, 11 ਜੂਨ, 2024, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X