Hindi English Sunday, 08 September 2024 🕑

ਪੰਜਾਬ

More News

ਸਿਵਲ ਸਰਜਨ ਵੱਲੋਂ ਜਿਲ੍ਹਾ ਪ੍ਰੋਗਰਾਮ ਅਫਸਰਾਂ ਤੇ ਐੱਸ.ਐੱਮ.ਓਜ ਨਾਲ ਸਿਹਤ ਪ੍ਰੋਗਰਾਮਾਂ ਸਬੰਧੀ ਮੀਟਿੰਗ

Updated on Tuesday, June 11, 2024 18:38 PM IST

 
ਦਲਜੀਤ ਕੌਰ 
 
ਸੰਗਰੂਰ, 11 ਜੂਨ, 2024: ਸਿਵਲ ਸਰਜਨ ਡਾ. ਕਿਰਪਾਲ ਸਿੰਘ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਾ: ਕਿਰਪਾਲ ਸਿੰਘ ਨੇ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਮਾਤਰੀ ਮੌਤ ਦਰ ਘੱਟ ਕਰਨ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ, ਵਿਸ਼ਵ ਆਬਾਦੀ ਦਿਵਸ ਮੁਹਿੰਮ ਮਨਾਉਣ, ਡੇਂਗੂ, ਮਲੇਰੀਆ ਅਤੇ ਸੰਭਾਵੀ ਹੜ੍ਹਾਂ ਤੋਂ ਬਚਾਅ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। 
 
 
ਡਾ. ਕਿਰਪਾਲ ਸਿੰਘ ਨੇ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਜੱਚਾ ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿਚ ਵਾਧਾ ਕਰਨ, ਹਾਈ ਰਿਸਕ ਗਰਭਵਤੀ ਔਰਤਾਂ ਦੀ ਫੌਲੋਅੱਪ ਕਰਨਾ ਯਕੀਨੀ ਬਣਾਉਣ, ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨ, ਬਾਇਓ ਮੈਡੀਕਲ ਵੇਸਟੇਜ਼ ਦਾ ਸਹੀ ਪ੍ਰਬੰਧਨ ਕਰਨ, ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣ ‘ਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਮੀਟਿੰਗ ਵਿੱਚ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਟਾਫ਼ ਦੀਆਂ ਨਿਯਮਿਤ ਮੀਟਿੰਗਾਂ ਕਰਨ ਅਤੇ ਉਹਨਾਂ ਦੇ ਕੰਮ ਕਾਜ਼ ਦਾ ਮੁਲਾਂਕਣ ਕਰਨ ਦੀ  ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਅਧੀਨ ਆਉਂਦੇ ਏਰੀਆ ਵਿੱਚ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਸਿਹਤ ਪ੍ਰੋਗਰਾਮਾਂ ਸੰਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੁਕ ਕਰਨ, ਆਮ ਆਦਮੀ ਕਲੀਨਿਕਾਂ ਵਿੱਚ ਸਟਾਫ਼ ਦੀ ਹਾਜ਼ਰੀ ਚੈੱਕ ਕਰਨ, ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਕਲੀਨਿਕਾਂ ਦਾ ਸਮੇਂ ਸਮੇਂ ਨਿਰੀਖਣ ਕੀਤਾ ਜਾਵੇ ਅਤੇ ਸਿਹਤ ਸੰਸਥਾਵਾਂ ਵਿੱਚ ਸਫ਼ਾਈ ਦਾ ਖ਼ਾਸ ਧਿਆਨ ਦੇਣ।
 
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਤੋਂ ਇਲਾਵਾ ਏ .ਸੀ.ਐਸ. ਡਾ. ਸੰਜੇ ਮਾਥੁਰ, ਡੀ.ਐਮ.ਸੀ. ਡਾ. ਵਿਕਾਸ ਧੀਰ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅੰਜੂ ਸਿੰਗਲਾ, ਜਿਲਾ ਐਪੀਡੈਮੋਲੋਜਿਸਟ ਡਾ. ਉਪਾਸਨਾ ਬਿੰਦਰਾ, ਜਿਲਾ ਸਕੂਲ ਹੈਲਥ ਅਫਸਰ ਡਾ. ਅਮਨਜੋਤ ਕੌਰ, ਜ਼ਿਲ੍ਹਾ ਮਾਸ ਮੀਡੀਆ ਤੇ  ਸੂਚਨਾ ਅਫਸਰ ਕਰਨੈਲ ਸਿੰਘ, ਸੀਨੀਅਰ ਫਾਰਮੇਸੀ ਅਫਸਰ ਅਨਿਲ ਕੁਮਾਰ, ਡੀ.ਪੀ.ਐੱਮ. ਵੈਸ਼ਾਲੀ ਬਾਂਸਲ, ਜ਼ਿਲਾ ਅਕਾਊਂਟ ਅਫ਼ਸਰ ਜਸਕੀਰਤ ਸਿੰਘ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X