Hindi English Sunday, 08 September 2024 🕑

ਰਾਸ਼ਟਰੀ

More News

ਮੁਲਾਜ਼ਮਾਂ ਲਈ ਖੁਸ਼ਖਬਰੀ : DA 'ਚ ਕੀਤਾ ਵਾਧਾ

Updated on Tuesday, June 11, 2024 19:36 PM IST

ਨਵੀਂ ਦਿੱਲੀ, 11 ਜੂਨ, ਦੇਸ਼ ਕਲਿੱਕ ਬਿਓਰੋ :

ਬੈਂਕ ਮੁਲਾਜ਼ਮਾਂ ਲਈ ਇਹ ਖੁਸ਼ਖਬਰੀ ਹੈ ਕਿ ਉਨ੍ਹਾਂ ਦੀ ਤਨਖਾਹ ਵਿੱਚ ਭਾਰੀ ਵਾਧਾ ਹੋਇਆ ਹੈ। ਬੈਂਕ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇੰਡੀਅਨ ਬੈਂਕ ਐਸੋਸੀਏਸ਼ਨ (IBA) ਵੱਲੋਂ ਬੈਂਕ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਮਈ, ਜੂਨ ਅਤੇ ਜੁਲਾਈ ਮਹੀਨੇ ਲਈ 15.97 ਫੀਸਦੀ ਦੀ ਦਰ ਨਾਲ ਡੀਏ ਮਿਲੇਗਾ। ਇਸ ਸਬੰਧ ਵਿੱਚ ਸਰਕੂਲਰ ਜਾਰੀ ਕਰਦੇ ਹੋਏ ਆਈਬੀਏ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਇੰਡੀਅਨ ਬੈਂਕ ਐਸੋਸੀਏਸ਼ਨ ਨੇ ਆਪਣੇ ਸਰਕੂਲਰ ਵਿੱਚ ਕਿਹਾ ਕਿ ਬੈਂਕ ਕਰਮਚਾਰੀਆਂ ਦੇ ਡੀਏ ਵਿੱਚ ਵਾਧੇ ਦਾ ਐਲਾਨ ਕਰ ਦਿੱਤਾ ਗਿਆ ਹੈ। ਮਈ, ਜੂਨ, ਜੁਲਾਈ 2024 ਲਈ ਬੈਂਕ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਮਹਿੰਗਾਈ ਭੱਤੇ ਉਨ੍ਹਾਂ ਦੇ ਵੇਤਨ ਦਾ 15.97 ਫੀਸਦੀ ਹੋਵੇਗਾ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ 8 ਮਾਰਚ 2024 ਦੇ ਸਮਝੌਤੇ ਦੇ ਖੰਡ 13 ਅਤੇ ਸੰਯੁਕਤ ਨੋਟ ਦੇ ਖੰਡ 2 (i) ਅਨੁਸਾਰ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ।

ਵੀਡੀਓ

ਹੋਰ
Have something to say? Post your comment
X