Hindi English Sunday, 08 September 2024 🕑

ਸੱਭਿਆਚਾਰ/ਖੇਡਾਂ

More News

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

Updated on Thursday, June 13, 2024 18:38 PM IST


ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਨੂੰ ਮਿਲਣਗੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣੀ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ

ਖੇਡ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਰਸਰੀਆਂ ਦੀ ਸਥਾਪਨਾ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉਤੇ ਦਿੱਤਾ ਜ਼ੋਰ

ਚੰਡੀਗੜ੍ਹ, 13 ਜੂਨ, ਦੇਸ਼ ਕਲਿੱਕ ਬਿਓਰੋ

ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਮੀਤ ਹੇਅਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ ਜਦੋਂ ਕਿ ਹਾਕੀ, ਨਿਸ਼ਾਨੇਬਾਜ਼ੀ ਅਤੇ ਅਥਲੈਟਿਕਸ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਰਹਿੰਦੀ ਹੈ ਕਿਉਂਕਿ ਹਾਲੇ ਤੱਕ ਸਾਰੀਆਂ ਕੌਮੀ ਟੀਮਾਂ ਦਾ ਐਲਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਮੋਢੀ ਸੂਬਾ ਬਣੇਗਾ।

ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਨਰਸਰੀਆਂ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਸੀ ਜੋ ਕਿ ਚੋਣ ਜ਼ਾਬਤਾ ਲੱਗਣ ਕਰਕੇ ਆਰਜ਼ੀ ਤੌਰ ਉਤੇ ਰੁਕਿਆ ਹੋਇਆ ਸੀ। ਇਸੇ ਤਰ੍ਹਾਂ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ, ਐਕਸੀਅਨ ਸੰਜੇ ਮਹਾਜਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਰਣਬੀਰ ਸਿੰਘ ਭੰਗੂ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

: ਮੋਰਿੰਡਾ ਦੀ ਕੁਲਬੀਰ ਕੌਰ ਭਟੋਆ ਨੇ ਜਿੱਤਿਆ ਬੈਸਟ ਲਿਫਟਰ ਆਫ ਇੰਡੀਆ ਦਾ ਐਵਾਰਡ

ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

: ਪੈਰਿਸ ਪੈਰਾਲੰਪਿਕ : ਪੁਰਸ਼ਾਂ ਦੇ ਕਲੱਬ ਥਰੋਅ ‘ਚ ਧਰਮਬੀਰ ਤੇ ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਜਿੱਤੇ ਸੋਨ ਤਮਗੇ ਜਿੱਤੇ

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

: ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

*ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

: *ਖੇਡਾਂ ਵਤਨ ਪੰਜਾਬ ਦੀਆਂ* ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ’ਚ ਹੋਏ ਖਿਡਾਰੀਆਂ ਦੇ ਮੁਕਾਬਲੇ

ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

: ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਬਲਾਕ ਪੱਧਰੀ ਖੇਡਾਂ ਅੱਜ ਤੋਂ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

: ਖੇਡਾਂ ਵਤਨ ਪੰਜਾਬ ਦੀਆਂ-2024: ਰਾਜ ਪੱਧਰੀ ਓਪਨਿੰਗ ਮਿਤੀ 29-08-2024 ਨੂੰ ਸੰਗਰੂਰ ਵਿਖੇ

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

: ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ

’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

: ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ- ਜ਼ਿਲ੍ਹਾ ਖੇਡ ਅਫ਼ਸਰ

ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

: ਆਦਰਸ਼ ਕੌਰ ਬਣੀ ਤੀਆਂ ਦੀ ਰਾਣੀ ਅਤੇ ਸਤਿੰਦਰ ਕੌਰ ਬਣੀ ਸੁਨੱਖੀ ਪੰਜਾਬਣ

ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

: ਦੇਸ਼ ਪੱਧਰੀ ਸੱਭਿਆਚਾਰਕ ਮਹਾਂਉਤਸਵ 'ਚ ਸ਼ਮੂਲੀਅਤ ਲਈ ਸੀਬਾ ਦੀ ਟੀਮ ਰਵਾਨਾ

X