Hindi English Sunday, 30 June 2024 🕑
BREAKING

ਮਨੋਰੰਜਨ

More News

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 24 ਜੂਨ ਨੂੰ ਹੋਵੇਗਾ ਰਿਲੀਜ਼

Updated on Saturday, June 22, 2024 14:00 PM IST

ਚੰਡੀਗੜ੍ਹ, 22 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਦੋ ਦਿਨਾਂ ਬਾਅਦ 24 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ 'ਡਿਲੇਮਾ' ਬ੍ਰਿਟਿਸ਼ ਗਾਇਕ ਸਟੀਫਲੋਨ ਡੌਨ ਨਾਲ ਹੈ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ ਨਹੀਂ ਇਸ ਦੇ ਲਈ ਉਹ ਲੰਡਨ ਦੀਆਂ ਸੜਕਾਂ 'ਤੇ ਵੀ ਉਤਰ ਆਈ ਹੈ। ਇਸ ਗੀਤ 'ਚ ਸਟੀਫਲੋਨ ਵੀ ਸਿੱਧੂ ਲਈ ਇਨਸਾਫ ਦੀ ਮੰਗ ਕਰਦੀ ਨਜ਼ਰ ਆਵੇਗੀ।
ਸਟੀਫਲਨ ਡੌਨ ਨੇ ਗੀਤ ਦੇ ਲਾਂਚ ਹੋਣ ਤੋਂ 48 ਘੰਟੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਇਕ ਪੋਸਟ ਪਾਈ, ਜਿਸ 'ਚ ਲੋਕਾਂ ਨੂੰ ਲੰਡਨ ਦੇ ਸਾਊਥ ਹਾਲ 'ਚ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਅਪੀਲ ਨੂੰ 5 ਲੱਖ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਅਤੇ ਹਜ਼ਾਰਾਂ ਲੋਕ ਸਾਊਥ ਹਾਲ ਪਹੁੰਚੇ।
ਸਟੀਫਲਨ ਨੇ ਗੀਤ ਨੂੰ ਪ੍ਰਮੋਟ ਕਰਨ ਲਈ ਟੀ-ਸ਼ਰਟਾਂ ਪ੍ਰਿੰਟ ਕਰਵਾਈਆਂ ਹਨ, ਜਿਸ ਵਿਚ ਇਕ ਪਾਸੇ ਉਸ ਦੀ ਤਸਵੀਰ ਅਤੇ ਪਿਛਲੇ ਪਾਸੇ ਸਿੱਧੂ ਮੂਸੇਵਾਲਾ ਦੀ ਤਸਵੀਰ ਛਪੀ ਹੈ।

ਵੀਡੀਓ

ਹੋਰ
Have something to say? Post your comment
X