Hindi English Sunday, 30 June 2024 🕑
BREAKING

ਪੰਜਾਬ

More News

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ

Updated on Thursday, June 27, 2024 19:39 PM IST

ਕਾਮਿਆਂ ਦੀਆਂ ਮੰਗਾਂ ਤੇ ਬਣੀ ਸਹਿਮਤੀ, ਪ੍ਰਪੋਜ਼ਲ ਨੂੰ ਬਹੁਤ ਜਲਦੀ ਕੈਬਨਿਟ ਵਿੱਚ ਪ੍ਰਵਾਨਗੀ ਦੇਣ ਦਾ ਦਿੱਤਾ ਭਰੋਸਾ

ਸ੍ਰੀ ਫਤਿਹਗੜ੍ਹ ਸਾਹਿਬ, 27 ਜੂਨ (ਮਲਾਗਰ ਖਮਾਣੋਂ) :

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਵੱਲੋਂ 2 ਜੁਲਾਈ ਨੂੰ ਜਲੰਧਰ ਵਿਖੇ ਰੋਸ਼ ਪ੍ਰਦਰਸਨ ਕਰਨ ਦਾ ਐਲਾਨ ਕੀਤਾ ਗਿਆ ਸੀ।ਜਿਸ ਦੇ ਦਬਾਅ ਸਦਕਾ ਅੱਜ ਜਥੇਬੰਦੀ ਦੀ ਮੀਟਿੰਗ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ। ਜਿਸ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਵਿਭਾਗ ਦੇ ਉੱਚ ਅਧਿਕਾਰੀ ਪ੍ਰਮੁੱਖ ਸਕੱਤਰ,ਐਚ.ਓ.ਡੀ.ਵਿਭਾਗੀ ਮੁੱਖੀ ਮੌਜੁਦ ਸਨ।
ਇਸ ਉਪਰੰਤ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲ ਸਪਲਾਈ ਵਿਭਾਗ ਵਿਚ ਕੰਮ ਕਰਦੇ ਇਨਲਿਸਟਮੈਂਟ ਤੇ ਆਉਟਸੋਰਸਿੰਗ ਕਾਮਿਆਂ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਨ, ਪਿਛਲੇ ਤਿੰਨ ਸਾਲਾਂ ਤੋਂ ਵਰਕਰਾਂ ਦੀਆਂ ਤਨਖਾਹਾਂ ਉਪਰ ਲਾਈ ਰੋਕ ਨੂੰ ਹਟਾਕੇ ਮਜੂਦਾ ਤਨਖਾਹ ਉਪਰ ਵਾਧਾ ਦੇਣ, ਛਾਟੀਆਂ ਤੇ ਮੁਕੰਮਲ ਰੋਕ ਲਗਾਉਣ, ਛਾਂਟੀ ਕੀਤੇ ਕਾਮੇਂ ਤੁਰੰਤ ਦਾਖਲ ਦੇਕੇ ਬਹਾਲ ਕਰਵਾਉਣ, ਮੌਤ ਹੋ ਚੁੱਕੀ ਕਾਮਿਆਂ ਦੇ ਪਰਿਵਾਰਾਂ ਨੂੰ ਬਿਨਾਂ ਸ਼ਰਤ ਨੋਕਰੀ ਦੇਣ ਆਦਿ ਮੰਗਾਂ ਤੇ ਵਿਸਥਾਰ ਪੂਰਵਕ ਚਰਚਾ ਹੋਈ।

ਉਨ੍ਹਾਂ ਕਿਹਾ ਕਿ ਜਿਸ ਉਪਰੰਤ ਜਥੇਬੰਦੀ ਦਾ ਪੱਖ ਸੁਣਦਿਆਂ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਮੌਕੇ ਤੇ ਹਦਾਇਤ ਕੀਤੀ ਕਿ ਜਥੇਬੰਦੀ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਕੁਝ ਜ਼ਰੂਰੀ ਮੰਗਾਂ ਦਾ ਹੱਲ ਕਰਨ ਲਈ ਜਿਵੇਂ ਕਿ ਤਨਖਾਹਾਂ ਵਿੱਚ ਵਾਧਾ ਕਰਨਾ, ਕਾਮਿਆਂ ਦੀ ਤਿੰਨ ਜਾਂ ਛੇ ਮਹੀਨਿਆਂ ਦੀ ਪ੍ਰਵਾਨਗੀ ਵਿੱਚ ਵਾਧਾ ਕਾਰਦਿਆ ਇੱਕ ਸਾਲ ਕਰਨ ਦਾ ਭਰੋਸਾ ਦਿੱਤਾ ਗਿਆ ਤੇ ਸਾਲਾਂ ਤਨਖਾਹਾਂ ਵਿੱਚ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਪੂਰਨ ਭਰੋਸਾ ਦਿੱਤਾ ਗਿਆ ਪੰਜਾਬ ਵਿੱਚ ਕਿਸੇ ਕਾਮੇਂ ਦੀ ਛਾਂਟੀ ਨਹੀਂ ਹੋਵੇਗੀ ਤੇ ਛਾਂਟੀ ਕੀਤੇ ਕਾਮਿਆਂ ਦੀ ਹੜਤਾਲ ਕਰਕੇ ਬਹਾਲ ਕੀਤੇ ਜਾਣਗੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਨਾਲ ਦੁਜੀ ਵਾਰ ਹੋਈ ਮੀਟਿੰਗ ਤੋਂ ਬਾਅਦ ਜਥੇਬੰਦੀ ਦੀਆਂ ਮੰਗਾਂ ਤੇ ਬੂਰ ਪੈਂਦਾ ਨਜ਼ਰ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਦੀ ਹੋਈ ਮੀਟਿੰਗ ਤੋਂ ਬਾਅਦ ਜਥੇਬੰਦੀ ਵੱਲੋਂ 2 ਜੁਲਾਈ ਵਾਲਾ ਸੰਘਰਸ਼ ਮੁਲਤਵੀ ਕੀਤਾ ਜਾਂਦਾ ਹੈ ਜੇਕਰ ਵਿਭਾਗ ਨੇ ਮੰਨਿਆ ਮੰਗਾਂ ਲਾਗੂ ਕਰਨ ਤੋਂ ਟਾਲਮਟੋਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਤੋਂ ਵੀ ਤਿੱਖਾ ਸੰਘਰਸ਼ ਉਲੀਕਿਆ ਜਾ ਸਕਦਾ ਹੈ।ਇਸ ਉਪਰੰਤ ਸੂਬਾ ਵਿੱਤ ਸਕੱਤਰ ਹਰਜਿੰਦਰ ਸਿੰਘ ਮਾਨ, ਸੂਬਾ ਮੁੱਖ ਸਲਾਹਕਾਰ ਅਮਨਦੀਪ ਸਿੰਘ ਬਠਿੰਡਾ, ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਕਾਲਾ ਸ੍ਰੀ ਮੁਕਤਸਰ ਸਾਹਿਬ ਸੂਬਾ ਅਡਿਟਰ ਇੰਦਰਜੀਤ ਸਿੰਘ ਕਪੂਰਥਲਾ, ਜ਼ਿਲ੍ਹਾ ਪ੍ਰੈਸ ਸਕੱਤਰ ਅਮਰੀਕ ਸਿੰਘ ਕਲਿਆਣ ਪਟਿਆਲਾ, ਜ਼ਿਲ੍ਹਾ ਵਿੱਤ ਸਕੱਤਰ ਜਲੰਧਰ ਰੇਸ਼ਮ ਸਿੰਘ ਭੋਇਪੁਰ ਆਦਿ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
NIA ਵੱਲੋਂ 10 ਥਾਂਵਾਂ ‘ਤੇ ਛਾਪੇਮਾਰੀ

: NIA ਵੱਲੋਂ 10 ਥਾਂਵਾਂ ‘ਤੇ ਛਾਪੇਮਾਰੀ

ਮੌਸਮ ਵਿਭਾਗ ਵੱਲੋਂ ਅੱਜ ਤੇ ਭਲਕੇ ਪੰਜਾਬ ‘ਚ ਭਾਰੀ ਮੀਂਹ ਦੀ ਪੇਸ਼ੀਨਗੋਈ

: ਮੌਸਮ ਵਿਭਾਗ ਵੱਲੋਂ ਅੱਜ ਤੇ ਭਲਕੇ ਪੰਜਾਬ ‘ਚ ਭਾਰੀ ਮੀਂਹ ਦੀ ਪੇਸ਼ੀਨਗੋਈ

ਕਿਸਾਨ ਅੱਜ ਲਾਡੋਵਾਲ ਟੋਲ ਪਲਾਜ਼ਾ ਦੇ ਕੈਬਿਨਾਂ ਨੂੰ ਲਾਉਣਗੇ ਤਾਲੇ

: ਕਿਸਾਨ ਅੱਜ ਲਾਡੋਵਾਲ ਟੋਲ ਪਲਾਜ਼ਾ ਦੇ ਕੈਬਿਨਾਂ ਨੂੰ ਲਾਉਣਗੇ ਤਾਲੇ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, : 30-06-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, : 30-06-24

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ

: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ

ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਸੁਚੇਤ ਕੀਤਾ

: ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਸੁਚੇਤ ਕੀਤਾ

ਮਸ਼ਹੂਰ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

: ਮਸ਼ਹੂਰ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

ਪੰਜਾਬ ਪੁਲਿਸ ਵੱਲੋਂ ਪੰਜ ਗੈਂਗਸਟਰ ਗ੍ਰਿਫਤਾਰ, ਪੰਜ ਪਿਸਤੌਲ ਤੇ ਮੈਗਜ਼ੀਨ ਬਰਾਮਦ

: ਪੰਜਾਬ ਪੁਲਿਸ ਵੱਲੋਂ ਪੰਜ ਗੈਂਗਸਟਰ ਗ੍ਰਿਫਤਾਰ, ਪੰਜ ਪਿਸਤੌਲ ਤੇ ਮੈਗਜ਼ੀਨ ਬਰਾਮਦ

ਝੋਨੇ ਦੀ ਸਿੱਧੀ ਬਿਜਾਈ ਉਤੇ ਸਰਕਾਰ 1500 ਰੁਪਏ ਦੇ ਰਹੀ ਵਿੱਤੀ ਸਹਾਇਤਾ : ਖੇਤੀਬਾੜੀ ਅਫਸਰ

: ਝੋਨੇ ਦੀ ਸਿੱਧੀ ਬਿਜਾਈ ਉਤੇ ਸਰਕਾਰ 1500 ਰੁਪਏ ਦੇ ਰਹੀ ਵਿੱਤੀ ਸਹਾਇਤਾ : ਖੇਤੀਬਾੜੀ ਅਫਸਰ

ਵਿਭਾਗੀ ਮੰਗਾਂ ਹੱਲ ਨਾ ਹੋਣ ਦੇ ਰੋਸ ਵਜੋਂ  ਭਲਕੇ ਮੁੱਖ ਮੰਤਰੀ ਦੀ ਜਲੰਧਰ ਰਿਹਾਇਸ਼ ਵੱਲ ਡੀ ਟੀ ਐੱਫ ਕਰੇਗੀ ਰੋਸ ਮਾਰਚ

: ਵਿਭਾਗੀ ਮੰਗਾਂ ਹੱਲ ਨਾ ਹੋਣ ਦੇ ਰੋਸ ਵਜੋਂ  ਭਲਕੇ ਮੁੱਖ ਮੰਤਰੀ ਦੀ ਜਲੰਧਰ ਰਿਹਾਇਸ਼ ਵੱਲ ਡੀ ਟੀ ਐੱਫ ਕਰੇਗੀ ਰੋਸ ਮਾਰਚ

X