Hindi English Sunday, 30 June 2024 🕑
BREAKING

ਪੰਜਾਬ

More News

ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ  ਹੋਏ ਸ਼ਾਮਲ

Updated on Thursday, June 27, 2024 22:08 PM IST

ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਆਗੂ ਪਵਨ ਕੁਮਾਰ ਟੀਨੂੰ ਅਤੇ ਵਿਧਾਇਕ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ

ਜਲੰਧਰ/ਚੰਡੀਗੜ੍ਹ, 27 ਜੂਨ, ਦੇਸ਼ ਕਲਿੱਕ ਬਿਓਰੋ : 

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਵੀਰਵਾਰ ਨੂੰ ਕਾਂਗਰਸ ਤੇ ਭਾਜਪਾ ਦੇ ਸੈਂਕੜੇ ਆਗੂ 'ਤੇ ਵਰਕਰ ਪਾਰਟੀ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ।

ਭਾਜਪਾ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਲੱਡਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਹਰਜਿੰਦਰ ਸਿੰਘ ਲੱਡਾ ਦੇ ਨਾਲ ਭਾਜਪਾ ਆਗੂ ਸੁਮਿਤ ਹਾਂਡਾ, ਯਸ਼ ਵੋਹਰਾ, ਗਗਨ ਕੁਮਾਰ, ਪ੍ਰਵੀਨ ਚਾਵਲਾ, ਗੁਰਦਿਆਲ ਸਿੰਘ ਪ੍ਰੀਤ, ਬੀ.ਕੇ ਮਣੀ, ਕਰਮ ਸਿੰਘ ਅਤੇ ਸੁਨੀਲ ਕੁਮਾਰ ਵੀਘਾ ‘ਆਪ’ ਵਿੱਚ ਸ਼ਾਮਲ ਹੋਏ।

ਕਾਂਗਰਸ ਦੇ ਕਈ ਸੀਨੀਅਰ ਆਗੂ ਵੀ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਦੇ ਜਲੰਧਰ ਜ਼ਿਲ੍ਹਾ ਮੀਤ ਪ੍ਰਧਾਨ ਅਜੈ ਕੁਮਾਰ, ਬਲਾਕ ਜਨਰਲ ਸਕੱਤਰ ਰਣਜੀਤ ਸਿੰਘ ਲਾਡੀ, ਕਾਂਗਰਸੀ ਆਗੂ ਰਵਿੰਦਰ ਸਿੰਘ ਮੋਂਟੂ, ਕਿਮੀ ਕੇਸਰ, ਅਮਿੱਤ ਭਗਤ, ਪਰਮ ਪ੍ਰੀਤ ਸਿੰਘ, ਸ਼ਸ਼ੀ ਭਗਤ, ਨਰੇਸ਼ ਭਗਤ, ਅਮਿੱਤ ਭਗਤ, ਰਜਿੰਦਰ ਭਗਤ, ਰਾਕੇਸ਼ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ 'ਆਪ' ਵਿਧਾਇਕ ਬਰਿੰਦਰ ਗੋਇਲ ਦੀ ਮੌਜੂਦਗੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਡੱਟ ਕੇ ਖੜੇ ਹਨ। 2022 ਦੀਆਂ ਚੋਣਾਂ ਵਿੱਚ ਵੀ ਇੱਥੋਂ ਦੇ ਲੋਕਾਂ ਨੇ ‘ਆਪ’ ਦੇ ਉਮੀਦਵਾਰ ਨੂੰ ਜਿਤਾਇਆ ਸੀ, ਪਰ ਉਸ ਦੀ ਧੋਖਾਧੜੀ ਅਤੇ ਜਨਤਾ ਦੇ ਫ਼ਤਵੇ ਦਾ ਨਿਰਾਦਰ ਕਰਨ ਕਾਰਨ ਮੁੜ ਚੋਣਾਂ ਦੀ ਲੋੜ ਪੈ ਗਈ ਹੈ, ਪਰ ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ ਭਾਰੀ ਬਹੁਮਤ ਨਾਲ 'ਆਪ' ਉਮੀਦਵਾਰ ਮਹਿੰਦਰ ਭਗਤ ਨੂੰ ਜਿਤਾਉਣਗੇ ਅਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਵੀਡੀਓ

ਹੋਰ
Have something to say? Post your comment
ਖੰਭੇ ‘ਤੇ ਚੜ੍ਹ ਕੇ ਬਿਜਲੀ ਸਪਲਾਈ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ, ਸਾਥੀਆਂ ਨੇ ਦਿੱਤਾ ਧਰਨਾ

: ਖੰਭੇ ‘ਤੇ ਚੜ੍ਹ ਕੇ ਬਿਜਲੀ ਸਪਲਾਈ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ, ਸਾਥੀਆਂ ਨੇ ਦਿੱਤਾ ਧਰਨਾ

ਜਲੰਧਰ : ਸਾਬਕਾ ਸਰਪੰਚ ਅਤੇ ਨਸ਼ਿਆਂ ਖਿਲਾਫ ਲੜ ਰਹੇ ਸਮਾਜ ਸੇਵੀ ਦਾ ਕਤਲ

: ਜਲੰਧਰ : ਸਾਬਕਾ ਸਰਪੰਚ ਅਤੇ ਨਸ਼ਿਆਂ ਖਿਲਾਫ ਲੜ ਰਹੇ ਸਮਾਜ ਸੇਵੀ ਦਾ ਕਤਲ

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੇ 5 ਸਾਥੀ ਗ੍ਰਿਫਤਾਰ, ਅਸਲਾ ਬਰਾਮਦ

: ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੇ 5 ਸਾਥੀ ਗ੍ਰਿਫਤਾਰ, ਅਸਲਾ ਬਰਾਮਦ

NIA ਵੱਲੋਂ 10 ਥਾਂਵਾਂ ‘ਤੇ ਛਾਪੇਮਾਰੀ

: NIA ਵੱਲੋਂ 10 ਥਾਂਵਾਂ ‘ਤੇ ਛਾਪੇਮਾਰੀ

ਮੌਸਮ ਵਿਭਾਗ ਵੱਲੋਂ ਅੱਜ ਤੇ ਭਲਕੇ ਪੰਜਾਬ ‘ਚ ਭਾਰੀ ਮੀਂਹ ਦੀ ਪੇਸ਼ੀਨਗੋਈ

: ਮੌਸਮ ਵਿਭਾਗ ਵੱਲੋਂ ਅੱਜ ਤੇ ਭਲਕੇ ਪੰਜਾਬ ‘ਚ ਭਾਰੀ ਮੀਂਹ ਦੀ ਪੇਸ਼ੀਨਗੋਈ

ਕਿਸਾਨ ਅੱਜ ਲਾਡੋਵਾਲ ਟੋਲ ਪਲਾਜ਼ਾ ਦੇ ਕੈਬਿਨਾਂ ਨੂੰ ਲਾਉਣਗੇ ਤਾਲੇ

: ਕਿਸਾਨ ਅੱਜ ਲਾਡੋਵਾਲ ਟੋਲ ਪਲਾਜ਼ਾ ਦੇ ਕੈਬਿਨਾਂ ਨੂੰ ਲਾਉਣਗੇ ਤਾਲੇ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, : 30-06-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, : 30-06-24

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ

: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ

ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਸੁਚੇਤ ਕੀਤਾ

: ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਸੁਚੇਤ ਕੀਤਾ

ਮਸ਼ਹੂਰ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

: ਮਸ਼ਹੂਰ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ

X