Hindi English Sunday, 08 September 2024 🕑

ਸਿਹਤ/ਪਰਿਵਾਰ

More News

ਵੱਡੀ ਪ੍ਰਾਪਤੀ : ਜ਼ਿਲ੍ਹਾ ਹਸਪਤਾਲ ਮੋਹਾਲੀ ਵਿੱਚ ਹੋਈ ਪਹਿਲੀ ਸਪਾਈਨ ਸਰਜਰੀ

Updated on Tuesday, July 09, 2024 15:38 PM IST


ਐਨ.ਆਰ.ਆਈ ਮਰੀਜ਼ ਨੇ ਪ੍ਰਾਈਵੇਟ ਦੀ ਬਜਾਏ ਸਰਕਾਰੀ ਹਸਪਤਾਲ ਨੂੰ ਦਿਤੀ ਤਰਜੀਹ


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ, ਦੇਸ਼ ਕਲਿੱਕ ਬਿਓਰੋ


ਸਥਾਨਕ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੀ ਰੀੜ੍ਹ ਦੀ ਹੱਡੀ ਦੀ ਸਰਜਰੀ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਭਵਨੀਤ ਭਾਰਤੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦਾ ਪਹਿਲਾ ਆਪਰੇਸ਼ਨ ਹੋਇਆ ਹੈ, ਜਿਸ ਦਾ ਸਿਹਰਾ ਆਰਥੋ ਵਿਭਾਗ ਦੇ ਮੁਖੀ ਡਾ. ਅਨੁਮਪ ਮਹਾਜਨ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ 45 ਸਾਲਾ ਪੰਜਾਬੀ ਔਰਤ ਹੈ ਜਿਸ ਨੇ ਪ੍ਰਾਈਵੇਟ ਹਸਪਤਾਲ ਦੀ ਬਜਾਏ ਸਰਕਾਰੀ ਹਸਪਤਾਲ ਵਿਚ ਆਪਰੇਸ਼ਨ ਕਰਵਾਉਣ ਨੂੰ ਤਰਜੀਹ ਦਿੱਤੀ। ਉਨ੍ਹਾਂ ਦੱਸਿਆ ਕਿ ਮਰੀਜ਼ ਨੂੰ ਚੱਲਣ-ਫਿਰਨ ਵਿਚ ਕਾਫ਼ੀ ਦਿੱਕਤ ਆ ਰਹੀ ਸੀ। ਡਾਕਟਰਾਂ ਨੇ ਮੁਢਲੀ ਜਾਂਚ ਕਰਨ ਮਗਰੋਂ ਆਪਰੇਸ਼ਨ ਕਰਨ ਦੀ ਸਲਾਹ ਦਿੱਤੀ ਤੇ ਮਰੀਜ਼ ਦੀ ਸਹਿਮਤੀ ਨਾਲ ਆਪਰੇਸ਼ਨ ਕੀਤਾ ਗਿਆ, ਜੋ ਪੂਰੀ ਤਰ੍ਹਾਂ ਸਫ਼ਲ ਰਿਹਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਥੇ ਸਪਾਈਨ ਸਰਜਰੀ ਦਾ ਪਹਿਲਾ ਆਪਰੇਸ਼ਨ ਹੋਇਆ ਹੈ। ਵੱਡੀ ਗੱਲ ਇਹ ਵੀ ਹੈ ਕਿ ਆਪਰੇਸ਼ਨ ਉਤੇ ਮਰੀਜ਼ ਦਾ ਲਗਭਗ 20 ਹਜ਼ਾਰ ਰੁਪਏ ਦਾ ਖ਼ਰਚਾ ਹੋਇਆ ਹੈ ਤੇ ਜੇਕਰ ਇਹ ਆਪਰੇਸ਼ਨ ਕਿਸੇ ਨਿੱਜੀ ਹਸਪਤਾਲ ਵਿਚ ਹੁੰਦਾ ਤਾਂ ਘੱਟੋ-ਘੱਟ 2-3 ਲੱਖ ਰੁਪਏ ਦਾ ਖ਼ਰਚਾ ਹੋ ਜਾਣਾ ਸੀ। ਡਾ. ਭਵਨੀਤ ਭਾਰਤੀ ਨੇ ਦੱਸਿਆ ਕਿ ਇਸ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਲਗਭਗ ਸਾਰੀਆਂ ਅਡਵਾਂਸ ਸਰਜਰੀਆਂ ਹੋ ਰਹੀਆਂ ਹਨ, ਜਿਨ੍ਹਾਂ ਦਾ ਮਰੀਜ਼ਾਂ ਨੂੰ ਕਾਫ਼ੀ ਲਾਭ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿੱਤੀਆਂ ਜਾ ਰਹੀਆਂ ਮੁਫ਼ਤ ਤੇ ਕਿਫ਼ਾਇਤੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।

ਵੀਡੀਓ

ਹੋਰ
Have something to say? Post your comment
ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

: ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

: ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

ਬਲੈਡਰ ਕੈਂਸਰ ਕੀ ਹੈ?

: ਬਲੈਡਰ ਕੈਂਸਰ ਕੀ ਹੈ?

ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

: ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

: ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਮੋਰਿੰਡੇ ‘ਚ ਨਹੀਂ ਘੱਟ ਰਹੇ ਡਾਇਰੀਆ ਦੇ ਮਰੀਜ਼, ਪੰਜ ਹੋਰ ਨਵੇਂ ਮਰੀਜ਼ ਹਸਪਤਾਲ ਦਾਖਲ

: ਮੋਰਿੰਡੇ ‘ਚ ਨਹੀਂ ਘੱਟ ਰਹੇ ਡਾਇਰੀਆ ਦੇ ਮਰੀਜ਼, ਪੰਜ ਹੋਰ ਨਵੇਂ ਮਰੀਜ਼ ਹਸਪਤਾਲ ਦਾਖਲ

ਪੋਲੀਸਿਸਟਿਕ ਓਵਰੀ ਸਿੰਡਰਮ (PCOS) ਕਾਰਣ, ਲੱਛਣ ਤੇ ਇਲਾਜ

: ਪੋਲੀਸਿਸਟਿਕ ਓਵਰੀ ਸਿੰਡਰਮ (PCOS) ਕਾਰਣ, ਲੱਛਣ ਤੇ ਇਲਾਜ

ਸਾਵਧਾਨ : ਮਾਰਕੀਟ ‘ਚ ਵਿਕਣ ਲੱਗਾ ਨਕਲੀ ਲਸਣ

: ਸਾਵਧਾਨ : ਮਾਰਕੀਟ ‘ਚ ਵਿਕਣ ਲੱਗਾ ਨਕਲੀ ਲਸਣ

ਅਨੇਕਾਂ ਦੁੱਖਾਂ ਦਾ ਕਾਰਨ ਮੋਟਾਪਾ : ਕਾਰਨ ਤੇ ਇਲਾਜ

: ਅਨੇਕਾਂ ਦੁੱਖਾਂ ਦਾ ਕਾਰਨ ਮੋਟਾਪਾ : ਕਾਰਨ ਤੇ ਇਲਾਜ

ਪਿੱਤੇ ਦੀ ਪੱਥਰੀ ਤੇ ਕੈਂਸਰ : ਕਾਰਨ, ਲੱਛਣ, ਕਿਸਮ ਅਤੇ ਇਲਾਜ

: ਪਿੱਤੇ ਦੀ ਪੱਥਰੀ ਤੇ ਕੈਂਸਰ : ਕਾਰਨ, ਲੱਛਣ, ਕਿਸਮ ਅਤੇ ਇਲਾਜ

X