Hindi English Sunday, 08 September 2024 🕑

ਰਾਸ਼ਟਰੀ

More News

ਕਠੂਆ 'ਚ ਉੱਚ ਪੱਧਰੀ ਸੁਰੱਖਿਆ ਮੀਟਿੰਗ, ਪੰਜਾਬ ਦੇ DGP ਵੀ ਮੌਜੂਦ ਰਹੇ

Updated on Thursday, July 11, 2024 17:56 PM IST

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿਕ ਬਿਊਰੋ :

ਜੰਮੂ-ਕਸ਼ਮੀਰ ਸਰਹੱਦ 'ਤੇ ਸੁਰੱਖਿਆ ਵਧਾਉਣ ਲਈ ਅੱਜ ਕਠੂਆ 'ਚ ਉੱਚ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿੱਚ ਬੀਐਸਐਫ, ਜੰਮੂ ਕਸ਼ਮੀਰ ਪੁਲੀਸ, ਸੁਰੱਖਿਆ ਏਜੰਸੀਆਂ ਅਤੇ ਇੱਥੋਂ ਤੱਕ ਕਿ ਪੰਜਾਬ ਪੁਲੀਸ ਦੇ ਡੀਜੀਪੀ ਵੀ ਹਾਜ਼ਰ ਰਹੇ।
ਇਸ ਮੌਕੇ ਸਾਰੀਆਂ ਏਜੰਸੀਆਂ ਦਰਮਿਆਨ ਤਾਲਮੇਲ ਵਧਾਉਣ ਸਬੰਧੀ ਕਈ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ।
ਪੰਜਾਬ ਅਤੇ ਜੰਮੂ ਕਸ਼ਮੀਰ ਦੀਆਂ ਗੁਆਂਢੀ ਦੇਸ਼ ਪਾਕਿਸਤਾਨ ਨਾਲ ਸਰਹੱਦਾਂ ਲੱਗਦੀਆਂ ਹਨ। ਇਸ ਦੇ ਨਾਲ ਹੀ ਕੁਝ ਦਿਨਾਂ ਤੋਂ ਪਾਕਿਸਤਾਨ ਵੱਲੋਂ ਅੱਤਵਾਦੀ ਗਤੀਵਿਧੀਆਂ 'ਚ ਵਾਧਾ ਹੋਇਆ ਹੈ। ਅਜਿਹੇ ਵਿੱਚ ਤਾਲਮੇਲ ਵਧਾਉਣ ਲਈ ਇਹ ਮੀਟਿੰਗ ਕੀਤੀ ਗਈ।
ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਦੌਰਾਨ ਹਰ ਮੁੱਦੇ 'ਤੇ ਰਣਨੀਤੀ ਬਣਾਈ ਗਈ।

ਵੀਡੀਓ

ਹੋਰ
Have something to say? Post your comment
X