Hindi English Sunday, 08 September 2024 🕑
BREAKING
ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024 ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ ਭਲਕੇ ਮੀਟ ਅਤੇ ਆਂਡੇ ਦੀਆਂ ਦੁਕਾਨਾਂ ਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਸੁਨੀਤਾ ਵਿਲੀਅਮਜ਼ ਤੇ ਸਾਥੀ ਤੋਂ ਬਿਨਾ ਪੁਲਾੜ ਯਾਨ 3 ਮਹੀਨਿਆਂ ਬਾਅਦ ਧਰਤੀ 'ਤੇ ਸੁਰੱਖਿਅਤ ਉਤਰਿਆ

ਰਾਸ਼ਟਰੀ

More News

ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਦੀ ਚੋਣ ਨੂੰ ਹਾਈ ਕੋਰਟ ‘ਚ ਦਿੱਤੀ ਚੁਣੌਤੀ

Updated on Thursday, July 25, 2024 08:03 AM IST

ਸ਼ਿਮਲਾ, 25 ਜੁਲਾਈ, ਦੇਸ਼ ਕਲਿਕ ਬਿਊਰੋ :
ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਬਣੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਚੋਣ ਨੂੰ ਹਿਮਾਚਲ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਹ ਚੁਣੌਤੀ ਕਿਨੌਰ ਜ਼ਿਲ੍ਹੇ ਦੇ ਰਹਿਣ ਵਾਲੇ ਲਾਇਕ ਰਾਮ ਨੇਗੀ ਨੇ ਦਿੱਤੀ। ਉਨ੍ਹਾਂ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।ਲਾਇਕ ਰਾਮ ਨੇਗੀ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਬੁੱਧਵਾਰ ਨੂੰ ਕੰਗਨਾ ਨੂੰ ਨੋਟਿਸ ਜਾਰੀ ਕੀਤਾ ਹੈ। ਜੱਜ ਜਯੋਤਸਨਾ ਰੇਵਾਲ ਦੁਆ ਨੇ ਕੰਗਨਾ, ਜਿਸ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ, ਨੂੰ 21 ਅਗਸਤ ਤੱਕ ਜਵਾਬ ਦੇਣ ਲਈ ਕਿਹਾ ਹੈ।
ਦਰਅਸਲ, ਲਾਇਕ ਰਾਮ ਨੇ ਵੀ ਮੰਡੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਲਾਇਕ ਰਾਮ ਨੇਗੀ ਅਨੁਸਾਰ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਗਲਤ ਤਰੀਕੇ ਨਾਲ ਰੱਦ ਕਰ ਦਿੱਤੇ ਗਏ ਸਨ। ਇਸ ਲਈ ਉਨ੍ਹਾਂ ਮੰਡੀ ਦੀਆਂ ਲੋਕ ਸਭਾ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।ਲਾਇਕ ਰਾਮ ਨੇ ਇਸ ਮਾਮਲੇ ਵਿੱਚ ਰਿਟਰਨਿੰਗ ਅਫ਼ਸਰ (ਆਰ.ਓ.) ਅਤੇ ਡੀਸੀ ਮੰਡੀ ਨੂੰ ਵੀ ਪ੍ਰਤੀਵਾਦੀ ਬਣਾਇਆ ਹੈ। ਉਨ੍ਹਾਂ ਮੰਡੀ ਸੀਟ ਤੋਂ ਮੁੜ ਚੋਣ ਕਰਵਾਉਣ ਦੀ ਮੰਗ ਕੀਤੀ ਹੈ।

ਵੀਡੀਓ

ਹੋਰ
Have something to say? Post your comment
X