Hindi English Sunday, 08 September 2024 🕑

ਪੰਜਾਬ

More News

ਸਿਹਤ ਵਿਭਾਗ ਦੀ ਟੀਮ ਨੇ ਮਲੇਰੀਆ ਤੇ ਡੇਂਗੂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਰਕ

Updated on Friday, July 26, 2024 16:01 PM IST

 

 
 
ਮੋਰਿੰਡਾ  26 ਜੁਲਾਈ  ( ਭਟੋਆ  )
ਜਿਲਾ ਰੂਪਨਗਰ ਦੇ ਸਿਵਲ ਸਰਜਨ  ਡਾ.ਮੰਨੂ ਵਿਜ਼ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਸੈਕਟਰ ਕਾਈਨੌਰ ਅਧੀਨ ਵੱਖ-ਵੱਖ ਪਿੰਡਾਂ ਵਿੱਚ ਡੇਂਗੂ ਸਬੰਧੀ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਸਲਾਈਡਾਂ ਬਣਾਈਆਂ ਗਈਆਂ।
ਇਸ ਮੌਕੇ ਤੇ ਲਖਮਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਕਿਹਾ ਕਿ ਜੇਕਰ ਕਿਸੀ ਵਿਅਕਤੀ ਨੂੰ ਤੇਜ ਸਿਰ ਦਰਦ ਤੇ ਤੇਜ਼ ਬੁਖਾਰ ਹੋਵੇ,ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਹੋਵੇ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ,  ਜੀ ਕੱਚਾ ਹੋਣਾ ਅਤੇ ਉਲਟੀਆਂ ਲੱਗਣ ਨਾਲ ਹਾਲਤ ਖਰਾਬ ਹੋਵੇ ਤੇ ਨੱਕ,ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਇਹ ਡੇਂਗੂ ਦੇ ਲੱਛਣ ਹੋ ਸਕਦੇ ਹਨ।ਇਸ ਲਈ ਸਰਕਾਰੀ ਹਸਪਤਾਲ ਵਿੱਚ ਜਾ ਕੇ ਡਾਕਟਰ ਤੋਂ ਆਪਣਾ ਮੁਆਇਨਾ ਕਰਵਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ।ਉਨਾ ਦੱਸਿਆ ਕਿ ਡੇਂਗੂ ਦਾ ਟੈਸਟ ਜਿਲ੍ਹਾ ਪੱਧਰ ਤੇ ਸਰਕਾਰੀ ਹਸਪਤਾਲ ਵਿੱਚ ਮਾਈਕਰੋਬਾਇਓਲਾਜੀ ਲੈਬ ਵਿੱਚ ਕੀਤਾ ਜਾਂਦਾ ਹੈ ਅਤੇ ਡੇਂਗੂ ਦੀ ਪੁਸ਼ਟੀ ਹੋਣ ਤੇ ਮਰੀਜ਼ ਦਾ ਇਲਾਜ਼ ਸ਼ੁਰੂ ਕੀਤਾ ਜਾਂਦਾ ਹੈ। ਉਨਾ ਦੱਸਿਆ ਕਿ 
ਡੇਂਗੂ ਬੁਖਾਰ ਵਿੱਚ ਮਰੀਜ ਆਪਣੀ ਮਰਜੀ ਨਾਲ ਦਵਾਈਆਂ ਦਾ ਇਸਤੇਮਾਲ ਨਾ  ਜਾਵੇ ਅਤੇ ਬੁਖਾਰ ਹੋਣ ਤੇ ਪੈਰਾਸਿਟਾਮੋਲ ਗੋਲੀ ਦੀ ਵਰਤੋਂ ਕੀਤੀ ਜਾਵੇ ਅਤੇ ਡਾਕਟਰੀ ਮੁਆਇਨਾ ਜਰੂਰ ਕਰਵਾਇਆ ਜਾਵੇ ।ਇਸ ਮੌਕੇ ਤੇ ਬੇਅੰਤ ਸਿੰਘ ਮਲਟੀਪਰਪਜ਼ ਹੈਲਥ ਵਰਕਰ ਨੇ ਕਿਹਾ ਮਲੇਰੀਆ ਐਨਾਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ,ਇਸ ਲਈ ਪਾਣੀ ਕਿਸੇ ਵੀ ਥਾਂ ਤੇ ਇੱੱਕਠਾ ਨਾ ਹੋਣ ਦਿੱੱਤਾ ਜਾਵੇ ਅਤੇ ਕੂਲਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਜਰੂਰ ਸਾਫ ਕਰਕੇ ਸੁਕਾਇਆ ਜਾਵੇ।ਉਨ੍ਹਾਂ ਮਲੇਰੀਆ ਦੇ ਲੱਛਣਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮਲੇਰੀਆ ਠੰਡ ਅਤੇ ਕਾਂਬੇ ਨਾਲ ਤੇਜ ਬੁਖਾਰ ਚੜ੍ਹਦਾ ਹੈ।ਮਲੇਰੀਆ ਦੇ ਲੱਛਣਾਂ ਵਿੱਚ ਉਲਟੀਆਂ ਆਉਣਾ ਅਤੇ ਤੇਜ ਸਿਰ ਦਰਦ ਹੋਣਾ,ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜੋਰੀ ਮਹਿਸੂਸ ਹੋਣਾ ਅਤੇ ਸ਼ਰੀਰ ਦਾ ਪਸੀਨੋ ਪਸੀਨੀ ਹੋਣਾ ਆਦਿ ਸ਼ਾਮਿਲ ਹੁੰਦਾ ਹੈ।ਇਸ ਮੌਕੇ ਤੇ ਗੁਰਪ੍ਰੀਤ ਸਿੰਘ ਹੈਲਥ ਵਰਕਰ,ਗੁਰਦੀਪ ਸਿੰਘ ਹੈਲਥ ਵਰਕਰ ਤੇ ਪਤਵੰਤੇ ਸੱਜਣ ਹਾਜਰ ਸਨ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

: ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

X