Hindi English Sunday, 08 September 2024 🕑

ਪੰਜਾਬ

More News

ਮੈਂ ਸਾਰੇ ਕਾਗਜ਼ ਇਕੱਠੇ ਕਰ ਲਏ, ਆਉਣ ਵਾਲੇ ਦਿਨਾਂ ’ਚ ਦੇਵਾਂਗਾ ਖੁਸ਼ਖਬਰੀ : ਭਗਵੰਤ ਮਾਨ

Updated on Saturday, July 27, 2024 19:54 PM IST

ਸ੍ਰੀ ਮੁਕਤਸਰ ਸਾਹਿਬ, 27 ਜੁਲਾਈ, ਦੇਸ਼ ਕਲਿੱਕ ਬਿਓਰੋ :

ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਉਤੇ ਵੱਡਾ ਹਮਲਾ ਬੋਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਾਦਲ ਸਿਰਫ ਕੁਰਸੀ ਦੇ ਭੁੱਖੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਿੰਡ ਵਿੱਚ ਉੱਚੀਆਂ-ਉੱਚੀਆਂ ਕੰਧਾਂ ਬਣਾ ਲਈਆਂ ਹਨ, ਵੱਡੇ ਵੱਡੇ ਦਰਵਾਜੇ ਲਗਾ ਲਏ ਹਨ। ਇਹ ਲੋਕਾਂ ਦੇ ਪੈਸੇ ਨਾਲ ਲਗਵਾਏ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁੱਖ ਵਿਲਾਸ ਨੂੰ ਲੈ ਕੇ ਬਾਦਲ ਪਰਿਵਾਰ ਉੱਤੇ ਹਮਲਾ ਬੋਲਦੇ ਹੋਏ ਕਿਹਾ ਕਿ ਮੈਂ ਸਾਰੇ ਕਾਗਜ਼ ਕੱਢ  ਲਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਤੁਹਾਨੂੰ ਖੁਸ਼ਖਬਰੀ ਦੇਵਾਂਗਾ। ਉਨ੍ਹਾਂ ਕਿਹਾ ਕਿ ਜਿੰਨਾਂ ਮਰਜ਼ੀ ਪੈਸਾ ਇਕੱਠਾ ਕਰ ਲਓ ਕੁਝ ਨਾਲ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਲੋਕਾਂ ਨੇ ਉਨ੍ਹਾਂ ਦੀ ਥਾਂ ਵਿਖਾ ਦਿੱਤੀ ਹੈ।

ਮੁੱਖ ਮੰਤਰੀ ਨੇ ਪਿਛਲੇ ਹੁਕਮਰਾਨਾਂ 'ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਥ ਦੇ ਨਾਮ 'ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹਾ ਕਦਮ ਚੁੱਕਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਜਿਹੇ ਪ੍ਰਾਜੈਕਟਾਂ, ਜਿਨ੍ਹਾਂ ਨਾਲ ਆਮ ਆਦਮੀ ਦੀ ਕਿਸਮਤ ਬਦਲ ਸਕਦੀ ਸੀ, ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਲੋਕ ਵਿਰੋਧੀ ਪੈਂਤੜੇ ਕਾਰਨ ਇਨ੍ਹਾਂ ਆਗੂਆਂ ਨੂੰ ਵੋਟਰਾਂ ਨੇ ਸਿਰੇ ਤੋਂ ਨਕਾਰ ਦਿੱਤਾ ਅਤੇ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ।

ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੂਬੇ ਦੇ ਪਾਣੀਆਂ ਦੀ ਰਾਇਲਟੀ ਮੰਗਣ ਦੇ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਉਨ੍ਹਾਂ ਨੇ ਲੋਕ ਸਭਾ ਮੈਂਬਰ ਨੂੰ ਯਾਦ ਦਿਵਾਇਆ ਕਿ 1970 ਦੇ ਦਹਾਕੇ ਤੋਂ ਬਾਅਦ ਜ਼ਿਆਦਾ ਸਮੇਂ ਤੱਕ ਉਨ੍ਹਾਂ ਦਾ ਪਰਿਵਾਰ ਪੰਜਾਬ ਵਿੱਚ ਸੱਤਾ ਉੱਤੇ ਕਾਬਜ਼ ਰਿਹਾ ਹੈ ਪਰ ਉਨ੍ਹਾਂ ਨੇ ਕਦੇ ਵੀ ਇਸ ਮੁੱਦੇ ਨੂੰ ਕਿਤੇ ਵੀ ਨਹੀਂ ਚੁੱਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁਮਨਾਮੀ 'ਚ ਧੱਕ ਦਿੱਤਾ ਹੈ ਤਾਂ ਬਾਦਲ ਪਰਿਵਾਰ ਇਹ ਮੁੱਦੇ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਇਸ ਪਰਿਵਾਰ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਉਹ ਇਨ੍ਹਾਂ ਦੇ ਗੁਨਾਹਾਂ ਲਈ ਉਨ੍ਹਾਂ ਨੂੰ ਕਦੇ ਵੀ ਨਹੀਂ ਬਖਸ਼ਣਗੇ।

ਵੀਡੀਓ

ਹੋਰ
Have something to say? Post your comment
ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

: ਪੰਜਾਬ ਦੇ ਪ੍ਰਸਿੱਧ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ ਦੇ ਮਾਲਕ ਗ੍ਰਿਫਤਾਰ

ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

: ਪੰਜਾਬ ‘ਚ ਚਿਪਚਿਪਾਹਟ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

: ਪੰਜਾਬ ‘ਚ ਬੱਸ ਸਫ਼ਰ ਹੋਇਆ ਮਹਿੰਗਾ, ਸਰਕਾਰ ਨੇ ਬੱਸ ਕਿਰਾਏ ਵਧਾਏ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-09-2024

ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

: ਇਮਾਰਤ ਡਿੱਗਣ ਕਾਰਨ 5 ਦੀ ਮੌਤ, 23 ਜ਼ਖਮੀ

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

: ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

: ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

: ਹਰਿਆਣਾ ਦੇ ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ ਕਾਰਪੋਰੇਟ ਪੱਖੀ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

: ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

X