ਰਾਮਪੁਰਾ ਫੂਲ, 4 ਅਗਸਤ, ਦੇਸ਼ ਕਲਿੱਕ ਬਿਓਰੋ :
ਰਾਮਪੁਰਾ ਫੂਲ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਪਿਓ-ਪੁੱਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਹਾਦਸਾ ਐਨਾ ਭਿਆਨਕ ਸੀ ਕਿ ਮੌਕੇ ਉਤੇ ਹੀ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਬਠਿੰਡਾ ਦੇ ਰਹਿਣ ਵਾਲੇ ਹਿਮਾਂਸ਼ੂ, ਉਸਦੇ ਪਿਤਾ ਸਤੀਸ਼ ਕੁਮਾਰ ਅਤੇ ਦੋਸਤ ਵਿਕਰਮ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਆਈ 20 ਕਾਰ ਰਾਹੀਂ ਬਰਨਾਲਾ ਤੋਂ ਬਠਿੰਡਾ ਜਾ ਰਹੇ ਸਨ। ਜਦੋਂ ਗੱਡੀ ਰਾਮਪੁਰਾ ਫੂਲ ਓਵਰਬ੍ਰਿਜ ਲੰਘ ਗਈ ਤਾਂ ਅਚਾਨਕ ਸੜਕ ਉਤੇ ਖੜ੍ਹੇ ਟਿਪਰ ਦੇ ਪਿੱਛੇ ਜਾ ਵਜੀ। ਲੋਕਾਂ ਨੇ ਪਿਛਲੇ ਸੀਟ ਉਤੇ ਬੈਠੇ ਵਿਅਕਤੀ ਨੂੰ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ, ਪ੍ਰੰਤੂ ਉਸਦੀ ਰਸਤੇ ਵਿੱਚ ਮੌਤ ਹੋ ਗਈ।
ਇਹ ਵੀ ਪੜ੍ਹੋ : ਭਿਆਨਕ ਸੜਕ ਹਾਦਸੇ ’ਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ
ਗੱਡੀ ਟਿੱਪਰ ਵਿੱਚ ਐਨੀ ਬੁਰੀ ਤਰ੍ਹਾਂ ਫਸੀ ਕਿ ਬਾਹਰ ਕੱਢਣ ਲਈ ਕਾਫੀ ਸਮਾਂ ਲੱਗ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਐਲਾਨ