ਭਾਰਤ ਵੱਲੋਂ ਐਡਵਾਇਜ਼ਰੀ ਜਾਰੀ
ਢਾਕਾ/ਨਵੀਂ ਦਿੱਲੀ, 4 ਅਗਸਤ, ਦੇਸ਼ ਕਲਿੱਕ ਬਿਓਰੋ :
ਬੰਗਲਾਦੇਸ਼ ਵਿੱਚ ਇਕ ਵਾਰ ਫਿਰ ਤੋਂ ਖੂਨੀ ਹਿੰਸਾ ਭੜਕ ਉਠੀ ਹੈ, ਇਸ ਹਿੰਸਾ ਵਿੱਚ 72 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਸੈਕੜੇ ਲੋਕ ਜ਼ਖਮੀ ਹੋ ਗਏ। ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਅੱਜ ਫਿਰ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਅੱਜ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਸੱਤਾਧਾਰੀ ਅਵਾਮੀ ਲੀਗ ਦੇ ਸਮਰਥਕਾਂ ਵਿੱਚ ਖੂਨੀ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਸ਼ੇਖ ਦੇ ਅਸਤੀਫੇ ਦੀ ਮੰਗ ਲੈ ਕੇ ਪ੍ਰਦਰਸ਼ਨਕਾਰੀ ‘ਅਸਹਿਯੋਗ ਪ੍ਰੋਗਰਾਮ’ ਵਿੱਚ ਹਿੱਸਾ ਲੈਣ ਪਹੁੰਚੇ ਸਨ, ਜਿੱਥੇ ਅਵਾਮੀ ਲੀਗ, ਵਿਦਿਆਰਥੀ ਲੀਗ ਅਤੇ ਜੁਬੋ ਲੀਗ ਦੇ ਵਰਕਰਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਫਿਰ ਦੋਵੇਂ ਪੱਖਾਂ ਵਿੱਚ ਝੜਪ ਸ਼ੁਰੂ ਹੋ ਗਈ। ਕੁਝ ਸਮੇਂ ਵਿੱਚ ਹੀ ਮਾਮਲਾ ਐਨਾਂ ਭੜਕ ਗਿਆ ਕਿ ਵਾਹਨਾਂ ਨੂੰ ਅੱਗ ਲਗਾ ਦਿੱਤੀ। ਸਰਕਾਰ ਨੇ ਇਕ ਵਾਰ ਤੋਂ ਦੇਸ਼ ਵਿੱਚ ਕਰਫਿਊ ਦਾ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ’ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪਿਤਾ-ਪੁੱਤ ਸਮੇਤ 3 ਦੀ ਮੌਤ
ਭੜਕੀ ਹਿੰਸਾ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਬੰਗਲਾਦੇਸ਼ ਵਿੱਚ ਰਹਿ ਰਹੇ ਭਾਰਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਭਾਰਤ ਨੇ ਭਾਰਤੀਆਂ ਨੂੰ ਅਲਰਟ ਉਤੇ ਰਹਿਣ ਦੀ ਸਲਾਹ ਦਿੱਤੀ ਹੈ। ਭਾਰਤ ਨੇ ਐਕਸ ਉਤੇ ਸੰਦੇਸ਼ ਵਿੱਚ ਕਿਹਾ, ਅਸੀਂ ਸਿਲਹਟ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਸਮੇਤ ਸਾਰੇ ਭਾਰਤੀ ਨਾਗਰਿਕਾਂ ਨੂੰ ਭਾਰਤੀ ਦੂਤਾਵਾਸ ਦਫ਼ਤਰ ਨਾਲ ਸੰਪਰਕ ਰੱਖਣ ਦੀ ਅਪੀਲ ਕਰਦੇ ਹਾਂ। ਨਾਲ ਹੀ ਉਨ੍ਹਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੰਦੇ ਹਾਂ। ਐਂਮਰਜੈਂਸੀ ਸਥਿਤੀ ਵਿੱਚ +88-01313076402 ਉਤੇ ਸੰਪਰਕ ਕਰਨ।