Hindi English Friday, 20 September 2024 🕑

ਪੰਜਾਬ

More News

ਸੁਲਤਾਨਪੁਰ-ਅੰਮ੍ਰਿਤਸਰ ਹਾਈਵੇ 'ਤੇ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਧੀ ਦੀ ਮੌਤ, ਮਾਂ-ਧੀ ਗੰਭੀਰ ਜ਼ਖਮੀ

Updated on Wednesday, August 07, 2024 09:19 AM IST

ਲੁਧਿਆਣਾ, 7 ਅਗਸਤ, ਦੇਸ਼ ਕਲਿਕ ਬਿਊਰੋ :
ਸੁਲਤਾਨਪੁਰ-ਅੰਮ੍ਰਿਤਸਰ ਹਾਈਵੇ 'ਤੇ ਹੋਏ ਸੜਕ ਹਾਦਸੇ 'ਚ ਪਿਓ-ਧੀ ਦੀ ਮੌਤ ਹੋ ਗਈ। ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਬਾਈਕ ਕਰੀਬ 15 ਫੁੱਟ ਦੂਰ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸਦੇ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਹ ਹਾਦਸਾ 7 ਵਜੇ ਦੇ ਕਰੀਬ ਵਾਪਰਿਆ।

 

ਇਹ ਵੀ ਪੜ੍ਹੋ : ਤੇਜ਼ ਰਫਤਾਰ ਸਕੂਲੀ ਵੈਨ ਦਰੱਖਤ ਨਾਲ ਟਕਰਾਈ, ਇਕ ਬੱਚੇ ਦੀ ਮੌਤ ਕਈ ਜ਼ਖਮੀ


4 ਘੰਟੇ ਤੱਕ ਜ਼ਖਮੀਆਂ ਨੂੰ ਲੈ ਕੇ ਪਰਿਵਾਰਕ ਮੈਂਬਰ ਅਤੇ ਲੋਕ ਵੱਖ-ਵੱਖ ਹਸਪਤਾਲਾਂ ਵਿੱਚ ਗੇੜੇ ਮਾਰਦੇ ਰਹੇ ਪਰ ਕਿਸੇ ਨੇ ਵੀ ਜ਼ਖਮੀਆਂ ਦਾ ਸਹੀ ਇਲਾਜ ਨਹੀਂ ਕੀਤਾ। ਜਦੋਂ ਤੱਕ ਜ਼ਖਮੀਆਂ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਆਂਦਾ ਗਿਆ, ਉਦੋਂ ਤੱਕ 6 ਸਾਲਾ ਬੱਚੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਵਿਅਕਤੀ ਦਾ ਨਾਮ ਸੰਦੀਪ ਹੈ। ਉਸਦੀ ਧੀ 6 ਸਾਲ ਦੀ ਕੋਹਿਨੂਰ ਹੈ। ਕੋਹਿਨੂਰ ਪਹਿਲੀ UKG ਕਲਾਸ ਵਿੱਚ ਪੜ੍ਹਦੀ ਸੀ।ਪਤਨੀ ਗਗਨ ਅਤੇ 10 ਸਾਲਾ ਬੇਟੀ ਅਰਲੀਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ।

 

ਇਹ ਵੀ ਪੜ੍ਹੋ : 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ SHO ਤੇ ASI ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ


ਮ੍ਰਿਤਕ ਸੰਦੀਪ ਪਿੰਡ ਲੋਹਾਰਾ ਦਾ ਰਹਿਣ ਵਾਲਾ ਸੀ। ਸੰਦੀਪ ਪਰਿਵਾਰ ਦਾ ਇੱਕੋ ਇੱਕ ਸਹਾਰਾ ਸੀ। ਮ੍ਰਿਤਕ ਸੰਦੀਪ ਸਿੰਘ ਬੋਨ ਬਰੈੱਡ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ

ਹੋਰ
Have something to say? Post your comment
X