Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਰੋਸ ਰੈਲੀ

Updated on Wednesday, August 07, 2024 18:48 PM IST

ਚੰਡੀਗੜ੍ਹ, 07 ਅਗਸਤ 2024, ਦੇਸ਼ ਕਲਿੱਕ ਬਿਓਰੋ :

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਅੱਜ ਲੰਚ ਸਮੇਂ ਸਕੱਤਰੇਤ ਇਮਾਰਤ ਦੀ 7ਵੀ ਮੰਜ਼ਿਲ ਉਤੇ ਪੰਜਾਬ ਸਰਕਾਰ ਵਿਰੁੱਧ ਭਰਵੀਂ ਰੈਲੀ ਕੀਤੀ। ਸਕੱਤਰੇਤ ਮੁਲਾਜ਼ਮਾਂ ਦੀਆਂ ਪੈਡਿੰਗ ਪਈਆ ਮੰਗਾਂ ਸਬੰਧੀ ਪਿਛਲੇ ਦਿਨੀ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਸਿਵਲ ਸਕੱਤਰੇਤ ਨਾਲ ਵਿਸ਼ੇਸ਼ ਸਕੱਤਰ ਪ੍ਰਸੋਨਲ, ਸਕੱਤਰ ਆਮ ਰਾਜ ਪ੍ਰਬੰਧ ਵਿਭਾਗ, ਵਿੱਤ ਸਕੱਤਰ ਅਤੇ ਮੁੱਖ ਸਕੱਤਰ ਵੱਲੋਂ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰੰਤੂ ਕਾਫੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਨਾ ਤਾ ਉਕਤ ਹੋਈ ਮੀਟਿੰਗ ਦੀ ਕਾਰਵਾਈ ਰਿਪੋਰਟ ਜਾਰੀ ਕੀਤੀ ਗਈ ਹੈ ਅਤੇ ਨਾ ਹੀ ਮੰਗਾ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਕੋਈ ਜਾਣਕਾਰੀ ਐਸੋਸੀਏਸ਼ਨ ਨੂੰ ਦਿੱਤੀ ਗਈ, ਜਿਸ ਦੇ ਰੋਸ ਵੱਜੋ ਇਹ ਰੈਲੀ ਕੀਤੀ ਗਈ।

 

ਇਹ ਵੀ ਪੜ੍ਹੋ : ਹੁਣ 500 ਰੁਪਏ ‘ਚ ਮਿਲੇਗਾ ਗੈਸ ਸਿਲੰਡਰ

 

ਮੁਲਾਜ਼ਮ ਸਰਕਾਰ ਦੇ ਇਸ ਵਤੀਰੇ ਤੋਂ ਨਾ-ਖੁਸ਼ ਨਜ਼ਰ ਆਏ ਅਤੇ ਉਹਨਾਂ ਸਰਕਾਰ ਨੂੰ ਸਵਾਲ ਖੜੇ ਕੀਤੇ ਕੀ ਜਦੋਂ ਕੇਂਦਰ ਸਰਕਾਰ ਆਪਣੇ ਮੁਲਾਜ਼ਮਾ ਨੂੰ 50 ਪ੍ਰਤੀਸ਼ਤ ਮਹਿੰਗਾਈ ਭੱਤਾ ਦੇ ਰਹੀ ਹੈ, ਜਦੋਂ ਕੀ ਲੋਕ/ਮੁਲਾਜ਼ਮ ਹਿਤੇਸ਼ੀ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਮਹਿਜ 38 ਪ੍ਰਤੀਸ਼ਤ ਮਹਿੰਗਾਈ ਭੱਤਾ ਦੇ ਰਹੀ ਹੈ ਅਤੇ ਪੰਜਾਬ ਦਾ ਆਪਣਾ ਛੇਵਾਂ ਤਨਖਾਹ ਕਮਿਸ਼ਨ ਹੈ ਤਾਂ ਫਿਰ ਨਵੇਂ ਭਰਤੀ ਮੁਲਾਜ਼ਮਾਂ ’ਤੇ ਕੇਂਦਰ ਦਾ ਸਤਵਾਂ ਤਨਖਾਹ ਕਮਿਸ਼ਨ ਕਿਓਂ ਥੋਪਿਆ ਜਾ ਰਿਹਾ ਹੈ। ਉਹਨਾਂ ਕਿਹਾ ਕੀ ਇਹ ਸਰਕਾਰ ਮਹਿਜ ਸ਼ੋਸਲ ਮੀਡੀਆ ਦੀ ਸਰਕਾਰ ਹੈ ਜੋ ਲੋਕਾਂ ਨੂੰ ਸਰਕਾਰੀ ਪੈਸੇ ਨਾਲ ਸੋਸ਼ਲ ਮੀਡੀਆ, ਪ੍ਰਿੰਟ ਮੀਡੀਆ ਅਤੇ ਮਸ਼ਹੂਰੀਆਂ ਰਾਹੀਂ ਲੋਕਾ ਨੂੰ ਝੂੱਠ ਪਰੋਸ ਰਹੀਂ ਹੈ ਅਤੇ ਮੀਟਿੰਗਾਂ ਵਿੱਚ ਮੰਗਾ ਸਬੰਧੀ ਹੱਲ ਕੱਢਣ ਦੇ ਮਹਿਜ਼ ਲਾਰੇ ਦੇ ਰਹੀ ਹੈ।

 

ਇਹ ਵੀ ਪੜ੍ਹੋ : 15 ਅਗਸਤ ਨੂੰ ਪੰਜਾਬ ’ਚ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਰਾਸ਼ਟਰੀ ਝੰਡਾ, ਸ਼ਡਿਊਲ ਜਾਰੀ

 

ਜੱਥੇਬੰਦੀ ਨੇ ਆਪਣੀਆਂ ਤਕਰੀਰਾਂ ਦੌਰਾਨ ਮੰਗ ਕੀਤੀ ਕੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਨਵੇਂ ਭਰਤੀ ਮੁਲਾਜ਼ਮਾਂ ’ਤੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ, 12 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾ ਸਮੇਤ ਬਕਾਇਆ ਜਾਰੀ ਕੀਤਾ ਜਾਵੇ, ਤਨਖਾਹ ਕਮਿਸ਼ਨ ਦਾ 66 ਮਹੀਨੇ ਅਤੇ ਮਹਿੰਗਾਈ ਭੱਤੇ ਦਾ ਬਕਾਇਆ ਜਾਰੀ ਕੀਤਾ ਜਾਵੇ, 2016 ਤੋਂ ਬਾਅਦ ਭਰਤੀ ਹੋਕੇ ਪਦਉੱਨਤ ਹੋਏ ਮੁਲਾਜ਼ਮਾਂ ਨੂੰ 15 ਪ੍ਰਤੀਸ਼ਤ ਪੇਅ ਕਮਿਸ਼ਨ ਦਾ ਲਾਭ ਦਿਤਾ ਜਾਵੇ। ਇਸ ਦੇ ਨਾਲ ਹੀ ਉਹਨਾ ਕਿਹਾ ਕੀ ਜੇਕਰ ਸਰਕਾਰ ਜਲਦ ਤੋ ਜਲਦ ਇਹਨਾ ਮੰਗਾ ਦਾ ਹੱਲ ਨਹੀ ਕਰਦੀ ਤਾ ਉਹਨਾ ਭਵਿੱਖ ਵਿੱਚ ਐਕਸ਼ਨ ਹੋਰ ਵੀ ਤਿੱਖੇ ਕੀਤੇ ਜਾਣਗੇ। ਇਸ ਰੈਲੀ ਨੂੰ ਮੁਲਾਜਮ ਆਗੂ ਸੁਖਚੈਨ ਸਿੰਘ ਖਹਿਰਾ, ਪ੍ਰਧਾਨ ਸੁਸ਼ੀਲ ਕੁਮਾਰ ਫੌਜੀ, ਜਨਰਲ ਸਕੱਤਰ ਸਾਹਿਲ ਸ਼ਰਮਾ, ਸ਼ਾਮ ਲਾਲ, ਮਿਥੁਨ ਚਾਵਲਾ, ਮਨਦੀਪ ਸਿੰਘ, ਮਨਜੀਤ ਰੰਧਾਵਾ, ਕੁਲਵੰਤ ਸਿੰਘ,  ਅਲਕਾ ਚੋਪੜਾ, ਜਸਬੀਰ ਕੌਰ, ਇੰਦਰਪਾਲ ਭੰਗੂ, ਅਮਨਦੀਪ ਕੌਰ,  ਨਵਪ੍ਰੀਤ ਸਿੰਘ, ਇਕਮੀਤ ਕੌਰ, ਚਰਨਇੰਦਰ ਸਿੰਘ,  ਬਲਰਾਜ ਸਿੰਘ ਦਾਊਂ,  ਜਗਤਾਰ ਸਿੰਘ ਆਦਿ ਨੇ ਸੰਬੋਧਤ ਕੀਤਾ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X