ਮਾਨਸਾ, 18 ਅਗਸਤ, ਦੇਸ਼ ਕਲਿੱਕ ਬਿਓਰੋ :
ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਖੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅੱਜ ਸਵੇਰ ਸਮੇਂ ਜਦੋਂ 26 ਸਾਲਾ ਨੌਜਵਾਨ ਪਿੰਡ ਦੇ ਬੱਸ ਅੱਡੇ ਉਤੇ ਖੜ੍ਹਾ ਸੀ ਤਾਂ ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ। ਕੁਲਵਿੰਦਰ ਇਕੱਲਾ ਭਰਾ ਸੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਦੋਸ਼ੀ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ।