Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ 'ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

Updated on Thursday, August 22, 2024 15:32 PM IST

ਕਿਹਾ, 5 ਤੋਂ 7 ਸਾਲ ਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਆਧਾਰ ਅੱਪਡੇਟ ਕਰਵਾਉਣਾ ਜ਼ਰੂਰੀ
-5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਆਧਾਰ ਕਾਰਡ ਬਣਾਉਣ ਲਈ ਮਾਪਿਆ ਨੂੰ ਕੀਤਾ ਜਾਵੇ ਜਾਗਰੂਕ : ਮੈਡਮ ਕੰਚਨ

ਪਟਿਆਲਾ, 22 ਅਗਸਤ: ਦੇਸ਼ ਕਲਿੱਕ ਬਿਓਰੋ
ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਨੇ ਅੱਜ ਜ਼ਿਲ੍ਹਾ ਪੱਧਰੀ ਆਧਾਰ ਕਮੇਟੀ ਦੀ ਰਿਵਿਊ ਮੀਟਿੰਗ 'ਚ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਅਤੇ ਆਧਾਰ ਅਪਡੇਸ਼ਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਆਧਾਰ ਬਣਾਉਣ ਦੇ ਅਪਡੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਉਨ੍ਹਾਂ ਨਵੇਂ ਜਨਮੇ ਬੱਚੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਆਧਾਰ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਏ ਜਾਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ 5 ਤੋਂ 7 ਸਾਲ ਅਤੇ 15 ਤੋਂ 17 ਸਾਲ  ਦੇ ਬੱਚਿਆਂ ਦੇ ਆਧਾਰ  ਅੱਪਡੇਟ ਵੀ ਜ਼ਰੂਰ ਕਰਵਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਤੇ ਪ੍ਰਾਇਮਰੀ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਕੇ ਵਿਦਿਆਰਥੀਆਂ ਦੇ ਆਧਾਰ ਕਾਰਡ ਬਣਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ, ਜਿਹੜੇ ਨਾਗਰਿਕਾਂ ਦਾ ਆਧਾਰ ਕਾਰਡ ਨਹੀਂ ਬਣਿਆ ਹੈ ਉਹ ਆਧਾਰ ਕਾਰਡ ਆਪਣੇ ਨੇੜਲੇ ਸੇਵਾ ਕੇਂਦਰ ਵਿੱਚ ਜਾ ਕੇ ਬਣਵਾ ਸਕਦਾ ਹਨ ਅਤੇ ਆਧਾਰ ਕਾਰਡ ਨੂੰ ਅੱਪਡੇਟ ਵੀ ਕਰਵਾਇਆ ਜਾ ਸਕਦਾ ਹੈ।
ਮੈਡਮ ਕੰਚਨ ਨੇ ਕਿਹਾ ਕਿ ਨਵ ਜਨਮੇ ਬੱਚੇ ਤੋਂ 3 ਸਾਲ ਦੇ ਬੱਚੇ ਦਾ ਰਿਕਾਰਡ ਆਂਗਣਵਾੜੀ ਵਰਕਰਾਂ ਪਾਸ ਅਤੇ 3 ਤੋਂ 5 ਸਾਲ ਦੇ ਬੱਚਿਆਂ ਦਾ ਰਿਕਾਰਡ ਸਿੱਖਿਆ ਵਿਭਾਗ ਪਾਸ ਮੌਜੂਦ ਹੈ ਇਸ ਰਿਕਾਰਡ ਨੂੰ ਵਾਚ ਕੇ ਅਜਿਹੇ ਬੱਚਿਆਂ ਦੀ ਪਹਿਚਾਣ ਕੀਤੀ ਗਈ ਹੈ ਜਿਨ੍ਹਾਂ ਦੇ ਆਧਾਰ ਕਾਰਡ ਹਾਲੇ ਤੱਕ ਨਹੀਂ ਬਣੇ ਹਨ। ਇਨ੍ਹਾਂ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਕੈਂਪ ਲਗਾਕੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਛੋਟੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਮਾਪਿਆ ਨੂੰ ਵੀ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਉਨ੍ਹਾਂ ਦੱਸਿਆ ਕਿ 10 ਸਾਲ ਪੁਰਾਣੇ ਆਧਾਰ ਕਾਰਡ ਨੂੰ ਅੱਪਡੇਟ ਕਰਵਾਉਣਾ ਜ਼ਰੂਰੀ ਹੈ ਅਤੇ ਇਸ ਵਿੱਚ ਪਹਿਚਾਣ ਅਤੇ ਪਤੇ ਦਾ ਪਰੂਫ਼ ਅੱਪਡੇਟ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅੱਪਡੇਟ ਕਰਦੇ ਰਹਿਣ।
ਮੀਟਿੰਗ 'ਚ ਡੀ.ਐਸ.ਪੀ. ਸੁਖਦੇਵ ਸਿੰਘ, ਡਾ. ਐਸ.ਜੇ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਡੀ.ਡੀ.ਐਫ ਨਿਧੀ ਮਲਹੋਤਰਾ, ਈ.ਓ. ਰਾਕੇਸ਼ ਅਰੋੜਾ, ਰੋਬਿਨ ਸਿੰਘ, ਪੁਸ਼ਪਿੰਦਰ ਜੋਸ਼ੀ ਵੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X