Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸਿੱਖਿਆ/ਤਕਨਾਲੋਜੀ

More News

ਸਿੱਖਿਆ ਵਿਭਾਗ ਤੇ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਨੇ ਸਾਂਝੇ ਤੌਰ ’ਤੇ ਕਰਵਾਈ ਸੱਤ ਜ਼ਿਲ੍ਹਿਆਂ ਦੀ ਵਰਕਸ਼ਾਪ

Updated on Saturday, August 24, 2024 18:17 PM IST

ਪਟਿਆਲਾ, 24 ਅਗਸਤ: ਦੇਸ਼ ਕਲਿੱਕ ਬਿਓਰੋ

ਵਾਤਾਵਰਨ ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਿੱਖਿਆ ਪ੍ਰੋਗਰਾਮ ਅਧੀਨ ਸਟੇਟ ਨੋਡਲ ਏਜੰਸੀ ਪੰਜਾਬ ਸਟੇਟ ਕਾਊਂਸਲ ਫ਼ਾਰ ਸਾਇੰਸ ਐਂਡ ਟੈਕਨੌਲੋਜੀ ਚੰਡੀਗੜ੍ਹ ਰਾਹੀਂ ਵੱਖ ਵੱਖ ਸਕੂਲਾਂ ਵਿੱਚ ਈਕੋ ਕਲੱਬ ਚਲਾਏ ਜਾ ਰਹੇ ਹਨ। ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੇ ਕੈਂਪਸ ਦੇ ਅੰਦਰ ਪਾਣੀ, ਰਹਿੰਦ ਖੂੰਹਦ ਅਤੇ ਵਾਤਾਵਰਨ ਸਰੋਤਾਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ ਸਟੇਟ ਨੋਡਲ ਏਜੰਸੀ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲੋਜੀ ਚੰਡੀਗੜ੍ਹ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਪਟਿਆਲਾ ਦੇ ਸਾਂਝੇ ਸਹਿਯੋਗ ਨਾਲ ਕਲੱਸਟਰ ਪੱਧਰ ਤੇ ਸੱਤ ਜ਼ਿਲਿਆਂ ਦੀ ਇੱਕ ਰੋਜ਼ਾ ਵਰਕਸ਼ਾਪ ਜੁਆਲੋਜੀ ਅਤੇ ਵਾਤਾਵਰਣ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਾਇੰਸ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਲਗਭਗ 180 ਸਕੂਲਾਂ ਵੱਲੋਂ ਭਾਗ ਲਿਆ ਗਿਆ।
  ਜ਼ਿਲ੍ਹੇ ਦੇ ਛੇ ਸਰਕਾਰੀ ਸਕੂਲਾਂ ਦੇ ਈਕੋ ਕਲੱਬ ਸਸਸਸ ਬਾਰਨ, ਸਹਸ ਫਤਿਹਪੁਰ ਰਾਜਪੂਤਾਂ, ਸਹਸ ਢਕਾਨਸੂ ਕਲਾਂ, ਸਸਸਸ ਸ਼ੁਤਰਾਣਾ, ਸਹਸ ਚੌਰਾ, ਸਮਸ ਜਲਾਲਪੁਰ  ਵੱਲੋਂ ਬੈੱਸਟ ਆਊਟ ਆਫ਼ ਵੇਸਟ ਦੀ ਸਟਾਲ ਲਗਾਈ ਗਈ। ਵਿਦਿਆਰਥੀਆਂ ਦੁਆਰਾ ਵੇਸਟ ਸਮਾਨ ਤੋਂ ਬਹੁਤ ਪ੍ਰਭਾਵਿਤ ਅਤੇ ਉਮਦਾ ਸਮਾਨ ਤਿਆਰ ਕੀਤਾ ਗਿਆ।
ਇਸ ਮੌਕੇ ਡਾਕਟਰ ਕੇ. ਐਸ. ਬਾਠ  ਜੁਆਇੰਟ ਡਾਇਰੈਕਟਰ ਪੰਜਾਬ ਸਟੇਟ ਕਾਊਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਪੰਜਾਬ,  ਡਾ. ਮੰਦਾਕਨੀ  ਠਾਕੁਰ ਪ੍ਰੋਜੈਕਟ ਸਾਇੰਟਿਸਟ ਪੰਜਾਬ ਸਟੇਟ ਕਾਊਂਸਲ ਫ਼ਾਰ ਸਾਇੰਸ ਐਂਡ ਟੈਕਨੌਲੋਜੀ ਪੰਜਾਬ, ਨਰਿੰਦਰ ਸਿੰਘ ਸਟੇਟ ਰਿਸੋਰਸ ਪਰਸਨ ਸਾਇੰਸ ਪੰਜਾਬ, ਸੰਜੀਵ ਸ਼ਰਮਾ ਡੀ.ਈ.ਓ. ਪਟਿਆਲਾ, ਰਵਿੰਦਰਪਾਲ ਸਿੰਘ ਡਿਪਟੀ ਡੀਈਓ ਪਟਿਆਲਾ, ਪ੍ਰੀਤਇੰਦਰ ਘਈ ਡਿਪਟੀ ਡੀਈਓ ਸੰਗਰੂਰ, ਰਾਜੀਵ ਕੁਮਾਰ, ਡੀ.ਐਸ.ਐੱਮ ਕਮ ਹੈੱਡ ਮਾਸਟਰ ਸਹਸ ਢਕਾਨਸੂ, ਰਾਜਿੰਦਰ ਸਿੰਘ, ਡੀ.ਐੱਸ. ਐੱਮ ਕਮ ਹੈਡ ਮਾਸਟਰ ਸਹਸ ਫਤਿਹਪੁਰ, ਜੀਵਨ ਕੁਮਾਰ, ਹੈੱਡ ਮਾਸਟਰ ਸਮਹਸ ਨਾਭਾ, ਗਗਨਦੀਪ ਕੌਰ ਈ.ਈ.ਪੀ.ਕੋਆਰਡੀਨੇਟਰ  ਸ਼ਾਮਲ ਹੋਏ।
ਇਸ ਵਰਕਸ਼ਾਪ ਅਧੀਨ ਮਿਸ਼ਨ ਲਾਈਫ਼ ਤਹਿਤ ਸਾਰਿਆਂ ਵੱਲੋਂ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰਣ ਲਿਆ ਗਿਆ। ਸਾਰੇ ਭਾਗੀਦਾਰ ਅਧਿਆਪਕਾਂ ਨੂੰ ਸਰਟੀਫਿਕੇਟ ਦਿੱਤੇ ਗਏ। ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਅਧਿਆਪਕ ਸਾਥੀਆਂ ਵੱਲੋਂ ਪੂਰੇ ਪ੍ਰੋਗਰਾਮ ਅਤੇ ਪ੍ਰਬੰਧ ਦੀ ਪ੍ਰਸ਼ੰਸਾ ਕੀਤੀ ਗਈ।

ਵੀਡੀਓ

ਹੋਰ
Have something to say? Post your comment
ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ

: ਡੀ ਈ ਓ ਨੇ ਜ਼ਿਲ੍ਹੇ ਵਿੱਚ ਵਿਦਿਅਕ ਅਤੇ ਵਾਤਾਵਰਣ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਨਾਲ ਮੀਟਿੰਗ ਕੀਤੀ

Apple ਵੱਲੋਂ iPhone-16 ਲਾਂਚ

: Apple ਵੱਲੋਂ iPhone-16 ਲਾਂਚ

ਗੁਰਦਾਸ ਸਿੰਘ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ ਸੰਭਾਲਿਆ ਅਹੁਦਾ

: ਗੁਰਦਾਸ ਸਿੰਘ ਨੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਨਸਾ ਸੰਭਾਲਿਆ ਅਹੁਦਾ

ਅਧਿਆਪਕ ਸਿਰਫ ਪੜ੍ਹਾਉਣਗੇ, ਹੋਰ ਕੰਮਾਂ ਤੋਂ ਮਿਲੇਗੀ ਨਿਜਾਤ, CM ਮਾਨ ਨੇ ਕੀਤਾ ਐਲਾਨ

: ਅਧਿਆਪਕ ਸਿਰਫ ਪੜ੍ਹਾਉਣਗੇ, ਹੋਰ ਕੰਮਾਂ ਤੋਂ ਮਿਲੇਗੀ ਨਿਜਾਤ, CM ਮਾਨ ਨੇ ਕੀਤਾ ਐਲਾਨ

 ਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼  ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

: ਸਿੱਖਿਆ ਮੰਤਰੀ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

: ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ PSDM ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

: ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ PSDM ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

 ਨੈਸ਼ਨਲ ਅਵਾਰਡ ਲਈ ਅਧਿਆਪਕਾਂ ਦੀ ਸੂਚੀ ਜਾਰੀ, ਪੰਜਾਬ ਦੇ ਦੋ ਅਧਿਆਪਕ ਸ਼ਾਮਲ

: ਨੈਸ਼ਨਲ ਅਵਾਰਡ ਲਈ ਅਧਿਆਪਕਾਂ ਦੀ ਸੂਚੀ ਜਾਰੀ, ਪੰਜਾਬ ਦੇ ਦੋ ਅਧਿਆਪਕ ਸ਼ਾਮਲ

ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ

: ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਫਾਰਮ ਭਰਨ ਲਈ ਆਨਲਾਈਨ ਪੋਰਟਲ ਸ਼ੁਰੂ

ਸਰਕਾਰੀ ਸਕੂਲ ਓਡੀਆਂ ਤੇ ਬਾਂਡੀ ਵਾਲਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਵੈਨ ਨੇ ਵਿਦਿਆਰਥੀਆਂ ਨੁੰ ਕੀਤਾ ਪ੍ਰੇਰਿਤ

: ਸਰਕਾਰੀ ਸਕੂਲ ਓਡੀਆਂ ਤੇ ਬਾਂਡੀ ਵਾਲਾ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਵੈਨ ਨੇ ਵਿਦਿਆਰਥੀਆਂ ਨੁੰ ਕੀਤਾ ਪ੍ਰੇਰਿਤ

X