ਚੰਡੀਗੜ੍ਹ, 28 ਅਗਸਤ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਦੇ ਸੈਕਟਰ-31 ਸਥਿਤ ਥਾਣੇ ਵਿੱਚ ਇੱਕ ਮੁਲਜ਼ਮ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ (43) ਵਜੋਂ ਹੋਈ ਹੈ। ਉਹ ਸੈਕਟਰ-31 ਥਾਣੇ ਅਧੀਨ ਪੈਂਦੇ ਇਲਾਕੇ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਮ੍ਰਿਤਕ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ।
ਉਸ ਨੂੰ POCSO ਐਕਟ ਦੇ ਦੋਸ਼ ਹੇਠ ਫੜਿਆ ਗਿਆ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਕੰਵਰਦੀਪ ਕੌਰ ਨੇ ਖੁਦ ਥਾਣਾ ਸਦਰ ਦਾ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਨਾਲ ਹੀ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣੇ ਵਿੱਚ ਮੌਜੂਦ ਮੁਲਾਜ਼ਮਾਂ ਦੇ ਬਿਆਨ ਦਰਜ ਕਰ ਲਏ ਗਏ ਹਨ।
ਇਹ ਵੀ ਪੜ੍ਹੋ:ਮਾਂ ਨੇ 3 ਸਾਲਾ ਧੀ ਦਾ ਗਲ ਵੱਢ ਕੇ ਕੀਤਾ ਕਤਲ, ਲਾਸ਼ ਸੂਟਕੇਸ ’ਚ ਪਾ ਕੇ ਸੁੱਟੀ
ਪੁਲਸ ਨੇ ਸੋਮਵਾਰ ਨੂੰ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਫਿਰ ਉਸ ਨੂੰ ਲਾਕਅੱਪ 'ਚ ਰੱਖਿਆ ਗਿਆ। ਉਸ ਨੂੰ ਰਾਤ ਨੂੰ ਸੌਣ ਲਈ ਕੰਬਲ ਦਿੱਤਾ ਗਿਆ। ਪਤਾ ਲੱਗਾ ਹੈ ਕਿ ਰਾਤ ਕਰੀਬ 1 ਵਜੇ ਮੁਲਜ਼ਮ ਨੇ ਕੰਬਲ ਪਾੜ ਕੇ ਲਾਕਅੱਪ ਦੇ ਗੇਟ ਨਾਲ ਫਾਹਾ ਲੈ ਲਿਆ। ਜਿਵੇਂ ਹੀ ਉਥੇ ਤਾਇਨਾਤ ਸਟਾਫ ਨੂੰ ਇਸ ਦਾ ਪਤਾ ਲੱਗਾ ਤਾਂ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।