ਈਟਾਨਗਰ, 28 ਅਗਸਤ, ਦੇਸ਼ ਕਲਿਕ ਬਿਊਰੋ :
ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ 'ਚ ਫੌਜ ਦਾ ਇਕ ਟਰੱਕ ਡੂੰਘੀ ਖੱਡ 'ਚ ਡਿੱਗ ਗਿਆ। ਇਸ 'ਚ ਫੌਜ ਦੇ 3 ਜਵਾਨਾਂ ਦੀ ਮੌਤ ਹੋ ਗਈ ਅਤੇ 4 ਲੋਕ ਜ਼ਖਮੀ ਹੋ ਗਏ। ਜਵਾਨਾਂ ਦੀ ਪਛਾਣ ਹੌਲਦਾਰ ਨਖਟ ਸਿੰਘ, ਨਾਇਕ ਮੁਕੇਸ਼ ਕੁਮਾਰ ਅਤੇ ਗ੍ਰੇਨੇਡੀਅਰ ਆਸ਼ੀਸ਼ ਵਜੋਂ ਹੋਈ ਹੈ।
ਈਟਾਨਗਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ 'ਚ ਤਿੰਨੋਂ ਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਾਰ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫੌਜ ਦੀ ਪੂਰਬੀ ਕਮਾਂਡ ਨੇ ਜਵਾਨਾਂ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ।