Hindi English Thursday, 19 September 2024 🕑
BREAKING
ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਪੰਜਾਬ ’ਚ ਰਾਸ਼ਨ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਮੰਗੀਆਂ ਅਰਜ਼ੀਆਂ

ਰੁਜ਼ਗਾਰ/ਕਾਰੋਬਾਰ

More News

PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

Updated on Wednesday, August 28, 2024 16:39 PM IST


ਅਸਿਸਟੈਂਟ ਟਾਊਨ ਪਲਾਨਰ ਦੀਆਂ ਅਸਾਮੀਆਂ ਲਈ ਇੰਟਰਵਿਊ 9 ਤੇ 10 ਸਤੰਬਰ ਨੂੰ

ਪਟਿਆਲਾ, 28 ਅਗਸਤ, 2024: ਦੇਸ਼ ਕਲਿੱਕ ਬਿਓਰੋ
 
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਅਤੇ ਲੋਕ ਨਿਰਮਾਣ ਵਿਭਾਗ ਵਿੱਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ (ਨਗਰ ਨਿਗਮ) ਦੀਆਂ ਅਸਿਸਟੈਂਟ ਆਰਕੀਟੈਕਟ ਦੀਆਂ 10 ਅਸਾਮੀਆਂ ਅਤੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੇ ਅੰਦਰ 13 ਅਸਾਮੀਆਂ ਦਾ ਨਤੀਜਾ ਪੀ.ਪੀ.ਐਸ.ਸੀ. ਦੀ ਵੈੱਬਸਾਈਟ www.ppsc.gov.in 'ਤੇ ਅੱਪਲੋਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੁੱਲ 296 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਸੀ।
ਚੇਅਰਮੈਨ ਜਤਿੰਦਰ ਸਿੰਘ ਔਲਖ ਨੇ  ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੇ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਸਹਾਇਕ ਟਾਊਨ ਪਲਾਨਰ ਦੀਆਂ 19 ਅਸਾਮੀਆਂ ਲਈ 9 ਅਤੇ 10 ਸਤੰਬਰ ਨੂੰ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਹਾਇਕ ਟਾਊਨ ਪਲਾਨਰ ਦੀ ਅਸਾਮੀ ਲਈ 251 ਉਮੀਦਵਾਰਾਂ ਵਿੱਚੋਂ, 22 ਨੂੰ ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਸਬੰਧੀ ਪੂਰੇ ਵੇਰਵੇ ਪੀ.ਪੀ.ਐਸ.ਸੀ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੇ ਗਏ ਹਨ।
ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ‌ ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ। 
 

ਵੀਡੀਓ

ਹੋਰ
Have something to say? Post your comment
X