Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸਿਹਤ/ਪਰਿਵਾਰ

More News

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

Updated on Thursday, August 29, 2024 15:26 PM IST

ਐਸ.ਐਮ.ਓ. ਵਲੋਂ ਲੋਕਾਂ ਨੂੰ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਦੀ ਅਪੀਲ

ਬੂਥਗੜ੍ਹ, 29 ਅਗਸਤ: ਦੇਸ਼ ਕਲਿੱਕ ਬਿਓਰੋ

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਸਿਹਤ ਟੀਮਾਂ ਉਸ ਜਗ੍ਹਾ ਦੇ ਨੇੜੇ-ਤੇੜੇ ਘਰ-ਘਰ ਜਾ ਕੇ ਜਿਥੇ ਜਾਂਚ ਕਰਦੀਆਂ ਹਨ, ਉਥੇ ਮੱਛਰ-ਮਾਰ ਦਵਾਈ ਦਾ ਛਿੜਕਾਅ ਵੀ ਕਰਵਾਇਆ ਜਾਂਦਾ ਹੈ। ਬੀਤੇ ਦਿਨੀਂ ਓਮੈਕਸ ਸਿਟੀ ਵਿਚ ਡੇਂਗੂ ਦਾ ਕੇਸ ਨਿਕਲਣ ’ਤੇ ਸਿਹਤ ਟੀਮਾਂ ਨੇ ਮਰੀਜ਼ ਦੇ ਘਰ ਜਾ ਕੇ ਫ਼ਰਿੱਜ, ਗਮਲੇ ਅਤੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਅਤੇ ਛੱਤ ਉਪਰ ਸਪਰੇਅ ਵੀ ਕੀਤੀ। ਐਸ.ਐਮ.ਓ. ਨੇ ਦਸਿਆ ਕਿ ਸਬੰਧਤ ਮਰੀਜ਼ ਦੀ ਹਾਲਤ ਹੁਣ ਬਿਲਕੁਲ ਠੀਕ ਹੈ।  
ਉਨ੍ਹਾਂ ਕਿਹਾ ਕਿ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਣ ਦਾ ਸਭ ਤੋਂ ਕਾਰਗਰ ਤਰੀਕਾ ਕਿਤੇ ਵੀ ਪਾਣੀ ਇਕੱਠਾ ਨਾ ਹੋਣ ਦੇਣਾ ਹੈ ਤੇ ਇਸ ਬਾਰੇ ਲੋਕਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
 ਡਾ. ਅਲਕਜੋਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ।ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਕਾਰਜ ਸਿੰਘ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਸਿਹਤ ਵਰਕਰ ਜਤਿੰਦਰ ਸਿੰਘ, ਰਘਬੀਰ ਸਿੰਘ ਤੇ ਹਰਜੀਤ ਸਿੰਘ ਵੀ ਮੌਜੂਦ ਸਨ।

ਡੇਂਗੂ ਬੁਖ਼ਾਰ ਦੇ ਲੱਛਣ
     ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।

ਵੀਡੀਓ

ਹੋਰ
Have something to say? Post your comment
ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

: ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

: ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

: ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

: ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

: ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

: ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

ਬਲੈਡਰ ਕੈਂਸਰ ਕੀ ਹੈ?

: ਬਲੈਡਰ ਕੈਂਸਰ ਕੀ ਹੈ?

ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

: ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

ਮੋਰਿੰਡੇ ‘ਚ ਨਹੀਂ ਘੱਟ ਰਹੇ ਡਾਇਰੀਆ ਦੇ ਮਰੀਜ਼, ਪੰਜ ਹੋਰ ਨਵੇਂ ਮਰੀਜ਼ ਹਸਪਤਾਲ ਦਾਖਲ

: ਮੋਰਿੰਡੇ ‘ਚ ਨਹੀਂ ਘੱਟ ਰਹੇ ਡਾਇਰੀਆ ਦੇ ਮਰੀਜ਼, ਪੰਜ ਹੋਰ ਨਵੇਂ ਮਰੀਜ਼ ਹਸਪਤਾਲ ਦਾਖਲ

X