Hindi English Friday, 20 September 2024 🕑
BREAKING
50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਪੰਜਾਬ

More News

ਐਨ.ਆਈ.ਏ ਵੱਲੋਂ ਛਾਪੇਮਾਰੀਆਂ ਵਿਰੁੱਧ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ

Updated on Sunday, September 01, 2024 20:26 PM IST

ਚੰਡੀਗੜ੍ਹ: 1 ਸਤੰਬਰ 2024, ਦੇਸ਼ ਕਲਿੱਕ ਬਿਓਰੋ 

ਜਮਹੂਰੀ ਅਧਿਕਾਰ ਸਭਾ, ਪੰਜਾਬ ਦੀ ਇਕਾਈ ਚੰਡੀਗੜ੍ਹ-ਮੋਹਾਲੀ ਵੱਲੋਂ ਸੈਕਟਰ 17 ਵਿੱਚ ਰੋਸ ਮੁਜਾਹਰਾ ਕਰਕੇ ਐਨ ਆਈ ਏ ਵੱਲੋਂ ਬੀਤੇ ਦਿਨ ਪੰਜਾਬ, ਹਰਿਆਣਾ, ਯੂਪੀ ਅਤੇ ਦਿੱਲੀ ਵਿੱਚ ਜਮਹੂਰੀ ਕਾਰਕੁਨਾਂ, ਵਕੀਲਾਂ ਅਤੇ ਕਿਸਾਨ ਕਾਰਕੁਨਾਂ ਦੇ ਠਿਕਾਣਿਆਂ ਉੱਪਰ ਕੀਤੀ ਛਾਪੇਮਾਰੀ ਦਾ ਵਿਰੋਧ ਕੀਤਾ ਗਿਆ। ਪ੍ਰਦਰਸ਼ਨ ਵਿੱਚ ਸ਼ਹਿਰ ਦੀਆਂ ਵਿਦਿਆਰਥੀ, ਨੌਜਵਾਨ, ਕਿਸਾਨ, ਜਮਹੂਰੀ ਜਥੇਬੰਦੀਆਂ ਦੇ ਆਗੂਆਂ ਸਮੇਤ ਆਮ ਨਾਗਰਿਕਾਂ, ਮੁਲਾਜ਼ਮਾਂ ਅਤੇ ਬੁੱਧੀਜੀਵੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਐਨ.ਆਈ.ਏ ਕੇਂਦਰ ਸਰਕਾਰ ਦੇ ਇਸ਼ਾਰਿਆਂ 'ਤੇ ਕੰਮ ਕਰਨ ਵਾਲੀ ਇੱਕ ਕੱਠਪੁਤਲੀ ਏਜੰਸੀ ਹੈ। ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਦੇ ਸਮੇਂ ਤੋਂ ਲੈਕੇ ਭਾਜਪਾ ਸਰਕਾਰ ਤੱਕ ਐਨ.ਆਈ.ਏ ਨੂੰ ਲਗਾਤਾਰ ਅੰਨ੍ਹੀਆਂ ਤਾਕਤਾਂ ਦੇਕੇ ਬੇਲਗਾਮ ਬਣਾਇਆ ਗਿਆ ਹੈ। ਇਸ ਕੋਲ ਕਿਸੇ ਸੂਬਾ ਸਰਕਾਰ ਜਾਂ ਪੁਲਸ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਭਰ ਵਿੱਚ ਕਾਰਵਾਈਆਂ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਇਸਦੀ ਵਰਤੋਂ ਵੀ ਲਗਾਤਾਰ ਯੂਏਪੀਏ ਵਰਗੇ ਝੂਠੇ ਪਰਚੇ ਪਾਕੇ ਬਿਨਾਂ ਕਿਸੇ ਅਪੀਲ, ਦਲੀਲ ਤੇ ਵਕੀਲ ਤੋਂ ਸਾਲਾਂ ਬੱਧੀ ਲੋਕ ਪੱਖੀ ਬੁੱਧੀਜੀਵੀਆਂ ਅਤੇ ਸਮਾਜਕ ਕਾਰਕੁਨਾਂ ਨੂੰ ਜੇਲ੍ਹਾਂ ਵਿੱਚ ਸੁੱਟਣ ਲਈ ਵਰਤਿਆ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਮੋਹਾਲੀ ਵਿਖੇ ਐਡਵੋਕੇਟ ਮਨਦੀਪ, ਐਡਵੋਕੇਟ ਅਜੇ ਕੁਮਾਰ ਅਤੇ ਰਾਮਪੁਰਾ ਵਿਖੇ ਬੀਕੇਯੂ (ਕ੍ਰਾਂਤੀਕਾਰੀ) ਦੀ ਜਨਰਲ ਸਕੱਤਰ ਸੁਖਵਿੰਦਰ ਕੌਰ ਉੱਪਰ ਛਾਪੇਮਾਰੀ ਵੀ ਇਸੇ ਤਰਾਂ ਯੂਪੀ ਵਿੱਚ ਇੱਕ ਸਾਲ ਪੁਰਾਣੀ ਅਤੇ ਸਾਜਿਸ਼ੀ ਐਫ.ਆਈ.ਆਰ ਵਿੱਚ ਇਹਨਾਂ ਕਾਰਕੁਨਾਂ ਨੂੰ ਅੱਤਵਾਦੀ ਕਾਰਵਾਈਆਂ ਵਿੱਚ ਨਾਮਜ਼ਦ ਕਰਨ ਲਈ ਕੀਤਾ ਗਿਆ ਹੈ। ਐਡਵੋਕੇਟ ਅਜੇ ਕੁਮਾਰ ਨੂੰ ਗ੍ਰਿਫਤਾਰ ਕਰਕੇ ਯੂਪੀ ਲਜਾਇਆ ਗਿਆ ਹੈ।

ਐਡਵੋਕੇਟ ਮਨਦੀਪ ਜਮਹੂਰੀ ਅਧਿਕਾਰ ਸਭਾ ਦੀ ਇਕਾਈ ਦੇ ਪ੍ਰਧਾਨ ਹਨ ਅਤੇ ਉਹਨਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਸਥਾਰ ਵਿੱਚ ਦੱਸਿਆ ਕਿ ਕਿਵੇਂ ਉਹਨਾਂ ਉੱਪਰ ਹੋਈ ਛਾਪੇਮਾਰੀ ਦੌਰਾਨ ਉਹਨਾਂ ਦੇ ਅਧਿਕਾਰ ਦੀ ਵੀ ਵਰਤੋਂ ਨਹੀਂ ਕਰਨ ਦਿੱਤੀ। ਉਹਨਾਂ ਦੇ ਨਾਨੇ, ਦਾਦੇ ਅਤੇ ਪਿਤਾ ਨੂੰ ਵੀ ਅਜ਼ਾਦੀ ਦੀਆਂ ਲੜਾਈਆਂ ਅਤੇ ਹੱਕਾਂ ਦੀਆਂ ਲੜੀਆਂ ਵਿੱਚ ਜੇਲ੍ਹਾਂ ਕੱਟਣੀਆਂ ਪਈਆਂ। ਖੁਦ ਮਨਦੀਪ ਨੂੰ ਵੀ ਜਮਹੂਰੀ ਜੱਥੇਬੰਦੀਆਂ ਵਿੱਚ ਕੰਮ ਕਰਦੇ ਹੋਏ ਪਹਿਲਾਂ ਵੀ ਝੂਠੇ ਪਰਚੇ ਵਿੱਚ ਫਸਾਉਣ ਦੀ ਸਾਜ਼ਿਸ਼ ਕੀਤੀ ਗਈ ਜਿਸ ਵਿਚੋਂ ਹਲੁਹ ਬਰੀ ਹੋ ਚੁੱਕੇ ਹਨ। ਹੁਣ ਵੀ ਉਹ ਲਗਾਤਾਰ ਸਰਗਰਮ ਹਨ ਅਤੇ ਬਤੌਰ ਵਕੀਲ ਐਨ.ਆਈ.ਏ ਵਿਰੁੱਧ ਵੀ ਕੇਸ ਲੜ ਰਹੇ ਹਨ। ਇਹ ਸਾਰੀ ਕੋਸ਼ਿਸ਼ ਸਰਕਾਰ ਵੱਲੋਂ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਅਤੇ ਹੋਰਾਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਇਸ ਛਾਪੇਮਾਰੀ ਵਿੱਚ ਪੰਜਾਬ ਦੀ ਆਪ ਪਾਰਟੀ ਦੀ ਮਾਨ ਸਰਕਾਰ ਦੇ ਪ੍ਰਸ਼ਾਸਨ ਨੇ ਵੀ ਕੇਂਦਰੀ ਏਜੰਸੀ ਦਾ ਪੂਰਾ ਸਾਥ ਦਿੱਤਾ ਜਦਕਿ ਐਨ.ਆਈ.ਏ ਦੀਆਂ ਤਾਕਤਾਂ ਅਤੇ ਕਾਰਵਾਈਆਂ ਸੂਬਿਆਂ ਦੇ ਅਧਿਕਾਰਾਂ ਦੀ ਵੀ ਉਲੰਘਣਾ ਹਨ।

ਸਭਾ ਦੇ ਸੱਕਤਰ ਮਨਪ੍ਰੀਤ ਜੱਸ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਹਰ ਉਸ ਤਾਕਤ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਹਕੂਮਤ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਦੀ ਹੈ ਜਾਂ ਜਿਹੜੀ ਲੋਕ ਹਿਤਾਂ ਤੇ ਹੱਕਾਂ ਲਈ ਅਤੇ ਇਸ ਗ਼ੈਰ-ਜਮਹੂਰੀ, ਤਾਨਾਸ਼ਾਹ ਰਾਜ ਨੂੰ ਬਦਲਣ ਲਈ ਯਤਨਸ਼ੀਲ ਹੈ। ਜਮਹੂਰੀ ਵਿਰੋਧ ਨੂੰ ਦਹਿਸ਼ਤਜ਼ਦਾ ਕਰਨ ਅਤੇ ਲੋਕਪੱਖੀ ਜਮਹੂਰੀ ਆਵਾਜ਼ਾਂ ਨੂੰ ਕੁਚਲਣ ਲਈ ਐੱਨਆਈਏ ਨੂੰ ਹਥਿਆਰ ਬਣਾਇਆ ਗਿਆ ਹੈ। ਇਸ ਤਾਨਾਸ਼ਾਹ ਕਾਰਵਾਈ ਦਾ ਗੰਭੀਰ ਨੋਟਿਸ ਲੈਣਾ ਜ਼ਰੂਰੀ ਹੈ।

ਅਸੀਂ ਮੰਗ ਕਰਦੇ ਹਾਂ ਕਿ ਲੋਕਪੱਖੀ ਬੁੱਧੀਜੀਵੀਆਂ,ਕਿਸਾਨ ਆਗੂਆਂ,ਵਕੀਲਾਂ ਅਤੇ ਜਮਹੂਰੀ ਕਾਰਕੁੰਨਾਂ ਵਿਰੁੱਧ ਐੱਨਆਈਏ ਨੂੰ ਹਥਿਆਰ ਬਣਾ ਕੇ ਵਰਤਣਾ ਬੰਦ ਕੀਤਾ ਜਾਵੇ। ਨਾਗਰਿਕਾਂ ਦੇ ਸੰਘਰਸ਼ ਕਰਨ ਅਤੇ ਸੱਤਾ ਦੀਆਂ ਨੀਤੀਆਂ ਵਿਰੁੱਧ ਆਵਾਜ਼ ਉਠਾਉਣ ਅਤੇ ਆਪਣੇ ਹਿਤਾਂ ਤੇ ਹੱਕਾਂ ਲਈ ਲੜਨ ਦੇ ਜਮਹੂਰੀ ਅਧਿਕਾਰ ਉੱਪਰ ਹਮਲੇ ਬੰਦ ਕੀਤੇ ਜਾਣ।

ਬੁਲਾਰਿਆਂ ਵਜੋਂ ਪ੍ਰੋਫ. ਮਨਜੀਤ, ਡਾ. ਜਗਦੀਸ਼, ਐੱਸ.ਐੱਫ.ਐੱਸ ਤੋਂ ਸੰਦੀਪ, ਲਲਕਾਰ ਤੋਂ ਮਾਨਵ, ਬੀਕੇਯੂ ਡਕੌਂਦਾ ਤੋਂ ਪਰਦੀਪ, ਬੀਕੇਯੂ ਟਿਕੈਤ ਤੋਂ ਕੁਲਦੀਪ ਕੁੰਡੂ, ਵਰਗ ਚੇਤਨਾ ਤੋਂ ਯਸ਼ਪਾਲ ਅਤੇ ਓਬੀਸੀ ਫੈਡਰੇਸ਼ਨ ਤੋਂ ਬਲਵਿੰਦਰ ਸਿੰਘ ਮੁਲਤਾਨੀ ਨੇ ਸੰਬੋਧਨ ਕੀਤਾ ਅਤੇ ਐਨ.ਆਈ.ਏ ਦੀਆਂ ਕਾਰਵਾਈਆਂ ਵਿਰੁੱਧ ਜਨਤਕ ਲਾਮਬੰਦੀ ਦਾ ਸੱਦਾ ਦਿੱਤਾ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

: ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਖੁੱਡੀਆਂ

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

: ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

: 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

: ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

: ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

: ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ 'ਤੇ ਗੋਲੀਬਾਰੀ

 ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

: ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

X