ਅਬੋਹਰ, 3 ਸਤੰਬਰ, ਦੇਸ਼ ਕਲਿੱਕ ਬਿਓਰੋ :
ਬੀਤੀ ਰਾਤ ਨੂੰ ਡਿਊਟੀ ਦੌਰਾਨ ਅਬੋਹਰ ਏਅਰਫੋਰਸ ਸਟੇਸ਼ਨ ਉਤੇ ਤੈਨਾਤ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਮੁਤਾਬਕ ਬੀਤੇ ਰਾਤ ਕਰੀਬ 2 ਵਜੇ ਏਅਰ ਫੋਰਸ ਸਟੇਸ਼ਨ ਤੋਂ ਫੋਨ ਆਇਆ ਕਿ ਸਾਰਜੈਂਟ ਸੰਜੀਤ ਕੁਮਾਰ ਸਿੰਘ ਦੀ ਡਿਊਟੀ ਦੌਰਾਨ ਸਰਵਿਸ ਰਾਈਫਲ ਤੋਂ ਗੋਲੀ ਲੱਗਣ ਕਾਰਨ ਅਚਾਨਕ ਮੌਤ ਹੋ ਗਈ। ਪੁਲਿਸ ਜਾਣਕਾਰੀ ਮਿਲਿਆਂ ਹੀ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ।
ਮ੍ਰਿਤਕ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਹੈ। ਹੁਣ ਉਹ ਅਬੋਹਰ ਦੇ ਪ੍ਰਿਆ ਐਨਕਲੇਵ ਵਿਖੇ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ।