Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਰੁਜ਼ਗਾਰ/ਕਾਰੋਬਾਰ

More News

ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

Updated on Wednesday, September 04, 2024 18:18 PM IST

 ਪਟਿਆਲਾ, 4 ਸਤੰਬਰ: ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 5 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਬੈਂਕ ’ਚ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
   ਇਸ ਸਬੰਧੀ ਜਾਣਕਾਰੀ ਦਿੰਦਿਆਂ  ਰੋਜ਼ਗਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਕਸਿਸ ਬੈਂਕ  ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀਆਂ ਲਈ ਚਾਹਵਾਨ ਅਤੇ ਯੋਗ ਉਮੀਦਵਾਰਾਂ (ਲੜਕੇ ਅਤੇ ਲੜਕੀਆਂ) ਦੀ ਮੰਗ ਕੀਤੀ ਗਈ ਹੈ, ਜਿਸ ਵੀ ਉਮੀਦਵਾਰ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਪਾਸ ਹੋਵੇ, ਅਤੇ ਉਮਰ 18-28 ਸਾਲ ਹੋਵੇ, ਉਹ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
  ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 5 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਵੀਡੀਓ

ਹੋਰ
Have something to say? Post your comment
X