ਚੰਡੀਗੜ੍ਹ: 5 ਸਤੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਮੰਤਰੀ ਮੰਡਲ ਦੀ ਅੱਜ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਮਹਿੰਗਾ ਹੋ ਗਿਆ ਹੈ।ਪੰਜਾਬ ਸਰਕਾਰ ਨੇ ਪੈਟਰੋਲ ‘ਤੇ 61 ਪੈਸੇ ਤੇ ਡੀਜ਼ਲ ‘ਤੇ 92 ਪੈਸੇ ਵੈਟ ਵਧਾ ਦਿੱਤਾ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਕੈਨੇਡਾ ‘ਚ ਖਾਲਿਸਤਾਨੀਆਂ ਨੇ ਛੱਡਿਆ ਟਰੂਡੋ ਦਾ ਸਾਥ, ਸਰਕਾਰ ਡਿੱਗਣ ਦੇ ਆਸਾਰ
ਚੀਮਾ ਨੇ ਕਿਹਾ ਕਿ ਵੈਟ ਵਧਣ ਨਾਲ ਡੀਜ਼ਲ 'ਤੇ 395 ਕਰੋੜ ਰੁਪਏ ਅਤੇ ਪੈਟਰੋਲ 'ਤੇ 150 ਕਰੋੜ ਰੁਪਏ ਦੀ ਆਮਦਨ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਪੰਜਾਬ ਵਿਚ ਹਿਮਾਚਲ, ਰਾਜਸਥਾਨ ਅਤੇ ਹਰਿਆਣਾ ਨਾਲੋਂ ਘੱਟ ਹੈ। ਉਨ੍ਹਾਂ ਇਹ ਵੀ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦਾ ਫੈਸਲਾ ਉਸੇ ਤਰ੍ਹਾਂ ਲਾਗੂ ਰਹੇਗਾ।