Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਸਿਹਤ/ਪਰਿਵਾਰ

More News

ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

Updated on Friday, September 06, 2024 16:36 PM IST

 
ਮੋਰਿੰਡਾ 6 ਸਤੰਬਰ ( ਭਟੋਆ)
ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਜੀ ਦੇ ਹੁਕਮਾਂ ਅਤੇ ਡਾ.ਤਰਸੇਮ ਸਿੰਘ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ  ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਦੇ ਘਰਾਂ ਵਿੱਚ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ ਅਤੇ ਮੌਕੇ ਤੇ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਡੇਂਗੂ ਨਾ ਹੋਵੇ ਇਸ ਲਈ ਡੇਂਗੂ ਤੋਂ ਬਚਾ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਜਿਵੇਂ ਕਿ ਬੀਤੇ ਦਿਨੀ ਭਾਰੀ ਬਰਸਾਤ ਕਾਰਨ ਕਈ ਥਾਂਵਾ ਤੇ ਪਾਣੀ ਇਕੱਠਾ ਹੋ ਗਿਆ ਹੈ,ਜਿਥੇ ਮੱਛਰ ਦਾ ਲਾਰਵਾ ਪਨਪਦਾ ਹੈ।ਇਸ ਲਈ ਅਜਿਹੀ ਥਾਂਵਾ ਤੇ ਲਾਰਵੇਸਾਈਡ ਦਵਾਈ ਦਾ ਸਪਰੇਅ ਜਾ ਉਸ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋਵੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕੱਰਵਾਰ ਡਰਾਈ ਡੇਅ ਦੇ ਤੌਰ ਤੇ ਮਨਾਇਆ ਜਾਂਦਾ ਹੈ ਇਸ ਲਈ ਸਾਨੂੰ ਆਪਣੇ ਘਰਾਂ ਵਿੱਚ ਪਏ ਕੂਲਰਾਂ,ਫਰਿਜਾਂ ਦੀਆਂ ਟ੍ਰੇਆਂ,ਗਮਲਿਆਂ ਆਦਿ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ ਤਾਂ ਜੋ ਮੱਛਰ ਪੈਦਾ ਨਾ ਹੋਵੇ।ਇਸ ਮੌਕੇ ਤੇ ਲਖਮਿੰਦਰ ਸਿੰਘ ਹੈਲਥ ਵਰਕਰ ਨੇ ਕਿਹਾ ਕਿ ਜੇਕਰ ਕਿਸੀ ਵਿਅਕਤੀ ਨੂੰ ਤੇਜ ਸਿਰ ਦਰਦ ਤੇ ਤੇਜ਼ ਬੁਖਾਰ ਹੋਵੇ,ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ ਹੋਵੇ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਜੀ ਕੱਚਾ ਹੋਣਾ ਅਤੇ ਉਲਟੀਆਂ ਲੱਗਣਾ।ਹਾਲਤ ਖਰਾਬ ਹੋਣ ਤੇ ਨੱਕ,ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਇਹ ਡੇਂਗੂ ਦੇ ਲੱਛਣ ਹੋ ਸਕਦੇ ਹਨ।ਇਸ ਲਈ ਸਰਕਾਰੀ ਹਸਪਤਾਲ ਵਿੱਚ ਜਾ ਕੇ ਡਾਕਟਰ ਤੋਂ ਆਪਣਾ ਮੁਆਇਨਾ ਕਰਵਾ ਕੇ ਟੈਸਟ ਕਰਵਾਉਣਾ ਚਾਹੀਦਾ ਹੈ।ਡੇਂਗੂ ਬੁਖਾਰ ਵਿੱਚ ਆਪਣੀ ਮਰਜੀ ਨਾਲ ਦਵਾਈਆਂ ਦਾ ਇਸਤੇਮਾਲ ਨਾ ਕੀਤਾ ਜਾਵੇ ਅਤੇ ਬੁਖਾਰ ਹੋਣ ਤੇ ਪੈਰਾਸਿਟਾਮੋਲ ਗੋਲੀ ਦੀ ਵਰਤੋਂ ਕੀਤੀ ਜਾਵੇ ਅਤੇ ਡਾਕਟਰੀ ਮੁਆਇਨਾ ਜਰੂਰ ਕਰਵਾਉਣਾ ਚਾਹੀਦਾ ਹੈ।ਇਸ ਮੌਕੇ ਤੇ ਸਮੂਹ ਮਲਟੀਪਰਪਜ਼ ਹੈਲਥ ਵਰਕਰਜ਼ ਹਾਜਰ ਸਨ।

ਵੀਡੀਓ

ਹੋਰ
Have something to say? Post your comment
ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

: ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

: ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

: ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

: ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

: ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

ਬਲੈਡਰ ਕੈਂਸਰ ਕੀ ਹੈ?

: ਬਲੈਡਰ ਕੈਂਸਰ ਕੀ ਹੈ?

ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

: ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

: ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਮੋਰਿੰਡੇ ‘ਚ ਨਹੀਂ ਘੱਟ ਰਹੇ ਡਾਇਰੀਆ ਦੇ ਮਰੀਜ਼, ਪੰਜ ਹੋਰ ਨਵੇਂ ਮਰੀਜ਼ ਹਸਪਤਾਲ ਦਾਖਲ

: ਮੋਰਿੰਡੇ ‘ਚ ਨਹੀਂ ਘੱਟ ਰਹੇ ਡਾਇਰੀਆ ਦੇ ਮਰੀਜ਼, ਪੰਜ ਹੋਰ ਨਵੇਂ ਮਰੀਜ਼ ਹਸਪਤਾਲ ਦਾਖਲ

X