Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ

More News

ਮੁੱਖ ਸਕੱਤਰ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੜ੍ਹਾਈ ਵੱਲ ਮਜ਼ਬੂਤੀ ਨਾਲ ਧਿਆਨ ਦੇਣ 'ਤੇ ਜ਼ੋਰ

Updated on Saturday, September 07, 2024 18:14 PM IST

 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਲੈਲਾ 'ਚ ਕਾਮਰਸ ਸਟਰੀਮ ਦੀ ਸ਼ੁਰੂਆਤ ਕਰਵਾਈ

ਪਟਿਆਲਾ, 7 ਸਤੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਹੈ ਕਿ ਪੜ੍ਹਾਈ ਹੀ ਇੱਕ ਮਾਤਰ ਅਜਿਹਾ ਸਾਧਨ ਹੈ, ਜੋ ਪਿੰਡ-ਸ਼ਹਿਰ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤਮ ਕਰ ਸਕਦਾ ਹੈ। ਮੁੱਖ ਸਕੱਤਰ ਅੱਜ ਆਪਣੇ ਜੱਦੀ ਪਿੰਡ ਚਲੈਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਪਣੇ ਪਿਤਾ ਜੀ ਸਵਰਗੀ ਪ੍ਰੋ. ਬੀ.ਸੀ. ਵਰਮਾ ਦੀ ਨਿੱਘੀ ਯਾਦ ਵਿੱਚ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਨਵਦੀਪ ਵਰਮਾ ਤੇ ਸਪੁੱਤਰ ਆਯਾਨ ਵਰਮਾ ਵੀ ਮੌਜੂਦ ਸਨ। ਮੁੱਖ ਸਕੱਤਰ ਨੇ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਲਈ ਕਾਮਰਸ ਸਟਰੀਮ ਦੀ ਸ਼ੁਰੂਆਤ ਵੀ ਕਰਵਾਈ।

ਇਹ ਵੀ ਪੜ੍ਹੋ : ਚਲਦੇ ਪ੍ਰੋਗਰਾਮ ’ਚ ਪੰਜਾਬੀ ਗਾਇਕ ਦੇ ਮਾਰੀ ਜੁੱਤੀ

ਵਿਦਿਆਰਥੀਆਂ ਨਾਲ ਰੂ-ਬ-ਰੂ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਵਿੱਦਿਆ ਦੀ ਅਹਿਮੀਅਤ ਬਾਰੇ ਆਪਣੇ ਪਰਿਵਾਰ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਵਿੱਦਿਆ ਕਰਕੇ ਹੀ ਇੱਕ ਪਰਿਵਾਰ ਦੀਆਂ ਦੋ ਪੀੜ੍ਹੀਆਂ ਵਿੱਚ ਵੱਡੀ ਤਬਦੀਲੀ ਆਈ ਹੈ। ਸ੍ਰੀ ਵਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਪੜ੍ਹਾਈ ਵੱਲ ਵੱਧ ਤੋਂ ਵੱਧ ਧਿਆਨ ਦੇਣ ਤਾਂ ਕੋਈ ਵੀ ਵਿਦਿਆਰਥੀ ਪਿੰਡ ਚਲੈਲਾ ਤੋਂ ਚੱਲਕੇ ਤੇ ਵੱਡੀਆਂ ਪੁਲਾਂਘਾ ਮਾਰਕੇ ਕਿਸੇ ਵੀ ਉਚ ਅਹੁਦੇ ਤੱਕ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਤੁਹਾਡੀ ਪਹੁੰਚ ਦੀ ਕੋਈ ਸੀਮਾ ਨਹੀਂ ਹੋਵੇਗੀ ਅਤੇ ਤੁਹਾਡੀ ਕੀਤੀ ਮਿਹਨਤ ਉਪਰ ਰੱਬ ਵੀ ਜਰੂਰ ਆਪਣੀ ਬਖ਼ਸ਼ਿਸ਼ ਕਰੇਗਾ।

ਸ੍ਰੀ ਵਰਮਾ ਨੇ ਆਪਣੇ ਪਰਿਵਾਰਕ ਪਿਛੋਕੜ ਦੀ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਦਾਦਾ ਜੀ ਪਟਵਾਰੀ ਸਨ ਤੇ ਉਹ ਕਾਨੂੰਗੋ ਬਣੇ, ਪਿਤਾ ਪ੍ਰੋ. ਬੀ.ਸੀ. ਵਰਮਾ ਪਿੰਡ ਦੇ ਸਕੂਲ 'ਚ ਪੰਜਵੀਂ ਤੱਕ ਪੜ੍ਹਕੇ ਅਗਲੇਰੀ ਪੜ੍ਹਾਈ ਪਟਿਆਲਾ ਤੋਂ ਕਰਕੇ ਕੈਮਿਸਟਰੀ ਦੇ ਪ੍ਰੋਫੈਸਰ ਬਣੇ ਤੇ ਫੇਰ ਕਾਲਜ ਪ੍ਰਿੰਸੀਪਲ ਵੀ ਬਣੇ ਤੇ ਉਨ੍ਹਾਂ ਦੇ ਮਾਤਾ ਜੀ ਵੀ ਅੰਗਰੇਜੀ ਦੇ ਅਧਿਆਪਕ ਤੇ ਪ੍ਰਿੰਸੀਪਲ ਬਣੇ। ਸ੍ਰੀ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਦੀ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੀ ਸੋਚ ਸਦਕਾ ਅਤੇ ਪਰਮਾਤਮਾ ਦੀ ਕਿਰਪਾ ਨਾਲ ਉਹ ਉੱਚ ਵਿੱਦਿਆ ਹਾਸਲ ਕਰਕੇ ਅੱਜ ਮੁੱਖ ਸਕੱਤਰ ਦੇ ਅਹੁਦੇ 'ਤੇ ਪੁੱਜੇ ਹਨ।

ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਪ੍ਰੋ. ਬੀ.ਸੀ. ਵਰਮਾ ਚਲੈਲਾ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੀ ਸਮਰੱਥਾ ਮੁਤਾਬਕ ਵਰਦੀਆਂ ਤੇ ਹੋਰ ਵਸਤਾਂ ਦਿੰਦੇ ਰਹਿੰਦੇ ਸਨ। ਹੁਣ ਉਨ੍ਹਾਂ ਨੇ ਉਸੇ ਰਵਾਇਤ ਨੂੰ ਅੱਗੇ ਤੋਰਦਿਆਂ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਲੋੜਵੰਦ ਵਿਦਿਆਰਥੀਆਂ ਲਈ ਵਰਦੀਆਂ, ਬੈਗ ਤੇ ਪੁਸਤਕਾਂ ਦੇਣ ਦਾ ਯਤਨ ਕੀਤਾ ਹੈ। ਮੁੱਖ ਸਕੱਤਰ ਨੇ ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਤੇ ਪ੍ਰੋਗਰਾਮ ਦੀ ਤਿਆਰੀ ਲਈ ਅਧਿਆਪਕਾਂ ਨੂੰ ਵਿਸ਼ੇਸ਼ ਸਾਬਾਸ਼ੀ ਵੀ ਦਿੱਤੀ।

ਆਪਣੇ ਪਿੰਡ ਦੇ ਵਿਕਾਸ ਲਈ ਹਰ ਤਰ੍ਹਾਂ ਦੀ ਸੰਭਵ ਕੋਸ਼ਿਸ਼ ਕਰਨ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਪਿੰਡ ਵਾਸੀਆਂ ਦੀ ਮੰਗ 'ਤੇ ਪਿੰਡ ਦੇ ਸਟੇਡੀਅਮ ਅਤੇ ਲਾਇਬ੍ਰੇਰੀ ਲਈ ਡਿਪਟੀ ਕਮਿਸ਼ਨਰ ਨੂੰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ, ਇਸ ਲਈ ਰਾਜ ਦੇ ਪਿੰਡਾਂ 'ਚ ਸਟੇਡੀਅਮ ਅਤੇ ਲਾਇਬ੍ਰੇਰੀਆਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ। ਮੁੱਖ ਸਕੱਤਰ ਨੇ ਆਪਣੇ ਪਰਿਵਾਰ ਨਾਲ ਆਪਣੀ ਜੱਦੀ ਹਵੇਲੀ ਵੀ ਦੇਖੀ ਅਤੇ ਭਾਵੁਕਤਾ ਨਾਲ ਪੁਰਾਣੀਆਂ ਯਾਦਾਂ ਤਾਜਾ ਕਰਦਿਆਂ ਪਿੰਡ ਦੇ ਬਜ਼ੁਰਗਾਂ ਦਾ ਅਸ਼ੀਰਵਾਦ ਵੀ ਲਿਆ। ਪਿੰਡ ਵਾਸੀਆਂ, ਪੰਚਾਇਤ, ਸਕੂਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਸਕੱਤਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸ.ਐਸ.ਪੀ. ਡਾ. ਨਾਨਕ ਸਿੰਘ, ਐਸ.ਪੀ. ਸਰਫ਼ਰਾਜ ਆਲਮ, ਏ.ਡੀ.ਸੀ. (ਜ) ਕੰਚਨ, ਐਸ.ਡੀ.ਐਮ. ਅਰਵਿੰਦ ਕੁਮਾਰ, ਸਕੂਲ ਦੇ ਪ੍ਰਿੰਸੀਪਲ ਕਰਮਜੀਤ ਸਿੰਘ, ਸੰਜੀਵ ਪੁਰੀ, ਪਿੰਡ ਵਾਸੀ ਰਾਮ ਸਿੰਘ, ਜਸਵਿੰਦਰ ਸਿੰਘ, ਜਗਮੋਹਨ ਮਲਿਕ, ਗੁਰਮੁੱਖ ਸਿੰਘ, ਜਸਵਿੰਦਰ ਸਿੰਘ, ਬਲਬੀਰ ਸਿੰਘ, ਗੁਰਪ੍ਰੀਤ ਸਿੰਘ, ਟਵਿੰਕਲ, ਅਵਤਾਰ ਸਿੰਘ, ਉਗਰ ਸਿੰਘ, ਦੀਪਕ ਕੁਮਾਰ ਅਤੇ ਹੋਰ ਪਿੰਡ ਵਾਸੀਆਂ ਤੋਂ ਇਲਾਵਾ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਵੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

: ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

: ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

: ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

: NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

: ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

: ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

: ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

: ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

 ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

: ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

: ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

X