Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ

More News

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

Updated on Saturday, September 07, 2024 19:39 PM IST

ਨੈਬੁਲਾ ਗਰੁੱਪ ਫੂਡ ਪ੍ਰੋਸੈਸਿੰਗ ਅਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੀ ਰੀਸਾਈਕਲਿੰਗ ਵਿੱਚ ਨਿਵੇਸ਼ ਕਰਨ ਲਈ ਵੀ ਸਹਿਮਤ
 
 ਬੁੱਢੇ ਨਾਲੇ ਦੀ ਸਫਾਈ ਲਈ ਵੀ ਕੰਪਨੀ ਦੇਵੇਗੀ ਮੁਹਾਰਤ
 
ਚੰਡੀਗੜ੍ਹ, 7 ਸਤੰਬਰ: ਦੇਸ਼ ਕਲਿੱਕ ਬਿਓਰੋ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ।

ਗਰੁੱਪ ਦੇ ਪ੍ਰਧਾਨ ਅਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ ਜਾਤੀ ਦੇ ਫਲਾਂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ।  ਉਨ੍ਹਾਂ ਕਿਹਾ ਕਿ ਕੰਪਨੀ ਓਜ਼ੋਨ ਤਕਨੀਕ ਦੀ ਮਦਦ ਨਾਲ ਖਰਾਬ ਹੋਣ ਵਾਲੀਆਂ ਅਤੇ ਤਾਜ਼ੀਆਂ ਵਸਤਾਂ ਦੀ ਸ਼ੈਲਫ ਲਾਈਫ ਵਧਾ ਕੇ ਉਨ੍ਹਾਂ ਨੂੰ ਬਰਾਮਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਮਾਰਕਫੈੱਡ ਅਤੇ ਪੰਜਾਬ ਐਗਰੋ ਨਾਲ ਸਾਂਝ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਕੰਪਨੀ ਵੱਲੋਂ ਦੋਰਾਹਾ ਨੇੜੇ ਪਲਾਂਟ ਲਗਾਇਆ ਜਾਵੇਗਾ ਜਿਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਵੀ ਮਿਲਣਗੀਆਂ। 

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਪਨੀ ਲੁਧਿਆਣਾ ਦੇ ਬੁੱਢੇ ਨਾਲੇ ਨੂੰ ਨਵੀਨਤਮ ਤਕਨੀਕ ਨਾਲ ਸਾਫ਼ ਕਰਨ ਲਈ ਆਪਣੀ ਮੁਹਾਰਤ ਦੀ ਵਰਤੋਂ ਕਰੇਗੀ। ਉਨ੍ਹਾਂ ਕਿਹਾ ਕਿ ਕੰਪਨੀ ਭਾਰਤੀ ਮੂਲ ਦੇ ਭੰਡਾਰਾਂ 'ਤੇ ਕੈਂਸਰ ਪੈਦਾ ਕਰਨ ਵਾਲੀਆਂ ਅਸ਼ੁੱਧੀਆਂ ਨੂੰ ਦੂਰ ਕਰੇਗੀ ਅਤੇ ਇਸ ਤੋਂ ਇਲਾਵਾ ਨੈਨੋ ਪੱਧਰ 'ਤੇ ਨੈਬੁਲਾ ਓਜ਼ੋਨੇਸ਼ਨ ਦੀ ਮਦਦ ਨਾਲ ਕੈਂਸਰ ਪੈਦਾ ਕਰਨ ਵਾਲੇ ਸਾਰੇ ਤੱਤਾਂ ਨੂੰ ਸਫਲਤਾਪੂਰਵਕ ਦੂਰ ਕਰਨ ਦਾ ਵੀ ਪ੍ਰਸਤਾਵ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੇ ਟੀ.ਡੀ.ਐਸ. ਦੇ ਪੱਧਰ ਨੂੰ 100 ਤੋਂ ਘੱਟ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਇਹ ਪਾਣੀ ਪੀਣ ਦੇ ਯੋਗ ਹੋ ਸਕੇ।

ਮੁੱਖ ਮੰਤਰੀ ਦੇ ਯਤਨਾਂ ਸਦਕਾ ਕੰਪਨੀ, ਪਲਾਸਟਿਕ ਦੇ ਕੂੜੇ ਖਾਸ ਕਰਕੇ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਲਈ ਸੂਬੇ ਵਿੱਚ ਪਲਾਂਟ ਸਥਾਪਤ ਕਰਨ ਲਈ ਵੀ ਸਹਿਮਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਪਲਾਸਟਿਕ ਦੇ ਕੂੜੇ ਦੀ ਸਮੱਸਿਆ ਹੱਲ ਹੋਵੇਗੀ, ਉਥੇ ਹੀ ਸਾਫ਼-ਸੁਥਰੇ ਅਤੇ ਹਰੇ-ਭਰੇ ਵਾਤਾਵਰਣ ਦੀ ਸਿਰਜਣਾ ਨੂੰ ਵੀ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਪੰਜਾਬ ਨੂੰ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ਕਾਂ ਦੀ ਭਲਾਈ ਲਈ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗਿਕ ਪੱਖੀ ਨੀਤੀ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਕੈਨੇਡੀਅਨ ਕੰਪਨੀ ਲਈ ਵੀ ਸੂਬੇ ਵਿੱਚ ਨਿਵੇਸ਼ ਕਰਨਾ ਵਧੇਰੇ ਲਾਹੇਵੰਦ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਸੂਬੇ ਵਿੱਚ ਭਾਈਚਾਰਕ ਸਾਂਝ ਵਾਲਾ ਅਤੇ ਸੁਖਾਵਾਂ ਮਾਹੌਲ ਹੈ, ਜੋ ਪੰਜਾਬ ਦੇ ਸਰਬਪੱਖੀ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਵੀਡੀਓ

ਹੋਰ
Have something to say? Post your comment
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

: ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

: ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

: ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

: NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

: ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

: ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

: ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

: ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

 ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

: ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

: ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

X