Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ

More News

ਫਿਰੋਜ਼ਪੁਰ ਤੀਹਰਾ ਕਤਲ ਕਾਂਡ : ਪੁਲਿਸ ਨੇ ਛੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ

Updated on Saturday, September 07, 2024 20:37 PM IST

ਗ੍ਰਿਫਤਾਰ ਕੀਤੇ ਛੇ ਸ਼ੂਟਰ ਭਗੌੜੇ ਆਸ਼ੀਸ਼ ਚੋਪੜਾ ਦੇ ਨੇੜਲੇ ਸਾਥੀ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਫਿਰੋਜ਼ਪੁਰ, 7 ਸਤੰਬਰ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਸ ਨਾਲ ਸਾਂਝੀ ਕਾਰਵਾਈ ਤਹਿਤ ਫਿਰੋਜ਼ਪੁਰ ਤੀਹਰੇ ਕਤਲ ਕੇਸ ਵਿੱਚ ਸ਼ਾਮਲ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਗ੍ਰਿਫਤਾਰ ਕਰਕੇ, ਇਸ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਲਈ ਹੈ।

ਇਹ ਵੀ ਪੜ੍ਹੋ : ਰੇਲਵੇ ਫਾਟਕ ਟੁੱਟ ਕੇ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ, ਵੱਡਾ ਹਾਦਸਾ ਟਲਿਆ

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਵਾਸੀ ਚੋਹਲਾ ਸਾਹਿਬ, ਤਰਨਤਾਰਨ; ਪਿ੍ਰੰਸ ਵਾਸੀ ਪਿੰਡ ਕੁੰਡੇ,ਫਿਰੋਜ਼ਪੁਰ; ਰਵਿੰਦਰ ਸਿੰਘ ਉਰਫ ਰਵੀ ਉਰਫ ਸੁੱਖੂ, ਸੁਖਚੈਨ ਸਿੰਘ, ਅਕਸ਼ੈ ਉਰਫ ਬਗੀਚਾ ਅਤੇ ਰਾਜਬੀਰ ਸਿੰਘ ਉਰਫ ਦਲੇਰ ਸਿੰਘ ਸਾਰੇ ਵਾਸੀ ਬਸਤੀ ਬਾਗ ਵਾਲੀ ਫਿਰੋਜ਼ਪੁਰ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਅਪਰਾਧਿਕ ਪਿਛੋਕੜ ਵਾਲੇ ਹਨ, ਇਨ੍ਹਾਂ ਖ਼ਿਲਾਫ਼ ਕਤਲ, ਇਰਾਦਾ ਕਤਲ , ਡਕੈਤੀ, ਐਨਡੀਪੀਐਸ ਐਕਟ, ਅਸਲਾ ਐਕਟ ਆਦਿ ਦੇ ਕੇਸ ਦਰਜ ਹਨ। ਜਦਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਬਾਬਾ ਨੂੰ ਵੀ ਦੋ ਮਾਮਲਿਆਂ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਫਿਰੋਜ਼ਪੁਰ ਦੇ ਗੁਰਦੁਆਰੇ ਨੇੜੇ ਦਿਨ ਦਿਹਾੜੇ ਦੋ ਮੋਟਰਸਾਈਕਲਾਂ ’ਤੇ ਸਵਾਰ ਛੇ ਹਮਲਾਵਰਾਂ ਨੇ ਇਕ ਨੌਜਵਾਨ ਲੜਕੀ ਸਮੇਤ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਸਬੰਧੀ ਐਫਆਈਆਰ ਨੰਬਰ 344 ਮਿਤੀ 03.09.2024 ਨੂੰ ਭਾਰਤੀ ਨਿਆਯ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 103, 109, 351(2), 191(3), 190 ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25(6) ਅਤੇ 25 (7) ਤਹਿਤ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਸਰਪ੍ਰਸਤੀ ਹੇਠ ਏ.ਜੀ.ਟੀ.ਐੱਫ. ਪੰਜਾਬ ਦੀਆਂ ਪੁਲਿਸ ਟੀਮਾਂ ਨੇ ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ ਅਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਵਿੱਚ ਪੰਜਾਬ, ਯੂਟੀ ਚੰਡੀਗੜ੍ਹ, ਦਿੱਲੀ ਅਤੇ ਮਹਾਂਰਾਸ਼ਟਰ ਵਿੱਚ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਹਰੁਦੇਅ ਸਮਰਾਟ ਬਾਲਾਸਾਹਿਬ ਠਾਕਰੇ ਐਕਸਪ੍ਰੈਸ ਹਾਈਵੇਅ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਇਹ ਆਪ੍ਰੇਸ਼ਨ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਿਊ.ਆਰ.ਟੀ. ਔਰੰਗਾਬਾਦ ਪੁਲੀਸ ਟੀਮ ਦੇ ਸਹਿਯੋਗ ਨਾਲ ਚਲਾਇਆ ਗਿਆ।

ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਛੇ ਸ਼ੂਟਰ ਮਾਸਟਰਮਾਈਂਡ ਆਸ਼ੀਸ਼ ਚੋਪੜਾ ਦੇ ਕਰੀਬੀ ਸਾਥੀ ਹਨ, ਜੋ ਭਗੌੜਾ ਅਪਰਾਧੀ ਹੈ ਅਤੇ ਫਰਜ਼ੀ ਪਾਸਪੋਰਟ ’ਤੇ ਵਿਦੇਸ਼ ’ਚ ਰਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਦੋ ਧੜਿਆਂ ਵਿਚਾਲੇ ਆਪਸੀ ਰੰਜਿਸ਼ ਦਾ ਨਤੀਜਾ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਲਦ ਹੀ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ।

ਵੀਡੀਓ

ਹੋਰ
Have something to say? Post your comment
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

: ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

: ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

: ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

: NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

: ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

: ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

: ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

: ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

 ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

: ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

: ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

X