Hindi English Tuesday, 17 September 2024 🕑
BREAKING
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ ਆਮ ਆਦਮੀ ਪਾਰਟੀ ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ, ਅਗਲੇ ਮੁੱਖ ਮੰਤਰੀ ਦੇ ਨਾਮ ’ਤੇ ਲੱਗ ਸਕਦੀ ਹੈ ਮੋਹਰ ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ 'ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ

More News

ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ

Updated on Saturday, September 07, 2024 20:54 PM IST


* ਕਿਸਾਨ 9 ਤੋਂ 30 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ; ਜਨਰਲ ਸ਼੍ਰੇਣੀ ਦੇ ਕਿਸਾਨਾਂ ਨੂੰ 60% ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਮਿਲੇਗੀ 80% ਸਬਸਿਡੀ: ਅਮਨ ਅਰੋੜਾ

* ⁠ਡਾਰਕ ਜੋਨਜ਼ ਵਿੱਚ ਮਾਈਕਰੋ (ਤੁਪਕਾ/ਫੁਹਾਰਾ) ਸਿੰਜਾਈ ਸਿਸਟਮ ਵਾਲੇ ਕਿਸਾਨਾਂ ਨੂੰ ਹੀ ਮਿਲਣਗੇ ਪੰਪ

* ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਕੀਤੇ ਰਾਖਵੇਂ

ਚੰਡੀਗੜ੍ਹ, 7 ਸਤੰਬਰ: ਦੇਸ ਕਲਿੱਕ ਬਿਓਰੋ

ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ 20,000 ਸੋਲਰ ਪੰਪਾਂ (ਸਰਫੇਸ ਅਤੇ ਸਬਮਰਸੀਬਲ) ਲਈ ਅਰਜ਼ੀਆਂ ਮੰਗੀਆਂ ਹਨ।

ਸੰਗਰੂਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੋਲਰ ਪੰਪ ਲਗਾਉਣ ਦੇ ਇੱਛੁਕ ਕਿਸਾਨ www.pmkusum.peda.gov.in ਉਤੇ 9 ਸਤੰਬਰ ਤੋਂ 30 ਸਤੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਅਪਲਾਈ ਕਰ ਸਕਦੇ ਹਨ। ਸੋਲਰ ਪੰਪ ਲਗਾਉਣ ਲਈ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60% ਅਤੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਕਿਸਾਨਾਂ ਲਈ 80% ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਅਤੇ ਗ੍ਰਾਮ ਪੰਚਾਇਤਾਂ ਲਈ 3000 ਸੋਲਰ ਪੰਪ ਰਾਖਵੇਂ ਰੱਖੇ ਹਨ।

ਉਨ੍ਹਾਂ ਦੱਸਿਆ ਕਿ ਡਾਰਕ ਜ਼ੋਨ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਜੋਂ ਸ਼੍ਰੇਣੀਬੱਧ ਕੀਤੇ ਗਏ ਖੇਤਰਾਂ ਵਿੱਚ, ਇਹ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ ਜਿਨ੍ਹਾਂ ਦੀਆਂ ਮੋਟਰਾਂ 'ਤੇ ਪਹਿਲਾਂ ਤੋਂ ਹੀ ਮਾਈਕਰੋ (ਤੁਪਕਾ/ਫੁਹਾਰਾ) ਸਿੰਜਾਈ ਸਿਸਟਮ ਲੱਗਾ ਹੋਇਆ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਛੱਪੜਾਂ, ਖੇਤਾਂ ਦੇ ਤਲਾਬਾਂ, ਜਾਂ ਨਹਿਰੀ ਪਾਣੀ ਵਾਲੀਆਂ ਡਿੱਗੀਆਂ ‘ਚੋਂ ਪਾਣੀ ਕੱਢਣ ਲਈ ਡੀਜ਼ਲ ਪੰਪਾਂ ਦੀ ਵਰਤੋਂ ਕਰਨ ਵਾਲੇ ਕਿਸਾਨ ਅਤੇ ਪੰਚਾਇਤਾਂ ਵੀ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਹਨ।

ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਪੀ.ਐੱਸ.ਪੀ.ਸੀ.ਐੱਲ. ਦੇ ਇਲੈਕਟ੍ਰਿਕ ਮੋਟਰ ਕੁਨੈਕਸ਼ਨ ਹਨ ਜਾਂ ਜਿਨ੍ਹਾਂ ਨੇ ਆਪਣੇ ਨਾਂ 'ਤੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ 'ਤੇ ਸਿੰਜਾਈ ਲਈ ਸੋਲਰ ਪੰਪ ਲਗਾਏ ਹੋਏ ਹਨ, ਉਹ ਇਸ ਸਕੀਮ ਅਧੀਨ ਅਪਲਾਈ ਕਰਨ ਦੇ ਯੋਗ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਛੁੱਕ ਕਿਸਾਨ www.pmkusum.peda.gov.in ਉਤੇ ਜਾ ਕੇ ਇਸ ਸਕੀਮ ਬਾਰੇ ਹੋਰ ਜਾਣਕਾਰੀ ਲੈਣ ਤੋਂ ਇਲਾਵਾ ਬਰੋਸ਼ਰ ਡਾਊਨਲੋਡ ਕਰ ਸਕਦੇ ਹਨ।

ਡੱਬੀ

12 ਜ਼ਿਲ੍ਹਿਆਂ ਵਿਚਲੇ 37 ਸੁਰੱਖਿਅਤ ਬਲਾਕਾਂ ਦਾ ਵੇਰਵਾ

ਪੇਡਾ ਨੇ ਸੂਬੇ ਦੇ 12 ਜ਼ਿਲ੍ਹਿਆਂ ਵਿੱਚ 37 ਸੁਰੱਖਿਅਤ ਬਲਾਕਾਂ ਦੀ ਪਛਾਣ ਕੀਤੀ ਹੈ, ਜਿੱਥੇ ਜ਼ਮੀਨੀ ਪਾਣੀ ਸੁਰੱਖਿਅਤ ਪੱਧਰ 'ਤੇ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ, ਸੰਗਤ, ਰਾਮਪੁਰਾ, ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ, ਲੰਬੀ, ਮਲੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ, ਅਰਨੀਵਾਲਾ ਸ਼ੇਖ ਸੁਬਾਨਪੁਰ, ਫ਼ਾਜ਼ਿਲਕਾ, ਖੂਈਆਂ ਸਰਵਰ, ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ, ਗੁਰਦਾਸਪੁਰ ਦੇ ਦੀਨਾਨਗਰ, ਦੋਰਾਂਗਲਾ, ਸ੍ਰੀ ਹਰਗੋਬਿੰਦਰਪੁਰ,
ਹੁਸ਼ਿਆਰਪੁਰ ਜ਼ਿਲ੍ਹੇ ਦੇ ਹੁਸ਼ਿਆਰਪੁਰ-2, ਭੁੰਗਾ, ਹਾਜ਼ੀਪੁਰ, ਮਾਹਿਲਪੁਰ, ਤਲਵਾੜਾ, ਮੁਕੇਰੀਆਂ, ਮਾਨਸਾ ਦੇ ਬੁਢਲਾਡਾ, ਝੁਨੀਰ, ਸਰਦੂਲਗੜ੍ਹ, ਐੱਸ.ਬੀ.ਐੱਸ.ਨਗਰ ਦੇ ਬਲਾਚੌਰ ਅਤੇ ਸੜੋਆ, ਪਠਾਨਕੋਟ ਜ਼ਿਲ੍ਹੇ ਦੇ ਬਮਿਆਲ, ਧਾਰ ਕਲਾਂ, ਨਰੋਟ ਜੈਮਲ ਸਿੰਘ, ਪਠਾਨਕੋਟ, ਘਰੋਟਾ, ਸੁਜਾਨਪੁਰ, ਪਟਿਆਲ਼ਾ ਦਾ ਘਨੌਰ, ਰੋਪੜ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ, ਰੋਪੜ ਅਤੇ ਨੂਰਪੁਰ ਬੇਦੀ ਅਤੇ ਐਸ.ਏ.ਐਸ. ਨਗਰ ਦਾ ਮਾਜਰੀ ਬਲਾਕ ਸੁਰੱਖਿਅਤ ਜ਼ੋਨ ਵਿੱਚ ਆਉਂਦੇ ਹਨ। ਇਨ੍ਹਾਂ ਸੁਰੱਖਿਅਤ ਜ਼ੋਨਾਂ ਦੇ ਕਿਸਾਨ ਬਿਨਾਂ ਕਿਸੇ ਸ਼ਰਤ ਦੇ ਸੋਲਰ ਪੰਪਾਂ ਲਈ ਅਪਲਾਈ ਕਰ ਸਕਦੇ ਹਨ।

ਵੀਡੀਓ

ਹੋਰ
Readers' Comments
Gurpreet Singh 9/9/2024 7:41:29 PM

Send details

Have something to say? Post your comment
ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

: ਪੁਲਿਸ ਵੱਲੋਂ ਮਾਲਵਿੰਦਰ ਸਿੰਘ ਮਾਲੀ ਪਟਿਆਲਾ ਤੋਂ ਗ੍ਰਿਫਤਾਰ

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

: ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ-ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

: ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਦਿਵਿਆਂਗਜਨਾਂ ਦੀ ਸਹੂਲਤ ਲਈ ਜਲਦ ਹੀ ਲਗਾਈ ਜਾਵੇਗੀ ਆਸਾਨ ਪਹੁੰਚ ਲਈ ਲਿਫਟ-ਡਾ ਪੱਲਵੀ

NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

: NDPS ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੁਹਿੰਮ ਤਹਿਤ ਗ੍ਰਿਫ਼ਤਾਰ ਵਿਅਕਤੀਆਂ ਦੀ ਗਿਣਤੀ 2378 ਤੱਕ ਪੁੱਜੀ

ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

: ਸਿੱਖਿਆ ਵਿਭਾਗ ਨੇ ਮਾਸਟਰ ਕਾਡਰ ਨੂੰ ਤਰੱਕੀ ਦੇ ਬਣਾਇਆ ਲੈਕਚਰਾਰ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

: ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

: ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

: ਪੰਜਾਬ 'ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ 2 ਸਾਲਾ ਬੱਚੀ ‘ਤੇ ਹਮਲਾ

 ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

: ਜੇਲ 'ਚ ਬੰਦ ਦੋਸ਼ੀਆਂ ਦੇ ਇਸ਼ਾਰਿਆਂ ‘ਤੇ ਵਾਰਦਾਤਾਂ ਕਰਨ ਵਾਲੇ ਤਿੰਨ ਮੁਜ਼ਰਮ ਕਾਬੂ, 3 ਪਿਸਟਲ, 5 ਮੈਗਜੀਨ, 26 ਜਿੰਦਾ ਕਾਰਤੂਸ ਅਤੇ 20 ਗ੍ਰਾਮ ਹੈਰੋਇਨ ਬ੍ਰਾਮਦ

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

: ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ

X