Hindi English Thursday, 19 September 2024 🕑
BREAKING
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024 ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਮੋਹਾਲੀ : ਫ਼ੈਕਟਰੀਆਂ ‘ਚ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ ਕੇਂਦਰੀ ਕੈਬਨਿਟ ਵੱਲੋਂ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ

ਸਿਹਤ/ਪਰਿਵਾਰ

More News

ਗਰਭਵਤੀ ਔਰਤਾਂ ਲਈ ਜਣੇਪੇ ਤੋਂ ਪਹਿਲਾਂ ਚਾਰ ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ : ਡਾ. ਰੇਨੂੰ ਸਿੰਘ

Updated on Monday, September 09, 2024 14:41 PM IST

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ

ਮੋਹਾਲੀ, 9 ਸਤੰਬਰ : ਦੇਸ਼ ਕਲਿੱਕ ਬਿਓਰੋ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ “ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ ਮਨਾਇਆ ਗਿਆ ਜਿਸ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਇਹ ਵਿਸ਼ੇਸ਼ ਦਿਨ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਮਨਾਇਆ ਜਾਂਦਾ ਹੈ ਜਿਸ ਤਹਿਤ ਉੱਚ ਜੋਖਮ ਗਰਭਵਤੀ ਔਰਤਾਂ ਦੇ ਉਚਿਤ ਇਲਾਜ ਪ੍ਰਬੰਧਨ ’ਤੇ ਵਿਸ਼ੇਸ਼ ਧਿਆਨ ਦਿਤਾ ਜਾਂਦਾ ਹੈ। ਇਸ ਤੋਂ ਇਲਾਵਾ ਔਰਤਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਲਈ ਆਇਰਨ ਦੀਆਂ ਮੁਫਤ ਗੋਲੀਆਂ ਤੇ ਸਿਹਤ ਸਿੱਖਿਆ ਦੇ ਕੇ ਬਿਹਤਰ ਜੀਵਨਸ਼ੈਲੀ ਜਿਊਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

ਸਿਹਤ ਅਧਿਕਾਰੀਆਂ ਨੇ ਆਖਿਆ ਕਿ ਜੇਕਰ ਗਰਭਵਤੀ ਔਰਤਾਂ ਖ਼ਾਸ ਕਰਕੇ ਹਾਈਰਿਸਕ ਔਰਤਾਂ ਦੀ ਸਮੇਂ-ਸਮੇਂ ’ਤੇ ਉੱਚਿਤ ਸਿਹਤ ਜਾਂਚ ਕੀਤੀ ਜਾਵੇ ਤਾਂ ਮਾਂ ਅਤੇ ਬੱਚੇ ਦੀਆਂ ਸਿਹਤ ਨਾਲ ਸੰਬੰਧਤ ਸਮੱਸਿਆਵਾਂ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਚ ਜੋਖਮ ਗਰਭਵਤੀ ਔਰਤਾਂ ਦੀ ਜਣੇਪੇ ਤੋਂ ਪਹਿਲਾਂ ਚਾਰ ਏ.ਐੱਨ.ਸੀ. ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਉਣ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਹ ਅਭਿਆਨ ਦੇਸ਼ ਭਰ ਅੰਦਰ 9 ਜੂਨ 2016 ਨੂੰ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਸਮੂਹ ਸਰਕਾਰੀ ਸੰਸਥਾਵਾਂ ਵਿਖੇ ਮਹੀਨੇ ਦੀ ਹਰ 9 ਤਰੀਕ ਅਤੇ 23 ਤਰੀਕ ਨੂੰ ਵਿਸ਼ੇਸ਼ ਤੌਰ 'ਤੇ ਹਾਈਰਿਸਕ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ। ਸਿਹਤ ਵਿਭਾਗ ਵੱਲੋਂ ਲੋੜਵੰਦ ਅਤੇ ਗਰਭਵਤੀ ਔਰਤਾਂ ਦੀ ਸੁਰੱਖਿਆ ਲਈ ਸ਼ੁਰੂ ਕੀਤਾ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਲੋੜਵੰਦ ਗਰਭਵਤੀ ਔਰਤਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਹਜ਼ਾਰਾਂ ਗਰਭਵਤੀ ਔਰਤਾਂ ਵੱਲੋਂ ਲਾਭ ਉਠਾਇਆ ਜਾ ਚੁੱਕਿਆ ਹੈ।

ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ।

ਵੀਡੀਓ

ਹੋਰ
Have something to say? Post your comment
ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ

: ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ

ਭਾਰਤ ’ਚ ਮਿਲਣ ਵਾਲਾ ਅਜਿਹਾ ਫਲ ਜਿਸ ਨੂੰ ਪੱਕਣ ’ਚ ਲੱਗਦੇ ਨੇ 2 ਸਾਲ

: ਭਾਰਤ ’ਚ ਮਿਲਣ ਵਾਲਾ ਅਜਿਹਾ ਫਲ ਜਿਸ ਨੂੰ ਪੱਕਣ ’ਚ ਲੱਗਦੇ ਨੇ 2 ਸਾਲ

ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

: ਸਰਕੋਇਡਸਿਸ ਦਾ ਨਿਦਾਨ ਕਿਵੇਂ ਕੀਤਾ ਜਾਂਦਾ ਹੈ?

ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

: ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰਾਂ ਵੱਲੋਂ ਅੱਜ ਮੁੜ ਕੀਤੀ 3 ਘੰਟਿਆਂ ਲਈ ਹੜਤਾਲ

ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

: ਦੇਸ਼ ‘ਚ MPox ਦਾ ਪਹਿਲਾ ਮਰੀਜ਼ ਮਿਲਿਆ, ਸਿਹਤ ਮੰਤਰਾਲੇ ਵੱਲੋਂ ਐਡਵਾਈਜ਼ਰੀ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਨਿਰੀਖਣ

ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

: ਡੇਂਗੂ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵੱਲੋਂ ਮੱਛਰ ਦੇ ਲਾਰਵੇ ਦੀ ਕੀਤੀ ਚੈਕਿੰਗ

ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

: ਡਿਪਟੀ ਕਮਿਸ਼ਨਰ ਨੇ ਪੁਰਾਣੇ ਹਸਪਤਾਲ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਕੀਤਾ ਅਚਨਚੇਤ ਦੌਰਾ

ਬਲੈਡਰ ਕੈਂਸਰ ਕੀ ਹੈ?

: ਬਲੈਡਰ ਕੈਂਸਰ ਕੀ ਹੈ?

ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

: ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੋਸ਼ਣ ਅਭਿਆਨ ਤਹਿਤ ਸੰਤੁਲਿਤ ਖੁਰਾਕ ਸਬੰਧੀ ਕੀਤਾ ਜਾਗਰੂਕ

X